Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸ਼ਰਾਬ ਦੇ ਠੇਕੇ 'ਤੇ ਸਾਬਕਾ ਸਰਪੰਚ ਦਾ ਕੁਹਾੜੀ ਨਾਲ ਕਤਲ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 07:01 PM

ਬਠਿੰਡਾ: ਬਠਿੰਡਾ ਦੇ ਪਿੰਡ ਜੱਸੀ ਪੋ ਵਾਲੀ ਵਿੱਚ ਐਤਵਾਰ ਦੇਰ ਸ਼ਾਮ ਸ਼ਰਾਬ ਦੇ ਠੇਕੇ ਦੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਫੂਸ ਮੰਡੀ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਵਜੋਂ ਹੋਈ ਹੈ। ਉਹ ਸ਼ਰਾਬ ਖਰੀਦਣ ਲਈ ਠੇਕੇ ’ਤੇ ਪਹੁੰਚਿਆ ਸੀ, ਜਦੋਂ ਪਿੱਛਿਓਂ ਆਏ ਇੱਕ ਵਿਅਕਤੀ ਨੇ ਉਸ ’ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਭਤੀਜੇ ਹੈਪੀ ਸਿੰਘ ਨੇ ਦੱਸਿਆ ਕਿ ਉਸ ਦੇ ਚਾਚਾ ਐਤਵਾਰ ਸ਼ਾਮ ਸ਼ਰਾਬ ਲੈਣ ਲਈ ਜੱਸੀ ਪੋ ਵਾਲੀ ਦੇ ਠੇਕੇ ’ਤੇ ਗਏ ਸਨ। ਇਸ ਦੌਰਾਨ ਇੱਕ ਵਿਅਕਤੀ ਨੇ ਪਿੱਛਿਓਂ ਆ ਕੇ ਉਨ੍ਹਾਂ ’ਤੇ ਕੁਹਾੜੀ ਨਾਲ ਵਾਰ ਕਰ ਦਿੱਤੇ। ਹੈਪੀ ਸਿੰਘ ਮੁਤਾਬਕ, ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਮਲਾਵਰ ਵਾਰਦਾਤ ਤੋਂ ਬਾਅਦ ਉੱਥੋਂ ਚਲਾ ਗਿਆ ਸੀ। ਕੁਝ ਸਮੇਂ ਬਾਅਦ ਉਹ ਮੁੜ ਆਇਆ ਅਤੇ ਜਗਤਾਰ ਸਿੰਘ ਦੀ ਮੌਤ ਦੀ ਪੁਸ਼ਟੀ ਕਰਨ ਮਗਰੋਂ ਪੈਦਲ ਹੀ ਫ਼ਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਦੇ ਨਾਲ-ਨਾਲ ਘਟਨਾ ਸਮੇਂ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਕਤਲ ਪਿੱਛੇ ਕੀ ਕਾਰਨ ਸੀ, ਇਸ ਬਾਰੇ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਮ੍ਰਿਤਕ ਦੀ ਲਾਸ਼ ਨੂੰ ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਨੂੰ ਅੱਗੇ ਲਿਜਾਣ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰੋ: ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ