Thursday, August 21, 2025

Punjab

ਸ਼ਹੀਦਾਂ ਦੇ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਕੁੱਟੇ , ਮੁੱਖ ਮੰਤਰੀ ਦਾ ਫੂਕਿਆ ਪੁਤਲਾ  

ਦਲਜੀਤ ਕੌਰ  | March 23, 2025 08:08 PM
8 ਅਪ੍ਰੈਲ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਕਰਵਾਉਣ ਬਾਅਦ ਧਰਨਾ ਚੁੱਕਿਆ 
ਸੰਗਰੂਰ:  ਰੁਜ਼ਗਾਰ ਮੰਗਦੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਬੇਰੁਜ਼ਗਾਰਾਂ ਨੇ 23 ਮਾਰਚ ਦੇ ਸ਼ਹੀਦਾਂ ਦਿਹਾੜੇ ਮੌਕੇ ਮੁੜ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ , ਇਸ ਦੌਰਾਨ ਬੇਰੁਜ਼ਗਾਰਾਂ ਦੀਆਂ ਪੱਗਾਂ ਲਈਆਂ। ਇਸ ਮੌਕੇ ਬੇਰੁਜ਼ਗਾਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।
 
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ 2 ਮਾਰਚ ਦੇ ਰੋਸ ਪ੍ਰਦਰਸ਼ਨ ਮੌਕੇ ਸਥਾਨਕ ਪ੍ਰਸ਼ਾਸਨ ਨੇ 5 ਮਾਰਚ ਨੂੰ ਪੰਜਾਬ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਕਰਵਾਉਣ ਦੀ ਪੱਤ੍ਰਕਾ ਜਾਰੀ ਕੀਤੀ ਸੀ। ਪ੍ਰੰਤੂ ਕਰੀਬ ਦੋ ਹਫ਼ਤੇ ਲੰਘਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਮੀਟਿੰਗ ਨਹੀਂ ਕੀਤੀ।
 
ਸਥਾਨਕ ਵੇਰਕਾ ਮਿਲਕ ਪਲਾਂਟ ਤੋ ਇਕੱਠੇ ਹੋ ਕੇ ਬੇਰੁਜ਼ਗਾਰ ਸ੍ਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਫੋਟੋ ਲੈਕੇ ਮੁੱਖ ਮੰਤਰੀ ਦੀ ਕੋਠੀ ਵੱਲ ਨੂੰ ਮਾਰਚ ਕਰਦੇ ਜਿਉਂ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚੇ ਤਾਂ ਪਹਿਲਾਂ ਤੋ ਤਾਇਨਾਤ ਪੁਲਸ ਪ੍ਰਸ਼ਾਸਨ ਨੇ ਰੋਕਣਾ ਚਾਹਿਆ ਤਾਂ ਬੇਰੁਜ਼ਗਾਰ ਅੱਗੇ ਵਧਣ ਲਈ ਜੱਦੋਜਹਿਦ ਕਰਦੇ ਰਹੇ। ਇਸ ਮੌਕੇ ਪੁਲੀਸ ਪ੍ਰਸਾਸਨ ਨੇ ਬੇਰੁਜ਼ਗਾਰਾਂ ਨੂੰ ਖਦੇੜ ਦਿੱਤਾ। ਇਸ ਕਸ਼ਮਕਸ਼ ਵਿੱਚ ਬੇਰੁਜ਼ਗਾਰਾਂ ਦੀਆਂ ਪੱਗਾਂ ਲੱਥ ਗਈਆਂ। ਬੇਰੁਜ਼ਗਾਰ ਆਗੂ ਅਮਨ ਸੇਖਾ ਦੀ ਕਮੀਜ਼ ਫਟ ਗਈ। ਇਸ ਮੌਕੇ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੀ 8 ਅਪ੍ਰੈਲ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਪੱਤਰ ਜਾਰੀ ਕੀਤਾ ਗਿਆ ਤਾਂ ਬੇਰੁਜ਼ਗਾਰਾਂ ਵੱਲੋਂ ਧਰਨਾ ਖ਼ਤਮ ਕਰ ਦਿੱਤਾ ਗਿਆ 
 
ਇਸ ਮੌਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸ੍ਰ. ਢਿੱਲਵਾਂ, ਰਮਨ ਅਤੇ ਜਸਵੰਤ  ਸਿੰਘ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ, ਲੈਕਚਰਾਰਾਂ, ਮੁੱਖ ਅਧਿਆਪਕਾਂ ਅਤੇ ਵਿਸ਼ਾ ਅਧਿਆਪਕਾਂ ਦੀਆਂ ਹਜ਼ਾਰਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਤੇ ਦੂਜੇ ਪਾਸੇ ਬੇਰੁਜ਼ਗਾਰ ਟੈੱਟ ਪਾਸ ਬੀਐੱਡ ਅਧਿਆਪਕ ਨੌਕਰੀ ਲੈਣ ਲਈ ਸੜਕਾਂ ਉੱਤੇ ਧਰਨੇ ਮੁਜ਼ਾਹਰੇ ਕਰਨ ਲਈ ਮਜ਼ਬੂਰ ਹੋ ਰਹੇ ਹਨ। ਸਰਕਾਰਾਂ ਵੱਲੋਂ ਇਹਨਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਨਿੱਤ ਦਿਨ ਛੱਲੀਆਂ ਵਾਂਗ ਕੁੱਟਿਆ ਜਾਂਦਾ ਹੈ। ਭਰਤੀ ਨਾ ਕੀਤੇ ਜਾਣ ਕਰਕੇ ਇਹਨਾਂ ਵਿੱਚੋਂ 5 ਹਜ਼ਾਰ ਦੇ ਲੱਗਭੱਗ ਟੈੱਟ ਪਾਸ ਅਧਿਆਪਕ ਉਮਰ ਦੀ ਨਿਰਧਾਰਿਤ ਹੱਦ ਪਾਰ ਕਰ ਚੁੱਕੇ ਹਨ ਅਤੇ ਦਸ ਹਜ਼ਾਰ ਦੇ ਲੱਗਭੱਗ ਹੋਰ ਅਧਿਆਪਕਾਂ ਵੱਲੋਂ ਪਾਸ ਕੀਤੇ ਟੈੱਟ ਦੀ ਮਿਆਦ ਖਤਮ ਹੋਣ ਵਾਲ਼ੀ ਹੈ। ਲੋੜ ਤਾਂ ਇਹ ਹੈ ਕਿ ਲੋਕਾਂ ਦੀ ਸਹੂਲਤ ਲਈ ਹੋਰ ਨਵੇਂ ਸਕੂਲ ਖੋਲ੍ਹੇ ਜਾਣ ਤੇ ਅਧਿਆਪਕਾਂ ਦੀਆਂ ਨਵੀਂਆਂ ਅਸਾਮੀਆਂ ਸਿਰਜੀਆਂ ਜਾਣ, ਪਰ ਸਰਕਾਰ ਪਹਿਲਾਂ ਤੋਂ ਚੱਲ ਰਹੇ ਸਕੂਲਾਂ ਨੂੰ ਵੀ ਬੰਦ ਕਰ ਰਹੀ ਹੈ। ਖਾਲੀ ਅਸਾਮੀਆਂ ਨੂੰ ਭਰਨ ਦੀ ਬਜਾਏ ਆਰਜ਼ੀ ਪ੍ਰਬੰਧਾਂ ਰਾਹੀਂ ਬੁੱਤਾ ਸਾਰਿਆ ਜਾ ਰਿਹਾ ਹੈ ਜਾਂ ਫਿਰ ਰੈਸਨੇਲਾਈਜੇਸ਼ਨ ਦੇ ਨਾਮ ‘ਤੇ ਅਧਿਆਪਕਾਂ ਨੂੰ ਇੱਧਰੋਂ-ਉੱਧਰ ਕਰਕੇ ਵੱਡੇ ਪੱਧਰ ਉੱਤੇ ਅਸਾਮੀਆਂ ਨੂੰ ਖਤਮ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਇਹ ਸਭ ਨਿੱਜੀਕਰਨ ਤੇ ਉਦਾਰੀਕਰਨ ਦੀਆਂ ਨੀਤੀਆਂ ਦੇ ਅਧੀਨ ਹੀ ਹੋ ਰਿਹਾ ਹੈ। ਅੱਜ ਜੇਕਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵੀ ਪੂਰੀ ਤਰਾਂ ਖੜ੍ਹਾ ਨਹੀਂ ਹੋ ਸਕਿਆ ਤਾਂ ਇਸਦੇ ਲਈ ਸਿੱਖਿਆ ਪ੍ਰਤੀ ਸਰਕਾਰ ਦੀ ਉਦਾਸੀਨਤਾ ਅਤੇ ਕਾਰਪੋਰੇਟ ਪੱਖੀ ਨੀਤੀਆਂ ਹੀ ਜਿੰਮੇਵਾਰ ਹਨ। ਨਿੱਜੀਕਰਨ ਦੀ ਪਟੜੀ ‘ਤੇ ਸਰਪਟ ਦੌੜ ਰਹੀ ਆਰਥਿਕਤਾ ਰੂਪੀ ਗੱਡੀ ਹੁਣ ਤੱਕ ਕਈ ਸਰਕਾਰੀ ਮਹਿਕਮਿਆਂ ਦਾ ਭੋਗ ਪਾ ਚੁੱਕੀ ਹੈ ਤੇ ਕਈ ਮਹਿਕਮੇ ਆਖਰੀ ਸਾਹਾਂ ‘ਤੇ ਹਨ। ਇਹਨਾਂ ਆਖਰੀ ਸਾਹ ਗਿਣ ਰਹੇ ਸਰਕਾਰੀ ਮਹਿਕਮਿਆਂ ਵਿੱਚੋਂ ਦੋ ਸਭ ਤੋਂ ਅਹਿਮ ਮਹਿਕਮੇ ਸਿਹਤ ਤੇ ਸਿੱਖਿਆ ਹਨ, ਜੋ ਮਰਨ ਤੋਂ ਪਹਿਲਾਂ ਹਾਲੇ ਸਟਪਟਾ ਰਹੇ ਹਨ। ਸਰਕਾਰੀ ਸਕੂਲਾਂ ਉੱਪਰ ਖਤਰੇ ਦੇ ਸੰਘਣੇ ਬੱਦਲ ਛਾਏ ਹੋਏ ਹਨ ਅਤੇ ਕਾਰਪੋਰੇਟ ਘਰਾਣੇ ਸਿੱਖਿਆ ਨੂੰ ਆਪਣੇ ਹੱਥਾਂ ਵਿੱਚ ਲੈਣ ਲਈ ਗਿਰਝਾਂ ਵਾਂਗਰ ਮੰਡਰਾ ਰਹੇ ਹਨ ਤਾਂ ਜੋ ਮੋਟਾ ਮੁਨਾਫਾ ਕਮਾਇਆ ਜਾ ਸਕੇ ਅਤੇ ਸਾਡੀ ਸਿੱਖਿਆ ਇਨਸਾਨੀਅਤ ਕੇਂਦਰਤ ਹੋਣ ਦੀ ਥਾਂ ਮੁਨਾਫਾ ਕੇਂਦਰਤ ਹੋ ਗਈ ਹੈ, ਜਿਸ ਕਰਕੇ ਸਮਾਜ ਵਿੱਚੋਂ ਨੈਤਿਕਤਾ ਖਤਮ ਹੋ ਰਹੀ ਹੈ। ਜਦੋਂ ਸਿੱਖਿਆ ਵਪਾਰੀਆਂ ਦੇ ਹੱਥਾਂ ਵਿੱਚ ਆ ਜਾਵੇ ਤਾਂ ਸਕੂਲਾਂ ਵਿੱਚੋਂ ਚੰਗੇ ਇਨਸਾਨ ਪੈਦਾ ਹੋਣ ਦੀ ਕਾਮਨਾ ਵੀ ਨਹੀਂ ਕੀਤੀ ਜਾ ਸਕਦੀ ਹੈ। ਪਹਿਲਾਂ ਕਿਤਾਬਾਂ ਵਿੱਚ ਲਿਖਿਆ ਪੜ੍ਹਦੇ ਹੁੰਦੇ ਸਾਂ ਕਿ ‘ਵਿੱਦਿਆ ਵੀਚਾਰੀ ਤਾਂ ਪਰ-ਉਪਕਾਰੀ’ ਅੱਜ ਸਰਕਾਰ ਦੀਆਂ ਨੀਤੀਆਂ ਨੇ ਵਿੱਦਿਆ ਨੂੰ ‘ਵਿਚਾਰੀ’ ਬਣਾ ਦਿੱਤਾ ਹੈ ਤੇ ਇਸਨੂੰ ਪਰ-ਉਪਕਾਰੀ ਨਹੀਂ ਰਹਿਣ ਦਿੱਤਾ। ਸਿੱਖਿਆ ਨੂੰ ਵਪਾਰੀਆਂ ਤੇ ਸਰਮਾਏਦਰਾਰਾਂ ਦੇ ਖੂਨੀ ਪੰਜਿਆਂ ਚੋਂ ਬਚਾਉਣ ਅਤੇ ਇਸਨੂੰ ਫਿਰ ਤੋਂ ਪਰ-ਉਪਕਾਰੀ ਬਣਾਉਣ ਲਈ ਅੱਜ ਵੱਡੇ ਲੋਕ ਘੋਲ਼ਾਂ ਦੀ ਜਰੂਰਤ ਹੈ।  
 
 
ਇਸ ਮੌਕੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਓਵਰ ਏਜ਼ ਨੇ ਆਪਣੇ ਗਲ ਵਿੱਚ ਸੰਗਲ ਪਾ ਕੇ ਰੋਸ ਪ੍ਰਦਰਸ਼ਨ ਕੀਤਾ।ਉਹਨਾਂ ਦੱਸਿਆ ਕਿ 15 ਅਗਸਤ 2021 ਨੂੰ ਈਸੜੂ ਵਿਖੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿੱਚ ਹੁੰਦੇ ਸਮਾਗਮ ਬਤੌਰ ਸੰਸਦ ਮੈਂਬਰ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਬੇਰੁਜ਼ਗਾਰਾਂ ਦੇ ਲੁਹਾਏ ਜਾਣਗੇ।ਉਮਰ ਹੱਦ ਛੋਟ ਦਿੱਤੀ ਜਾਵੇਗੀ।ਓਹੀ ਬੇਰੁਜ਼ਗਾਰ ਅੱਜ ਉਸੇ ਤਰੀਕੇ ਸੰਗਲ ਪਹਿਨ ਕੇ, ਮੁਕਤੀ ਲੈਣ ਲਈ ਮੁੱਖ ਮੰਤਰੀ ਦੀ ਕੋਠੀ ਵੱਲ ਜਾਣ ਲੱਗਿਆ ਤਾਂ ਪੁਲਿਸ ਵੱਲੋਂ ਰੋਕ ਲਿਆ ਗਿਆ।
 
 
ਇਸ ਮੌਕੇ ਅਧਿਆਪਕ ਯੂਨੀਅਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਵਿਕਰਮ ਦੇਵ ਅਤੇ ਰਘਵੀਰ ਸਿੰਘ ਭਵਾਨੀਗੜ੍ਹ ਅਮਨ ਸੇਖਾ, ਸੰਦੀਪ ਧੌਲਾ, ਨਛੱਤਰ ਸਿੰਘ, ਹਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਬਠਿੰਡਾ, ਸੰਦੀਪ ਮੋਫ਼ਰ, ਕਰਮਜੀਤ ਜਗਜੀਤ ਪੁਰਾ, ਹਰਦੀਪ ਸਿੰਘ, ਸਮਨ ਦੀਪ ਸਿੰਘ, ਅਮਨਦੀਪ ਕੌਰ, ਅੰਮ੍ਰਿਤਪਾਲ ਕੌਰ, ਨਰਿੰਦਰ ਸਿੰਘ ਮੁਕਤਸਰ, ਸ਼ੰਕਰ ਸ਼ਰਮਾਂ, ਮਨਮਿੰਦਰ ਸਿੰਘ, ਸਤਨਾਮ ਸਿੰਘ, ਕੁਲਵੰਤ ਉਡਤ, ਅਵਤਾਰ ਸਿੰਘ ਬੁਢਲਾਡਾ ਆਦਿ ਹਾਜ਼ਰ ਸਨ।
 
ਬੇਰੁਜ਼ਗਾਰ ਸਾਂਝੇ ਮੋਰਚੇ ਦੀਆਂ ਮੰਗਾਂ:-

-ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਉੱਤੇ ਭਰਤੀ ਕੀਤੀ ਜਾਵੇ।
-ਲੈਕਚਰਾਰ ਦੀਆਂ ਰੱਦ ਕੀਤੀਆਂ 343 ਪੋਸਟਾਂ ਵਿੱਚ ਬਾਕੀ ਸਾਰੇ ਵਿਸ਼ਿਆਂ ਦੀਆਂ ਅਸਾਮੀਆਂ ਜੋੜ ਕੇ ਮੁੜ ਇਸ਼ਤਿਹਾਰ ਜਾਰੀ ਕੀਤਾ ਜਾਵੇ।
 -ਮਾਸਟਰ ਕੇਡਰ, ਲੈਕਚਰਾਰ, ਮਲਟੀ ਪਰਪਜ਼ ਹੈਲਥ ਵਰਕਰਾਂ ਦੀ ਭਰਤੀ ਵਿੱਚ ਉਮਰ ਹੱਦ ਛੋਟ ਦਿੱਤੀ ਜਾਵੇ।
-ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਪ੍ਰਤੀਸ਼ਤ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕੀਤੀ ਜਾਵੇ।
-ਆਰਟ ਐਂਡ ਕਰਾਫਟ ਦੀਆਂ 250 ਪੋਸਟਾਂ ਦੀ ਭਰਤੀ ਮੁਕੰਮਲ ਕੀਤੀ ਜਾਵੇ।ਲਿਖਤੀ ਪੇਪਰ ਤੁਰੰਤ ਲਿਆ ਜਾਵੇ।
 -ਲੈਕਚਰਾਰ ਅਤੇ ਮਾਸਟਰ ਕੇਡਰ ਦੇ ਕੰਬੀਨੇਸ਼ਨ ਦਰੁਸਤ ਕੀਤੇ ਜਾਣ। 
 
 

Have something to say? Post your comment

google.com, pub-6021921192250288, DIRECT, f08c47fec0942fa0

Punjab

Samana Tragedy Becomes Test Case for Punjab Govt as Protests Erupt Over Inaction in Death of Six Schoolchildren

Powercom engineers welcome the setting up of three supercritical units

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀ

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਖੁਦਕੁਸ਼ੀਆਂ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਪਾਇਆ ਪਰਛਾਵਾਂ

ਭਾਰਤੀ ਫੌਜ ਦੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ 'ਤੇ ਐਂਟੀ-ਡਰੋਨ ਬੰਦੂਕਾਂ ਤਾਇਨਾਤ ਕਰਨ ਦੇ ਦਾਅਵੇ 'ਤੇ ਵਿਵਾਦ ਛਿੜ ਗਿਆ, ਸ਼੍ਰੋਮਣੀ ਕਮੇਟੀ ਨੇ ਫੌਜ ਦੇ ਦਾਅਵੇ ਦਾ ਖੰਡਨ ਕੀਤਾ

ਪੰਜਾਬ ਦੇ ਮੁੱਖ ਅਹੁਦਿਆਂ 'ਤੇ 'ਆਪ' ਦੇ ਦਿੱਲੀ ਆਗੂਆਂ ਦੀ ਨਿਯੁਕਤੀ ਨੇ ਸਿਆਸੀ ਅੱਗ ਭੜਕਾ ਦਿੱਤੀ