Wednesday, May 20, 2026
ਤਾਜਾ ਖਬਰਾਂ
ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ

Punjab

ਸ਼੍ਰੋਮਣੀ ਕਮੇਟੀ ਨੇ ਬੇਅਦਬੀ ਕਾਨੂੰਨ ਮੁੱਦੇ 'ਤੇ ਪੰਥਕ ਸੰਮੇਲਨ ਬੁਲਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | May 20, 2026 04:38 PM

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੰਥਕ ਕਾਨਫਰੰਸ 31 ਮਈ 2026 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਲੰਘੇ ਦਿਨੀਂ ਵੱਖ ਵੱਖ ਅਸਥਾਨਾਂ ਤੇ ਪੰਥਕ ਮੀਟਿੰਗਾਂ ਕੀਤੀਆਂ ਗਈਆਂ ਸਨ ਜਿਸ ਵਿਚ ਸੰਗਤਾਂ ਦੀ ਭਾਵਨਾ ਸੀ ਕਿ ਇਸ ਗੰਭੀਰ ਮਸਲੇ ਸਬੰਧੀ ਸਮੁੱਚੀਆਂ ਸਿੱਖ ਜਥੇਬੰਦੀਆਂ ਦਾ ਵਿਸਾ਼ਲ ਪੰਥਕ ਇਕੱਠ ਬੁਲਾਇਆ ਜਾਵੇ। ਬਹੁਤ ਸਾਰੇ ਸਿੱਖ ਵਿਦਵਾਨਾਂ ਵੱਲੋਂ ਵੀ ਅਜਿਹੇ ਸੁਝਾਅ ਮਿਲੇ ਸਨ। ਇਸ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨਾਲ ਵਿਚਾਰ ਕਰਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਥਕ ਇਕੱਠ ਟਕਰਾ ਲਈ ਨਹੀਂ ਬਲਕਿ ਸਿੱਖ ਸੰਗਤਾਂ ਦੇ ਇਤਰਾਜਾਂ ਦੀ ਤਰਜ਼ਮਾਨੀ ਲਈ ਹੈ। ਉਨ੍ਹਾਂ ਕਿਹਾ ਕਿ ਇਸ ਪੰਥਕ ਕਾਨਫਰੰਸ ਲਈ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪਰਦਾ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਮੂਹ ਸਿੱਖ ਫੈਡਰੇਸ਼ਨਾਂ ਨੂੰ ਅਪੀਲ ਹੈ ਕਿ ਉਹ ਇਸ ਵਿੱਚ ਭਰਵੀਂ ਸ਼ਮੂਲੀਅਤ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਨਾਲ ਸਬੰਧਤ ਕਨੂੰਨ ਵਿਚ ਜਦੋਂ ਵੀ ਸੋਧ ਹੋਈ ਹੈ ਉਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਕਾਇਦਾ ਮਤਾ ਪਾਸ ਕਰਕੇ ਭੇਜਿਆ ਗਿਆ ਸੀ। ਸਿੱਖ ਗੁਰਦੁਆਰਾ ਐਕਟ 1925 ਵਿਚ ਬੀਬੀਆਂ ਦੇ ਰਾਖਵੇਂਕਰਨ ਅਤੇ 2008 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਤੇ ਪ੍ਰਕਾਸ਼ਨ ਸਬੰਧੀ ਐਕਟ ਲਈ ਮਤੇ ਪਾਸ ਕਰਕੇ ਭੇਜੇ ਗਏ ਸਨ। ਸਹਿਜਧਾਰੀਆਂ ਸਬੰਧੀ ਸਰਕਾਰ ਦੀ ਸੋਧ ਵੀ ਇਸੇ ਕਾਰਨ ਰੱਦ ਹੋ ਗਈ ਸੀ ਕਿਉਂਕਿ ਸ਼੍ਰੋਮਣੀ ਕਮੇਟੀ ਦੁਆਰਾ ਇਸ ਸੋਧ ਸਬੰਧੀ ਕੋਈ ਮਤਾ ਨਹੀਂ ਸੀ ਕੀਤਾ। ਪਰ ਸਰਕਾਰ ਦੁਆਰਾ ਇਸ ਕਨੂੰਨ ਵਿਚ ਸੋਧ ਕਰਨ ਲਈ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖਰੜਾ ਦੱਸਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਤੋਂ ਬਿਨਾਂ ਤਿਆਰ ਕੀਤੇ ਕਨੂੰਨ ਵਿੱਚ ਕਈ ਮੱਦਾਂ ਸਿੱਖ ਸਿਧਾਂਤਾਂ ਨਾਲ ਮੇਲ ਨਹੀਂ ਖਾਂਦੀਆਂ।

ਉਨ੍ਹਾਂ ਸਪੱਸ਼ਟ ਕੀਤਾ ਕਿ 2008 ਵਾਲੇ ਸਤਿਕਾਰ ਐਕਟ ਬਾਰੇ ਜੋਂ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦੇਣ ਦੀ ਗੱਲ ਪ੍ਰਚਾਰੀ ਜਾ ਰਹੀ ਹੈ ਉਹ ਬਾਹਰੀ ਪ੍ਰਕਾਸ਼ਕਾਂ ਪਾਸੋਂ ਪਾਵਨ ਬੀੜਾਂ ਲੈ ਕੇ ਉਨ੍ਹਾਂ ਨੂੰ ਅਦਾਇਗੀ ਲਈ ਸੀ। ਕਿਉਂਕਿ ਇਸ ਐਕਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਸੋਧੇ ਗਏ ਐਕਟ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸਬੰਧੀ ਕੋਈ ਵਿਰੋਧ ਨਹੀਂ ਹੈ ਬਲਕਿ ਸਿੱਖ ਭਾਵਨਾਵਾਂ ਵਿਰੁੱਧ ਮਰਯਾਦਾ ਸਬੰਧੀ ਦਰਜ ਕੁਝ ਮੱਦਾਂ ਅਤੇ ਸ਼ਬਦਾਵਲੀ ਨੂੰ ਹਟਾਏ ਜਾਣ ਸੰਬੰਧੀ ਸੰਗਤਾਂ ਅੰਦਰ ਇਤਰਾਜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਭਾਵਨਾਵਾਂ ਦੇ ਮਾਮਲੇ ਵਿਚ ਅੜੀਅਲ ਰੱਵਈਆ ਨਹੀਂ ਰੱਖਣਾ ਚਾਹੀਦਾ। ਮਾਨਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵੀ ਇਕ ਪਟੀਸ਼ਨ ਦੇ ਮਾਮਲੇ ਵਿਚ ਕਹਿ ਰਹੇ ਹਨ ਕਿ ਧਰਮ ਦੇ ਮਾਮਲਿਆਂ ਵਿਚ ਦਖਲ ਨਹੀਂ ਦਿੱਤਾ ਜਾ ਸਕਦਾ। ਸਰਕਾਰਾਂ ਨੂੰ ਵੀ ਚੀਫ਼ ਜਸਟਿਸ ਦੀ ਇਸ ਭਾਵਨਾ ਨੂੰ ਸਮਝਣਾਂ ਚਾਹੀਦਾ ਹੈ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖਸ਼ ਸਿੰਘ ਖ਼ਾਲਸਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਮੋਹਨ ਸਿੰਘ ਬੰਗੀ, ਜਥੇਦਾਰ ਕੌਰ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਤੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ

ਮੋਹਾਲੀ ਵਿੱਚ ਦਿਨ-ਦਿਹਾੜੇ ਬੱਚੀ ਹੋਈ ਅਗਵਾ

ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਬੱਚੇ ਸਰਕਾਰੀ ਬੱਸਾਂ ਵਿੱਚ ਕਰ ਸਕਣਗੇ ਮੁਫ਼ਤ ਸਫ਼ਰ - CM ਮਾਨ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਕੀਤੇ ਵਿਆਪਕ ਪ੍ਰਬੰਧ

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ PSPCL ਦੇ ਸਾਬਕਾ CMD, ਸਾਬਕਾ ਸੀਨੀਅਰ XEN ਅਤੇ ਕਲੋਨਾਈਜ਼ਰ ਨੂੰ ਕੀਤਾ ਗ੍ਰਿਫ਼ਤਾਰ

ਵੱਡੇ ਨਾਰਕੋ-ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼: ICE, ਹੈਰੋਇਨ ਅਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ