ਅੰਮ੍ਰਿਤਸਰ: ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਮੁੱਖ ਮੁਲਜ਼ਮ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸੁਖਦੇਵ ਸਿੰਘ ਭੁੱਲਰ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅੰਮ੍ਰਿਤਸਰ ਜ਼ਿਲ੍ਹਾ ਸ਼ੈਸਨ ਜੱਜ ਦੀ ਅਦਾਲਤ ਨੇ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਬਿਨਾਂ ਗ੍ਰਿਫ਼ਤਾਰੀ ਦੇ ਜ਼ਮਾਨਤ ਦਿੱਤੀ ਜਾਵੇ ਅਤੇ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰੇ।
ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਉਨ੍ਹਾਂ ਦੀ ਅਰਜ਼ੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਪਟੀਸ਼ਨ ਰੱਦ ਕਰ ਦਿੱਤੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਮ੍ਰਿਤਕ ਅਧਿਕਾਰੀ ਰੰਧਾਵਾ ਨੇ ਇੱਕ ਵੀਡੀਓ ਜਾਰੀ ਕਰਕੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ, ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ 'ਚ ਪੁਲਿਸ ਨੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਹੈ।