Tuesday, June 09, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Punjab

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਪੰਜਾਬ ਨਿਊਜ਼ ਐਕਸਪ੍ਰੈੱਸ | June 09, 2026 03:59 PM

- *ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ*

ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਹਾਜ਼ਰ ਰਹਿਣਗੇ ਅਤੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਲਈ ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ ਅਤੇ ਵਿਭਾਗ ਵਿੱਚ ਕੀਤੀ ਜਾਣ ਵਾਲੀ ਭਰਤੀ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸੈਨਿਕ ਸਕੂਲਾਂ ਦੀ ਰੈਨੋਵੇਸ਼ਨ ਅਤੇ ਲੋੜੀਂਦੇ ਫੰਡਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਮਾਮਲਿਆਂ ’ਤੇ ਚਰਚਾ ਕਰਦਿਆਂ ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ 23 ਹਜ਼ਾਰ ਤੋਂ ਵੱਧ ਕਰਮਚਾਰੀ ਪੈਸਕੋ ਅਧੀਨ ਸੇਵਾਵਾਂ ਨਿਭਾ ਰਹੇ ਹਨ। ਇਸ ਗਿਣਤੀ ਵਿੱਚ ਸਾਲ 2022 ਤੋਂ ਬਾਅਦ ਸ਼ਾਮਲ ਹੋਏ 14 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਹਨ।

ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਹਰ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ: ਹਰਪਾਲ ਚੀਮਾ

ਵਿਜੀਲੈਂਸ ਨੇ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਅਕਾਲੀ-ਭਾਜਪਾ ਗਠਜੋੜ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆਉਣਾ, ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਦਿਆਂ 700 ਤੋਂ ਵੱਧ ਕਿਸਾਨ ਸ਼ਹੀਦ ਹੋਏ -CM ਮਾਨ

ਪੰਜਾਬ 'ਚ ਈਡੀ ਨੇ ਫੇਰ ਮਾਰੇ ਛਾਪੇ

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਿਆ, ਸਥਾਨਕ ਸੰਗਤ ਵੱਲੋਂ ਭਰਵਾਂ ਸਵਾਗਤ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ: ਭਲਕੇ ਜਥਾ ਪਾਕਿਸਤਾਨ ਹੋਵੇਗਾ ਰਵਾਨਾ

ਭਲਕੇ 10 ਜੂਨ ਨੂੰ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਮਨਪ੍ਰੀਤ ਇਆਲੀ ਨੇ MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਕੀਤੀ ਜੁਆਇਨ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ