Wednesday, July 15, 2026

Punjab

ਸਿਗਲੀਕਰ ਬਿਰਾਦਰੀ ਨਾਲ ਸੰਬੰਧਿਤ 26 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਪੰਜਾਬ ਨਿਊਜ਼ ਐਕਸਪ੍ਰੈੱਸ | July 15, 2026 03:52 PM

- ਭਗਵੰਤ ਸਿੰਘ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ - ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਹਰਜਿੰਦਰ ਸਿੰਘ ਭੱਟੀ): ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਅੱਜ ਵੱਡੀ ਗਿਣਤੀ ਦੇ ਵਿੱਚ ਪੰਜਾਬ ਭਰ ਦੇ ਵਿੱਚੋਂ ਵੱਖ -ਵੱਖ ਭਾਈਚਾਰੇ ਅਤੇ ਵਰਗ ਨਾਲ ਸੰਬੰਧਿਤ ਲੋਕਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਅਹਿਮ ਨੇਤਾ ਵੀ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਕਿ ਸਾਡੇ ਲਈ ਵਧੀਆ ਅਤੇ ਤਸੱਲੀ ਭਰੀ ਗੱਲ ਹੈ ਕਿ ਸਾਢੇ 4 ਸਾਲ ਦੇ ਕਾਰਜਕਾਲ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨਾਲ ਜੋ -ਜੋ ਵਾਅਦੇ ਕੀਤੇ ਗਏ ਸਨ ਅਤੇ ਜੋ- ਜੋ ਗਾਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਸਭ ਨੂੰ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਇਹਨਾਂ ਬਾਰੇ ਅਸੀਂ ਲੋਕਾਂ ਨਾਲ ਗੱਲ ਕਰਨ ਦੇ ਲਈ ਅਤੇ ਲੋਕਾਂ ਕੋਲੋਂ ਉਹਨਾਂ ਦੇ ਕਿਸੇ ਹੋਰ ਕੰਮ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਲੋਕਾਂ ਵਿੱਚ ਜਾ ਰਹੇ ਹਾਂ,

ਇਹ ਗੱਲ ਅੱਜ ਸੈਕਟਰ -79 ਵਿਖੇ ਸਥਿਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਪ੍ਰਤਾਪ ਸਿੰਘ -ਜੁਝਾਰ ਨਗਰ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ -ਰਜਿੰਦਰ ਪ੍ਰਸਾਦ ਸ਼ਰਮਾ ਦੀ ਅਗਵਾਈ ਹੇਠ ਸਿਗਲੀਗਰ ਬਰਾਦਰੀ ਨਾਲ ਸੰਬੰਧਿਤ 26 ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਦੌਰਾਨ ਰੱਖੇ ਗਏ ਇੱਕ ਸੰਖੇਪ ਪਰੰਤੂ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿਗਲੀਗਰ ਬਿਰਾਦਰੀ ਨਾਲ ਸੰਬੰਧਿਤ ਜੋ -ਜੋ ਵੀ ਇਹਨਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਹਨ , ਉਹਨਾਂ ਨੂੰ ਸਮਾਂ ਰਹਿੰਦਿਆਂ ਹੱਲ ਕੀਤਾ ਜਾਵੇਗਾ। ਅਤੇ ਅੱਜ ਜੋ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ, ਇਹਨਾਂ ਦਾ ਇੱਜਤ -ਮਾਣ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ. ਭਗਵੰਤ ਸਿੰਘ ਮਾਨ ਦੇ ਦੀਆਂ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਸਕੀਮਾਂ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਹੁਣ ਬੋਲਣ ਦੇ ਲਈ ਕੁਝ ਨਹੀਂ ਰਹਿ ਗਿਆ , ਕਿਉਂਕਿ ਹੁਣ ਤੱਕ ਕਿਸੇ ਵੀ ਸਰਕਾਰ ਨੇ ਲੋਕਾਂ ਨਾਲ ਚੋਣ ਮੈਨੀਫੈਸਟੋ ਦੇ ਵਿੱਚ ਕੀਤੇ ਗਏ ਵਾਅਦਿਆਂ ਨੂੰ ਕਦੇ ਵੀ 100 ਪ੍ਰਤੀਸ਼ਤ ਪੂਰਾ ਨਹੀਂ ਕੀਤਾ, ਪ੍ਰੰਤੂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪਹਿਲੀ ਸਰਕਾਰ ਹੈ, ਜਿਸ ਵੱਲੋਂ ਜੋ -ਜੋ ਵੀ ਕਿਹਾ ਗਿਆ ਸੀ, ਉਸ ਨੂੰ ਪੂਰਾ ਕਰ ਲਿਆ ਹੈ ਅਤੇ ਉਸ ਤੋਂ ਵੀ ਅਗਾਹ ਜਾਂਦੇ ਹੋਏ ਸੂਬੇ ਦੀ ਬਿਹਤਰੀ ਅਤੇ ਵਿਕਾਸ ਦੇ ਲਈ ਸਰਗਰਮੀ ਨਾਲ ਨਾਲ ਯਤਨ ਕੀਤੇ ਜਾ ਰਹੇ ਹਨ, ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 1000 ਦੇ ਕਰੀਬ ਮੁਹੱਲਾ ਕਲੀਨਿਕ ਖੋਲੇ ਗਏ ਹਨ, ਜਿੱਥੋਂ ਹਰ ਰੋਜ਼ ਮਰੀਜ਼ ਆਪਣੀ ਬਿਮਾਰੀ ਨਾਲ ਸੰਬੰਧਿਤ ਜਾਂਚ ਕਰਵਾਉਂਦੇ ਹਨ, ਉੱਥੇ ਹੀ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਲੁੜੀਂਦੇ ਟੈਸਟ ਵੀ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਕੀਤੇ ਜਾਂਦੇ ਹਨ, ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲੇ ਲਈ ਲਜਾਇਆ ਜਾ ਰਿਹਾ ਹੈ, ਜਿੱਥੇ ਕਿ ਸੀਨੀਅਰ ਸਿਟੀਜਨ ਸੰਗਤ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ , ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਕੇ ਵਾਪਸ ਆਉਂਦੇ ਹਨ, ਉਹਨਾਂ ਕਿਹਾ ਕਿ ਸਰਕਾਰ ਦੇ ਹੋਂਦ ਵਿੱਚ ਆਉਂਦਿਆਂ ਹੀ ਸਭ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ 600 ਯੂਨਿਟ ਪ੍ਰਤੀ ਵਿਲ ਮਾਫ ਕੀਤੇ ਗਏ ਹਨ। ਇਸ ਮੌਕੇ ਤੇ ਪ੍ਰਤਾਪ ਸਿੰਘ ਜੁਝਾਰ ਨਗਰ, ਰਜਿੰਦਰ ਪ੍ਰਸਾਦ ਸ਼ਰਮਾ-ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ -ਕੁਲਦੀਪ ਸਿੰਘ ਸਮਾਣਾ, ਰਾਜਕੁਮਾਰੀ, ਬਬਲੂ , ਮਹਾ ਸਿੰਘ- ਜੁਝਾਰ ਨਗਰ, ਭਜਨ ਸਿੰਘ, ਬਖਤਾਵਰ ਸਿੰਘ, ਗੁਰਦੀਪ ਸਿੰਘ , ਸਰੂਪ ਸਿੰਘ , ਭਗਵਾਨ ਸਿੰਘ , ਅਜੈ ਸਿੰਘ, ਰਾਜਾ ਸਿੰਘ , ਗੁਰਮੇਲ ਸਿੰਘ, ਜਸਵੀਰ ਸਿੰਘ, ਸੁੰਦਰ ਸਿੰਘ , ਸੀਵਮ ਸਿੰਘ ਗੁਲਾਬ ਸਿੰਘ ਬਲਦੇਵ ਸਿੰਘ ਸੂਰਤ ਸਿੰਘ ਵਿਸ਼ਾਲ ਸਿੰਘ ਦੀਪਕ ਸਿੰਘ , ਅਜੈ ਸਿੰਘ , ਮਨਪ੍ਰੀਤ ਸਿੰਘ , ਅਜੈ ਸਿੰਘ , ਗਿਆਨ ਸਿੰਘ, ਰਜਿੰਦਰ, ਰਜਿੰਦਰ ਸਿੰਘ, ਸੂਰਤ ਸਿੰਘ , ਪੱਪੂ ਸਿੰਘ, ਰਿੰਕੂ , ਮਹਾ ਸਿੰਘ , ਰਜਿੰਦਰ ਸਿੰਘ ਅਤੇ ਭਗਵਾਨ ਸਿੰਘ ਜੁਝਾਰ ਨਗਰ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ISI ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ - ਐਡਵੋਕੇਟ ਧਾਮੀ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਮਿਲਿਆ

ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ) ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਮਰਦਮਸ਼ੁਮਾਰੀ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਦਾ ਸਨਮਾਨ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਪੰਜਾਬੀ ਸ਼ਾਰਟਹੈਂਡ ਜਮਾਤਾਂ 2026-27 ਲਈ ਦਾਖਲਾ ਸ਼ੁਰੂ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: CM ਮਾਨ

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ