Wednesday, April 15, 2026

Punjab

ਸਿਹਤ ਵਿਭਾਗ ਨੇ ਹੀਟਵੇਵ ਤੋਂ ਬਚਾਅ ਲਈ ਐਡਵਾਈਜ਼ਰੀ ਕੀਤੀ ਜਾਰੀ, ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ - ਸਿਹਤ ਮੰਤਰੀ

ਪੰਜਾਬ ਨਿਊਜ਼ ਐਕਸਪ੍ਰੈੱਸ | April 15, 2026 06:38 PM

- *ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ*
- *— ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਗਰਮੀ ਨਾਲ ਸਬੰਧਤ ਬਿਮਾਰੀਆਂ ਲਈ 24/7 ਤਿਆਰ ਰਹਿਣ ਅਤੇ ਮੈਡੀਕਲ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼*
- *— ਗਰਮੀ ਦੇ ਇਸ ਮੌਸਮ ਦੌਰਾਨ ਸੁਰੱਖਿਅਤ ਰਹੋ: ਪੰਜਾਬ ਸਿਹਤ ਵਿਭਾਗ ਨੇ ਵਿਆਪਕ ਹੀਟਵੇਵ ਐਡਵਾਈਜ਼ਰੀ ਕੀਤੀ ਜਾਰੀ*

ਚੰਡੀਗੜ੍ਹ, 15 ਅਪ੍ਰੈਲ: ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਮੌਜੂਦਾ ਦਿਲ ਅਤੇ ਸਾਹ ਦੀਆਂ ਸਥਿਤੀਆਂ ਵਿੱਚ ਵੀ ਵਾਧਾ ਹੁੰਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੈਂ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।" ਉਨ੍ਹਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈਵੀ ਤਰਲ ਪਦਾਰਥ ਸ਼ਾਮਲ ਹਨ। ਹਰੇਕ ਜਨਤਕ ਸਿਹਤ ਸਹੂਲਤ ਵਿੱਚ ਜ਼ਰੂਰੀ ਡਾਕਟਰੀ ਸਪਲਾਈ, ਜਿਵੇਂ ਕਿ ਓਆਰਐਸ ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਾਸਤੇ ਵਿੱਚ ਕੂਲਿੰਗ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਸੂਬੇ ਵੱਲੋਂ ਗਰਮੀ ਨਾਲ ਸਬੰਧਤ ਬਿਮਾਰੀ (ਐਚਆਰਆਈ) ਦੇ ਮਾਮਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੀਟ ਐਕਸ਼ਨ ਪਲਾਨ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸਿੱਖਿਆ, ਕਿਰਤ ਅਤੇ ਆਵਾਜਾਈ ਵਰਗੇ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੀਆਂ ਮੈਡੀਕਲ ਟੀਮਾਂ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਤਿਆਰ ਹਨ, ਫਿਰ ਵੀ ਮੈਂ ਜਨਤਾ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਵਰਗੇ ਸੰਵੇਦਨਸ਼ੀਲ ਸਮੂਹਾਂ ਨੂੰ ਚੌਕਸ ਰਹਿਣ ਅਤੇ ਵਿਭਾਗ ਦੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ।”

*ਬਾਕਸ: ਹੀਟਵੇਵ ਸੇਫਟੀ ਐਡਵਾਈਜ਼ਰੀ*

*ਗਰਮੀ ਤੋਂ ਬਚਣ ਲਈ ਕੀ ਕਰੀਏ*

*ਵੱਧ ਤੋਂ ਵੱਧ ਪਾਣੀ ਪਿਓ:* ਹਰ 20-30 ਮਿੰਟਾਂ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਵੀ ਹੋਵੇ। ਓਆਰਐਸ, ਲੱਸੀ ਅਤੇ ਨਿੰਬੂ ਪਾਣੀ ਦੀ ਵਰਤੋਂ ਕਰੋ।

*ਢੁਕਵੇਂ ਕੱਪੜੇ ਪਾਓ:* ਹਲਕੇ ਰੰਗ ਦੇ, ਢਿੱਲੇ ਸੂਤੀ ਕੱਪੜੇ ਪਾਓ। ਆਪਣੇ ਸਿਰ ਨੂੰ ਢੱਕਣ ਲਈ ਛੱਤਰੀਆਂ, ਟੋਪੀਆਂ ਜਾਂ ਤੌਲੀਏ ਦੀ ਵਰਤੋਂ ਕਰੋ।

*ਆਪਣੇ ਦਿਨ ਦੀ ਯੋਜਨਾ ਬਣਾਓ:* ਸਵੇਰੇ ਜਾਂ ਸ਼ਾਮ ਨੂੰ ਠੰਢੇ ਸਮੇਂ ਦੌਰਾਨ ਬਾਹਰੀ ਕੰਮ ਕਰਨ ਦੀ ਯੋਜਨਾ ਬਣਾਓ।

*ਸਮਝਦਾਰੀ ਨਾਲ ਖਾਓ:* ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ, ਸੰਤਰੇ ਅਤੇ ਖੀਰੇ ਖਾਓ। ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਵਾਰ-ਵਾਰ ਖਾਣਾ ਖਾਓ।

*ਘਰ ਨੂੰ ਅੰਦਰੋਂ ਠੰਡਾ ਰੱਖੋ:* ਪਰਦੇ, ਪੱਖਿਆਂ ਦੀ ਵਰਤੋ ਕਰੋ ਅਤੇ ਸੁਚੱਜੀ ਹਵਾਦਾਰੀ ਯਕੀਨੀ ਬਣਾਓ।

*ਕਾਮਿਆਂ ਦੀ ਸੁਰੱਖਿਆ:* ਮਾਲਕਾਂ ਨੂੰ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਆਰਾਮ ਖੇਤਰ ਅਤੇ ਪੀਣ ਵਾਲਾ ਸੁਰੱਖਿਅਤ ਪਾਣੀ ਪ੍ਰਦਾਨ ਕਰਨਾ ਚਾਹੀਦਾ ਹੈ।

*ਕੀ ਨਾ ਕਰੀਏ*

* ਗਰਮੀਆਂ ਦੇ ਸਿਖਰ ਵੇਲੇ ਧੁੱਪ ਤੋਂ ਬਚੋ:* ਦੁਪਹਿਰ 12:00 ਵਜੇ ਤੋਂ 3:00 ਵਜੇ ਦੇ ਵਿਚਕਾਰ ਬਾਹਰ ਨਾ ਜਾਓ ਜਦੋਂ ਤੱਕ ਕਿ ਬਹੁਤ ਜ਼ਰੂਰੀ ਨਾ ਹੋਵੇ।

*ਡੀਹਾਈਡ੍ਰੇਟਿੰਗ ਡਰਿੰਕਸ ਤੋਂ ਗੁਰੇਜ਼ ਕਰੋ:* ਚਾਹ, ਕੌਫੀ, ਅਲਕੋਹਲ ਅਤੇ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਘੱਟ ਕਰੋ।

*ਭਾਰੀ ਭੋਜਨ ਤੋਂ ਬਚੋ:* ਤਲੇ ਹੋਏ, ਮਸਾਲੇਦਾਰ ਜਾਂ ਬਾਸੀ ਭੋਜਨ ਨਾ ਖਾਓ ਜੋ ਪਾਚਨ ਕਿਰਿਆ ਨੂੰ ਹੌਲੀ ਕਰ ਸਕਦੇ ਹਨ।

*ਕੋਈ ਸਖ਼ਤ ਕੰਮ ਨਾ ਕਰੋ:* ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਭਾਰੀ ਕੰਮਾਂ ਤੋਂ ਪਰਹੇਜ਼ ਕਰੋ।

*ਵਾਹਨ ਸੁਰੱਖਿਆ: ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਪਾਰਕ ਕੀਤੇ ਵਾਹਨਾਂ ਅੰਦਰ ਨਾ ਛੱਡੋ।

*ਲੱਛਣ ਜਿਨ੍ਹਾਂ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੈ*

ਜੇਕਰ ਤੁਹਾਨੂੰ ਨਿਮਨਲਿਖਤ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਲਓ:
- ਸਰੀਰ ਦਾ ਉੱਚ ਤਾਪਮਾਨ (40° ਸੈਲਸੀਅਸ ਜਾਂ ਵੱਧ)
- ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ ਜਾਂ ਦੌਰੇ - ਗਰਮ, ਲਾਲ ਅਤੇ ਖੁਸ਼ਕ ਚਮੜੀ
- ਗੰਭੀਰ ਸਿਰ ਦਰਦ, ਮਤਲੀ ਜਾਂ ਤੇਜ਼ ਦਿਲ ਦੀ ਧੜਕਣ

*ਐਮਰਜੈਂਸੀ ਹੈਲਪਲਾਈਨ: 104, 108, ਜਾਂ 112*

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ਸਿਹਤ ਮੰਤਰੀ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ: 8 ਦੀ ਮੌਤ

ED ਨੇ ਆਪ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਕੀਤੀ ਰੇਡ

ਨਿਸ਼ਾਨ ਸਾਹਿਬ ਨੂੰ ਹੇਠਾਂ ਉਤਾਰਦੇ ਸਮੇਂ ਸੇਵਾਦਾਰ ਦੀ ਮੌਤ: 60 ਫੁੱਟ ਦੀ ਉਚਾਈ ਤੋਂ ਡਿੱਗਿਆ

ਯੂਕਰੇਨ ਯੁੱਧ ਵਿੱਚ ਫਸਿਆ ਪਟਿਆਲਾ ਦਾ ਨੌਜਵਾਨ