Thursday, April 09, 2026
ਤਾਜਾ ਖਬਰਾਂ
ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

Punjab

ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਭਗਵੰਤ ਮਾਨ ਸਰਕਾਰ ਦਾ ਮਕਸਦ -ਬਰਿੰਦਰ ਗੋਇਲ

April 09, 2026 07:11 PM

- ਕਿਹਾ, ਕਿਸਾਨਾਂ ਤੱਕ ਪਹੁੰਚਾਇਆ ਮੁੱਖ ਮੰਤਰੀ ਦਾ “ਪਾਣੀ ਦੀ ਬੂੰਦ-ਬੂੰਦ ਬਚਾਅ ਕੇ ਖੇਤਾਂ ਨੂੰ ਲਾਉਣ ਵਾਲਾ ਸੁਨੇਹਾ”
- ਜਲ ਸਰੋਤ ਮੰਤਰੀ ਵੱਲੋਂ ਸ਼ੁਤਰਾਣਾ ਹਲਕੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, 1.45 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਲੋਕ ਅਰਪਣ
- ਭਗਵੰਤ ਮਾਨ ਸਰਕਾਰ ਨੇ ਫੜੀ ਸ਼ੁਤਰਾਣਾ ਹਲਕੇ ਦੇ ਲੋਕਾਂ ਦੀ ਬਾਂਹ- ਕੁਲਵੰਤ ਸਿੰਘ ਬਾਜ਼ੀਗਰ

ਪਾਤੜਾਂ: ਪੰਜਾਬ ਦੇ ਖਨਣ, ਭੂ ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸ਼ੁਤਰਾਣਾ ਹਲਕੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ 1.45 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਲੋਕ ਅਰਪਣ ਕੀਤਾ ਹੈ।

ਜਲ ਸਰੋਤ ਮੰਤਰੀ ਨੇ ਪਿੰਡ ਕੱਲਰ ਭੈਣੀ ਵਿਖੇ 11.87 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਤੋਂ ਸੋਲਰ ਮੋਟਰ ਰਾਹੀ ਸਾਂਝਾ ਜਮੀਨ ਦੋਜ ਨਾਲੀਆਂ ਰਾਹੀਂ ਸਿੰਚਾਈ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਪਿੰਡ ਸਧਾਰਨਪੁਰ ਵਿਖੇ 1 ਕਰੋੜ 33.20 ਲੱਖ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਨਹਿਰੀ ਮੋਘਾ (10500 ਖੱਬਾ ਪਾਸਾ) ਤੋਂ ਨਵੇਂ ਉਸਾਰੀ ਕੀਤੇ ਜਾਣ ਵਾਲੇ ਸਾਂਝੇ ਜਮੀਨ ਦੋਜ਼ ਨਾਲੀਆਂ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਹੈ।ਉਨ੍ਹਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਦੀ ਫਸਲ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਪ੍ਰਤੀਸ਼ਤ ਤੱਕ ਬਚਤ ਵੀ ਹੋਵੇਗੀ।ਉਨ੍ਹਾਂ ਕਿਹਾ ਕਿ ਪਾਣੀ ਬਚਾਉਣ ਲਈ ਅਜਿਹੇ ਪ੍ਰਾਜੈਕਟ ਹਰ ਪਿੰਡ ਵਿੱਚ ਲਗਾਏ ਜਾਣਗੇ।

ਬਰਿੰਦਰ ਗੋਇਲ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਤੇ ਲੰਬੇ ਸਮੇ ਦੀਆਂ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਧਰਤੀ ਹੇਠਲੇ ਪਾਣੀ ਉੱਪਰ ਨਿਰਭਰਤਾ ਘਟਾਉਣ ਦੇ ਸੰਕਲਪ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਨੇਹਾ ਕਿ “ਪਾਣੀ ਦੀ ਬੂੰਦ-ਬੂੰਦ ਬਚਾਅ ਕੇ ਖੇਤਾਂ ਨੂੰ ਲਾਈ ਜਾਵੇਗੀ” ਵੀ ਕਿਸਾਨਾਂ ਨਾਲ ਸਾਂਝਾ ਕਰਦਿਆਂ ਦੱਸਿਆ ਕਿ ਛੱਪੜਾਂ ਦਾ ਅਜਾਈਂ ਜਾਂਦਾ ਪਾਣੀ ਵੀ ਸਿੰਚਾਈ ਲਈ ਵਰਤਿਆ ਜਾਵੇਗਾ।ਉਨ੍ਹਾਂ ਕਿਹਾ ਕਿ ਵਿਅਰਥ ਹੋਕੇ ਦੂਜੇ ਸੂਬਿਆਂ ਨੂੰ ਜਾਂਦਾ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਦੇ ਨਾਲ-ਨਾਲ ਪੰਜਾਬ ਨੂੰ ਬਚਾਉਣ ਭਗਵੰਤ ਮਾਨ ਸਰਕਾਰ ਦਾ ਮਕਸਦ ਹੈ, ਜਿਸ ਵਿੱਚ ਅਸੀਂ ਕਾਮਯਾਬ ਹੋ ਰਹੇ ਹਾਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 6700 ਕਰੋੜ ਰੁਪਏ ਖਰਚ ਕੇ ਨਹਿਰੀ ਸਿਸਟਮ ਨੂੰ ਅਪਗ੍ਰੇਡ ਤੇ ਮਜ਼ਬੂਤ ਕਰਕੇ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ। ਜਿੱਥੇ ਧਰਤੀ ਹੇਠਲਾ ਪੀਣ ਵਾਲਾ ਪਾਣੀ ਖਰਾਬ ਹੈ, ਉਥੇ ਨਹਿਰੀ ਪਾਣੀ ਪੀਣ ਲਈ ਦਿੱਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਘੱਗਰ ਸਮੇਤ ਬਾਕੀ ਦਰਿਆਵਾਂ ਦੇ ਹੜ੍ਹ ਤੋਂ ਬਚਾਅ ਲਈ 30 ਜੂਨ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੱਲਰ ਭੈਣੀ ਅਤੇ ਸੁਧਾਰਨਪੁਰ ਵਿਖੇ ਕਿਸਾਨਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਭੂਮੀ ਹੇਠਲੇ ਪਾਣੀ ਦੀ ਸੰਭਾਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਅਜਿਹੇ ਪਾਣੀ ਦੀ ਬੱਚਤ ਵਾਲੇ ਪ੍ਰੋਜੈਕਟਾਂ ਦੀ ਉਸਾਰੀ ਲਈ ਫੰਡਾਂ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਜਿਸ ਲਈ ਕਿਸਾਨ ਪਾਣੀ ਸਦਾ ਸੰਜਮ ਨਾਲ ਤੇ ਸੰਭਾਲ ਕੇ ਵਰਤਣ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ੁਤਰਾਣਾ ਹਲਕੇ ਦੇ ਕਿਸਾਨਾਂ ਦੀ ਬਾਂਹ ਕੇਵਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੀ ਫੜੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਇਸ ਹਲਕੇ ਨੂੰ ਸਦਾ ਅੱਖੋਂ ਪਰੋਖੇ ਕਰੀ ਰੱਖਿਆ ਸੀ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਕੱਲਰ ਭੈਣੀ ਵਿਖੇ ਛੱਪੜ ਤੋਂ ਸੋਲਰ ਮੋਟਰ ਰਾਹੀ ਸਾਂਝਾ ਜਮੀਨ ਦੋਜ ਨਾਲੀਆਂ ਸਿੰਚਾਈ ਦੇ ਪ੍ਰੋਜੈਕਟ ਅਧੀਨ 35.37 (100 ਏਕੜ) ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਗਿਆ ਹੈ, ਜਿਸ ਨਾਲ 24 ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ। ਜਦੋਂ ਕਿ ਪਿੰਡ ਸਧਾਰਨਪੁਰ ਦੇ ਸਿੰਚਾਈ ਪ੍ਰਾਜੈਕਟ ਅਧੀਨ 9 ਕਿਲੋਮੀਟਰ ਪਾਈਪਾਂ ਪਾਕੇ 204 ਹੈਕਟੇਅਰ (600 ਏਕੜ ਰਕਬਾ) ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਗਿਆ ਹੈ, ਜਿਸ ਨਾਲ 41 ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ। ਕੁਲਵੰਤ ਸਿੰਘ ਨੇ ਦੱਸਿਆ ਕਿ ਹਲਕੇ ਦੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ।

ਇਸ ਮੌਕੇ ਪਟਿਆਲਾ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਭੂਮੀ ਪਾਲ ਭੁਪਿੰਦਰ ਸਿੰਘ ਸੈਣੀ, ਮੰਡਲ ਭੂਮੀ ਰੱਖਿਆ ਅਫ਼ਸਰ ਅਰਵਿੰਦਰ ਸਿੰਘ ਕਾਲੜਾ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਗੁਰਸੇਵਕ ਸਿੰਘ ਧਾਲੀਵਾਲ ਅਤੇ ਗੁਰਵਿੰਦਰ ਸਿੰਘ ਸਮੇਤ ਮਹਿੰਗਾ ਸਿੰਘ ਬਰਾੜ, ਮਦਨ ਗੋਇਲ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਥਿੰਦ, ਤੇਜੀ ਬੂਰੜ, ਲਾਡੀ ਕੱਲਰ ਭੈਣੀ, ਜਸਵਿੰਦਰ ਕੌਰ, ਟਹਿਲ ਸਿੰਘ ਸਮੇਤ ਦੋਵਾਂ ਪਿੰਡਾਂ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਸਨੀਕ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ETO. ਵਲੋਂ PWD ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਖ਼ਾਲਸਾ ਕਾਲਜ ਵਿਖੇ ਫੁੱਲਾਂ ਦੀ ਰਹਿੰਦ-ਖੂੰਹਦ ਦੀ ਰੀਸਾਈਕਲਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ

ਛੀਨਾ ਨੇ ਸਰਹੱਦੀ ਵਾੜ ਦਾ ਹੱਲ ਕਰਨ ’ਤੇ ਕੇਂਦਰ ਦੇ ਫੈਸਲੇ ਦਾ ਕੀਤਾ ਸਵਾਗਤ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਵਿਧਾਇਕ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ, ਪੜ੍ਹੋ ਕੀ ਹੈ ਮਾਮਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਕੋਟਕਪੂਰਾ ਗੋਲੀਬਾਰੀ ਕੇਸ ਚੰਡੀਗੜ੍ਹ ਦੀ ਅਦਾਲਤ ਵਿੱਚ ਸ਼ਿਫਟ

ISI ਸਮਰਥਿਤ BKI ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, IED ਸਮੱਗਰੀ ਬਰਾਮਦ