Wednesday, July 15, 2026

Punjab

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪੰਜਾਬ ਨਿਊਜ਼ ਐਕਸਪ੍ਰੈੱਸ | July 15, 2026 05:27 PM

ਅੰਮ੍ਰਿਤਸਰ, 15 ਜੁਲਾਈ: ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਉਨ੍ਹਾਂ ਦੀ ਯਾਦ ਵਿਚ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ. ਤੇਜਾ ਸਿੰਘ ਜੀ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ 17 ਜੁਲਾਈ 2026 ਨੂੰ ਮਨਾਈ ਜਾ ਰਹੀ ਹੈ, ਜਿਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ (ਅਕਾਲੀ ਲਹਿਰ) ਦੇ ਪ੍ਰਮੁੱਖ ਆਗੂ ਵਜੋਂ ਸਿੱਖਾਂ ਲਈ ਅਹਿਮ ਯੋਗਦਾਨ ਪਾਇਆ ਅਤੇ ਸਿੱਖ ਪੰਥ ਵਿਚ ਏਕਤਾ, ਅਨੁਸ਼ਾਸਨ ਅਤੇ ਪੰਥਕ ਚੇਤਨਾ ਨੂੰ ਮਜ਼ਬੂਤ ਕੀਤਾ। ਸ. ਕਾਹਲਵਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 17 ਜੁਲਾਈ 2026 ਨੂੰ ਸ. ਤੇਜਾ ਸਿੰਘ ਸਮੁੰਦਰੀ ਸਬੰਧੀ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਬਾਬਾ ਨਾਹਰ ਸਿੰਘ ਸਾਧਜੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਕਥਾਵਾਚਕ ਭਾਈ ਵਿਸ਼ਾਲ ਸਿੰਘ ਆਦਿ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ, ਸੂਬੇ ਨੂੰ ਹਰ ਖ਼ੇਤਰ 'ਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: CM ਮਾਨ

ਪਿਛਲੇ 3 ਸਾਲਾਂ 'ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਪਰਿਵਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ISI ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ - ਐਡਵੋਕੇਟ ਧਾਮੀ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਮਿਲਿਆ

ਸਿਗਲੀਕਰ ਬਿਰਾਦਰੀ ਨਾਲ ਸੰਬੰਧਿਤ 26 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ) ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਮਰਦਮਸ਼ੁਮਾਰੀ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਦਾ ਸਨਮਾਨ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਪੰਜਾਬੀ ਸ਼ਾਰਟਹੈਂਡ ਜਮਾਤਾਂ 2026-27 ਲਈ ਦਾਖਲਾ ਸ਼ੁਰੂ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: CM ਮਾਨ