Thursday, October 30, 2025
ਤਾਜਾ ਖਬਰਾਂ
ਸਿਖ ਭਾਈਚਾਰਾ  ਪੱਛਮੀ ਦੇਸ਼ਾਂ ਵਿੱਚ ਸਿੱਖਾਂ 'ਤੇ ਵਧ ਰਹੇ ਘਾਤਕ ਨਸਲੀ ਹਮਲਿਆਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ :ਸਤਨਾਮ ਸਿੰਘ ਚਾਹਲਪੰਜਾਬ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਉਨ੍ਹਾਂ ਦੇ ਪੁੱਤਰਾਂ 'ਤੇ ਹਰਿਆਣਾ ਵਿੱਚ ਅਗਵਾ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਛਪਾਲ ਸਿੰਘ, 10 ਪੁਲਿਸ ਮੁਲਾਜ਼ਮਾਂ ਨੂੰ ਨਕਲੀ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਨੌਜਵਾਨਾਂ ਨੂੰ ਫਸਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆਪੰਜਾਬ ਸਰਕਾਰਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤਪੰਜਾਬ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ

Punjab

ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ

PUNJAB NEWS EXPRESS | October 29, 2025 07:14 PM

ਅੰਮ੍ਰਿਤਸਰ: ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ, 2025 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1796 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਚੁੱਕੇ ਹਨ।

ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹੇ ਦਿਲ ਨਾਲ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਵੀ ਧੰਨਵਾਦ ਕੀਤਾ।

ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਵੀਜ਼ਾ ਲਈ ਅਪਲਾਈ ਕੀਤਾ ਹੈ, ਉਹ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ, ਇਹ ਜਥਾ 4 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਵਿੱਚ ਹਿੱਸਾ ਲੈਣ ਤੋਂ ਬਾਅਦ, ਇਹ ਜਥਾ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ ਅਤੇ 13 ਨਵੰਬਰ ਨੂੰ ਭਾਰਤ ਵਾਪਸ ਆਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਿਖ ਭਾਈਚਾਰਾ  ਪੱਛਮੀ ਦੇਸ਼ਾਂ ਵਿੱਚ ਸਿੱਖਾਂ 'ਤੇ ਵਧ ਰਹੇ ਘਾਤਕ ਨਸਲੀ ਹਮਲਿਆਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ :ਸਤਨਾਮ ਸਿੰਘ ਚਾਹਲ

ਪੰਜਾਬ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਉਨ੍ਹਾਂ ਦੇ ਪੁੱਤਰਾਂ 'ਤੇ ਹਰਿਆਣਾ ਵਿੱਚ ਅਗਵਾ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਛਪਾਲ ਸਿੰਘ, 10 ਪੁਲਿਸ ਮੁਲਾਜ਼ਮਾਂ ਨੂੰ ਨਕਲੀ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਨੌਜਵਾਨਾਂ ਨੂੰ ਫਸਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ

ਪੰਜਾਬ ਸਰਕਾਰਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਪੰਜਾਬ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀਐਸਪੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 'ਆਪ' ਆਗੂ ਨਿਤਿਨ ਨੰਦਾ ਗੰਭੀਰ ਜ਼ਖਮੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ  "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ*

ਛੇੜਛਾੜ ਮਾਮਲੇ ਵਿੱਚ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ ਦਿੱਤੀ, ਪੰਜਾਬ ਦੇ ਸਪੀਕਰ ਨੂੰ ਸੀਟ ਖਾਲੀ ਨਾ ਕਰਨ 'ਤੇ ਵਿਰੋਧੀ ਪਾਰਟੀਆਂ ਵਲੋਂ ਫਿਟਕਾਰ

 “ਝੂਠੇ ਦਾਵਿਆਂ ਤੇ ਨਾਕਾਮ ਵਾਅਦਿਆਂ ਦੀ ਸਰਕਾਰ ਹੈ ਆਮ ਆਦਮੀ ਪਾਰਟੀ” – ਭਾਜਪਾ