Tuesday, May 05, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ 24 ਘੰਟੇ ਦਾ ਅਲਟੀਮੇਟਮ

ਪੰਜਾਬ ਨਿਊਜ਼ ਐਕਸਪ੍ਰੈੱਸ | May 05, 2026 03:11 PM

ਅੰਮ੍ਰਿਤਸਰ, 5 ਮਈ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਮਾਛੀਵਾੜਾ ਸਾਹਿਬ ਨਗਰ ਵਿੱਚ ਇੱਕ ਕਿਰਤੀ ਸਿੱਖ ਕਿਸਾਨ (ਸਾਬਕਾ ਫ਼ੌਜੀ) ਕੁਲਦੀਪ ਸਿੰਘ ਨਾਲ ਅਤੇ ਉਸ ਦੇ ਪੁੱਤਰ ਕਾਕਾ ਸੁਮਨਪ੍ਰੀਤ ਸਿੰਘ (16) ਨਾਲ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦਾ ਗੰਭੀਰ ਨੋਟਿਸ ਲਿਆ ਹੈ। ਸਿੱਖ ਕਿਸਾਨ ਦੇ ਸਿਰ ’ਤੇ ਗੰਭੀਰ ਚੋਟ ਲੱਗੀ ਹੈ, ਜਦਕਿ ਉਸਨੂੰ ਸੱਜੇ ਕੰਨ ਨਾਲ ਸੁਣਨ ਅਤੇ ਸੱਜੀ ਅੱਖ ਨਾਲ ਵੇਖਣ ਵਿੱਚ ਮੁਸ਼ਕਲ ਆ ਰਹੀ ਹੈ।

ਉਨ੍ਹਾਂ ਖੰਨਾ ਪੁਲਿਸ ਪ੍ਰਸ਼ਾਸਨ ਨੂੰ ਨਗਰ ਕੌਂਸਲ ਦੇ ਦੋਸ਼ੀ ਕਰਮਚਾਰੀਆਂ ਦੀ ਪਛਾਣ ਉਪਰੰਤ ਇਨ੍ਹਾਂ ਵਿਰੁੱਧ ਪਰਚਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ ਹੈ। ਜਥੇਦਾਰ ਗੜਗੱਜ ਨੇ ਸਖ਼ਤੀ ਨਾਲ ਕਿਹਾ ਕਿ ਜੇਕਰ 24 ਘੰਟਿਆਂ ਦੇ ਅੰਦਰ ਦੋਸ਼ੀ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੀੜਤ ਸਿੱਖ ਨੌਜਵਾਨ ਪਰਿਵਾਰ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਲਈ ਖੁਦ ਉਨ੍ਹਾਂ ਦਾ ਸਾਥ ਦੇਣ ਪਹੁੰਚਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਅੱਜ ਇੱਕ ਸੇਵਾਮੁਕਤ ਫ਼ੌਜੀ ਨਾਲ ਸਥਾਨਕ ਨਗਰ ਪ੍ਰਸ਼ਾਸਨ ਇਸ ਤਰ੍ਹਾਂ ਧੱਕਾ ਕਰ ਰਿਹਾ ਹੈ ਤਾਂ ਇਸ ਤੋਂ ਆਮ ਪੰਜਾਬੀ ਲੋਕਾਂ ਨਾਲ ਕੀਤੇ ਜਾ ਰਹੇ ਧੱਕੇ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਖੰਨਾ ਦੇ ਐੱਸ.ਐੱਸ.ਪੀ ਅਤੇ ਮਾਛੀਵਾੜਾ ਸਾਹਿਬ ਦੇ ਨਗਰ ਕੌਂਸਲ ਪ੍ਰਧਾਨ ਨਾਲ ਖੁਦ ਗੱਲ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਆਖਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਸਿੱਖ ਨੌਜਵਾਨ ਭਾਰਤੀ ਫ਼ੌਜ ਵਿੱਚੋਂ ਸੇਵਾਮੁਕਤ ਫ਼ੌਜੀ ਹੈ ਜੋ ਹੁਣ ਕਿਸਾਨੀ ਦੀ ਕਿਰਤ ਕਰਕੇ ਆਪਣੇ ਖੇਤਾਂ ਵਿੱਚ ਸਬਜ਼ੀਆਂ ਬੀਜ ਕੇ ਬਜ਼ਾਰ ਵਿੱਚ ਟ੍ਰੈਕਟਰ ਨਾਲ ਸਕੰਜਾ ਲਗਾ ਕਿ ਖੁਦ ਵੇਚਦਾ ਹੈ। ਨਗਰ ਕੌਂਸਲ ਕਰਮਚਾਰੀਆਂ ਨੇ ਸਿੱਖ ਨੌਜਵਾਨ ਨੂੰ ਕੇਵਲ ਇਸ ਕਰਕੇ ਬੇਰਹਿਮੀ ਨਾਲ ਕੁੱਟਿਆ ਕਿਉਂਕਿ ਉਸਨੇ ਕੁੱਟਮਾਰ ਦੀ ਘਟਨਾ ਤੋਂ ਕੁਝ ਸਮਾਂ ਪਹਿਲਾਂ ਉਸਦੀ ਟਰਾਲੀ ਹਟਾਉਣ ਆਏ ਨਗਰ ਕੌਂਸਲ ਮੁਲਾਜ਼ਮਾਂ ਨੂੰ ਕੇਵਲ ਇਹ ਸਵਾਲ ਕੀਤਾ ਸੀ ਕਿ ਜਿੱਥੇ ਇਤਨੀਆਂ ਹੋਰ ਰੇਹੜੀਆਂ ਲੱਗੀਆਂ ਹੋਈਆਂ ਹਨ ਉੱਥੇ ਉਸ ਦੇ ਟ੍ਰੈਕਟਰ ਲੱਗਣ ਨਾਲ ਕੀ ਫਰਕ ਪੈਂਦਾ ਹੈ। ਗੁੱਸੇ ਵਿੱਚ ਆਏ ਨਗਰ ਕੌਂਸਲ ਮੁਲਾਜ਼ਮ ਪਹਿਲਾਂ ਉਸਦਾ ਕੰਡਾ ਚੁੱਕ ਕੇ ਲੈ ਗਏ, ਕੁਝ ਸਮੇਂ ਬਾਅਦ ਉਸਨੂੰ ਕੁੱਟਣ ਲਈ ਆ ਗਏ। ਕਮਰਚਾਰੀਆਂ ਨੇ ਗੁੰਡਿਆਂ ਵਾਂਗ ਕਿਰਤੀ ਕਿਸਾਨ ਅਤੇ ਉਸ ਦੇ ਪੁੱਤਰ ਨੂੰ ਬੇਰਹਿਮੀ ਨਾਲ ਕੁੱਟਿਆ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੇ ਕਿਰਤੀ ਸਿੱਖ ਕਿਸਾਨਾਂ ਨਾਲ ਅਜਿਹਾ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਜਦਕਿ ਸ਼ਹਿਰਾਂ ਅਤੇ ਨਗਰਾਂ ਅੰਦਰ ਸ਼ਰੇਆਮ ਪੈਸੇ ਲੈ ਕੇ ਸੂਬੇ ਤੋਂ ਬਾਹਰੀ ਲੋਕਾਂ ਦੀਆਂ ਰੇੜੀਆਂ ਫੜੀਆਂ ਲੁਆਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਸਿੱਖ ਨੌਜਵਾਨ ਆਪਣੀ ਮਿਹਨਤ ਸਦਕਾ ਕੋਈ ਸੱਚੀ-ਸੁੱਚੀ ਕਿਰਤ ਕਰਦੇ ਹਨ ਤਾਂ ਸਰਕਾਰੀ ਸ਼ਹਿ ਵਾਲੇ ਗੁੰਡਾ ਅਨਸਰ ਉਨ੍ਹਾਂ ਨੂੰ ਸੂਬੇ ਅੰਦਰ ਤੰਗ ਪਰੇਸ਼ਾਨ ਕਰ ਰਹੇ ਹਨ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਨੱਥ ਪਾਈ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਡਿਪਟੀ ਸਪੀਕਰ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਬਿਜਲੀ ਮੰਤਰੀ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਮਾਨ

ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਿਲ ਗਈ ਵੱਡੀ ਸਿਹਤ ਸਹੂਲਤ

ਭਾਜਪਾ 'ਚ ਸ਼ਾਮਿਲ ਹੋਏ ਰਾਘਵ ਚੱਢਾ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ

ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ