Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਸਿੱਧੂ ਦੇਸ਼ ਵਿਰੋਧੀ, ਖ਼ਤਰਨਾਕ, ਅਸਥਿਰ, ਨਾਕਾਬਲ ਵਿਅਕਤੀ ਅਤੇ ਪੰਜਾਬ ਅਤੇ ਮੁਲਕ ਦੀ ਸੁਰੱਖਿਆ ਲਈ ਖ਼ਤਰਾ-ਕੈਪਟਨ ਅਮਰਿੰਦਰ ਸਿੰਘ

PUNJAB NEWS EXPRESS | September 19, 2021 09:14 AM

ਜੇਕਰ ਕਾਂਗਰਸ ਨੇ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਤਾਂ ਉਸ ਨੂੰ ਸਖ਼ਤ ਟੱਕਰ ਦੇਵਾਂਗਾ, ਮੈਂ ਸਿਆਸਤ ਤੋਂ ਲਾਂਭੇ ਨਹੀਂ ਹੋਵਾਂਗਾ
ਲਾਗਤਬਾਜ਼ੀ ਵਿਚ ਕਾਂਗਰਸੀ ਲੀਡਰਾਂ ਨੇ ਆਪਣੇ ਪੈਰਾਂ ’ਤੇ ਆਪ ਕੁਹਾੜਾ ਮਾਰਿਆ, ਪੰਜਾਬ ਵਿਚ ਪਾਰਟੀ ਨੂੰ ਜਿੱਤ ਤੋਂ ਹਾਰ ਵੱਲ ਧੱਕਿਆ
ਚੰਡੀਗੜ੍ਹ: ਨਵਜੋਤ ਸਿੱਧੂ ਨੂੰ ਦੇਸ਼ ਵਿਰੋਧੀ, ਖ਼ਤਰਨਾਕ, ਅਸਥਿਰ, ਨਾ-ਕਾਬਲ ਅਤੇ ਸੂਬੇ ਅਤੇ ਦੇਸ਼ ਲਈ ਖ਼ਤਰਾ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਪੰਜਾਬ ਵਿਚ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਕਿਸੇ ਵੀ ਕਦਮ ਦਾ ਉਹ ਮੂੰਹ ਤੋੜਵਾਂ ਜਵਾਬ ਦੇਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸਿਆਸਤ ਤੋਂ ਲਾਂਭੇ ਹੋਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਸਮਰਥਨ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਜੋ ਪਾਕਿਸਤਾਨ ਨਾਲ ਸਪੱਸ਼ਟ ਤੌਰ ਉਤੇ ਰਲਿਆ ਹੋਇਆ ਹੈ ਅਤੇ ਪੰਜਾਬ ਅਤੇ ਦੇਸ਼ ਲਈ ਖ਼ਤਰਾ ਪੈਦਾ ਕਰਨ ਦੇ ਨਾਲ-ਨਾਲ ਤਬਾਹੀ ਲੈ ਕੇ ਆਵੇਗਾ।

ਸਰਹੱਦ ਪਾਰ ਦੀ ਲੀਡਰਸ਼ਿਪ ਨਾਲ ਸਿੱਧੂ ਦੇ ਨੇੜਲੇ ਰਿਸ਼ਤੇ ਹੋਣ ਲਈ ਉਸ ਉਤੇ ਵਰ੍ਹਦਿਆਂ ਅਹੁਦਾ ਛੱਡ ਕੇ ਜਾ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਮੈਂ ਅਜਿਹੇ ਕਿਸੇ ਵੀ ਵਿਅਕਤੀ ਨੂੰ ਸਾਨੂੰ ਤਬਾਹ ਕਰ ਦੇਣ ਦੀ ਇਜਾਜ਼ਤ ਨਹੀਂ ਦੇ ਸਕਦਾ। ਮੈਂ ਅਜਿਹੇ ਮਸਲਿਆਂ ਦੇ ਖਿਲਾਫ਼ ਲੜਾਈ ਜਾਰੀ ਰੱਖਾਂਗਾ ਜੋ ਸਾਡੇ ਸੂਬੇ ਅਤੇ ਲੋਕਾਂ ਲਈ ਘਾਤਕ ਹੋਣ।”

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕ੍ਰਿਕਟਰ ਦੇ ਉਨ੍ਹਾਂ ਵੱਲੋਂ ਸਪੱਸ਼ਟ ਇਨਕਾਰ ਕਰਨ ਦੇ ਬਾਵਜੂਦ ਇਮਰਾਨ ਖਾਨ ਦੇ ਹਲਫ਼ ਸਮਾਰੋਹ ਵਿਚ ਸ਼ਾਮਲ ਹੋਣ ਦਾ ਜ਼ਿਕਰ ਕਰਦੇ ਹੋਏ ਕਿਹਾ, “ਅਸੀਂ ਸਾਰਿਆਂ ਨੇ ਸਿੱਧੂ ਨੂੰ ਇਮਰਾਨ ਖਾਨ ਅਤੇ ਜਨਰਲ ਬਾਜਵਾ ਨਾਲ ਜੱਫੀਆਂ ਪਾਉਂਦੇ ਦੇਖਿਆ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਕਸੀਦੇ ਪੜ੍ਹਦੇ ਸੁਣਿਆ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਤਬਲ ਭਾਰਤ ਦੀ ਸੁਰੱਖਿਆ ਕਰਨਾ ਹੈ ਅਤੇ ਜੇਕਰ ਸਿੱਧੂ ਮੁੱਖ ਮੰਤਰੀ ਲਈ ਕਾਂਗਰਸ ਦਾ ਚਿਹਰਾ ਬਣਦਾ ਹੈ ਤਾਂ ਮੈਂ ਹਰੇਕ ਕਦਮ ਉਤੇ ਇਸ ਨੂੰ ਟੱਕਰ ਦੇਵਾਂਗਾ।”

ਮੀਡੀਆ ਨਾਲ ਲੜੀਵਾਰ ਇੰਟਰਵਿਊਜ਼ ਦੌਰਾਨ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੂੰ ਰਾਜਪਾਲ ਨੇ ਬਦਲਵੇਂ ਪ੍ਰਬੰਧਾਂ ਤੱਕ ਅਹੁਦਾ ਸੰਭਾਲਣ ਲਈ ਆਖਿਆ ਹੈ, ਨੇ ਕਿਹਾ ਕਿ ਸਿੱਧੂ ਪੰਜਾਬ ਲਈ ਕਦੇ ਵੀ ਚੰਗਾ ਲੀਡਰ ਸਾਬਤ ਨਹੀਂ ਹੋ ਸਕਦਾ। ਉਨ੍ਹਾਂ ਖੁਲਾਸਾ ਕੀਤਾ, “ ਜਿਹੜਾ ਵਿਅਕਤੀ ਇਕ ਮੰਤਰਾਲਾ ਨਹੀਂ ਸੰਭਾਲ ਸਕਦਾ, ਸੂਬੇ ਦੀ ਕਮਾਨ ਕਿਵੇਂ ਸੰਭਾਲ ਲਏਗਾ।” ਉਨ੍ਹਾਂ ਕਿਹਾ ਕਿ ਅਜਿਹੇ ਅਸਮਰਥ ਵਿਅਕਤੀ ਦੀ ਹਮਾਇਤ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਜਿਸ ਨੂੰ ਉਨ੍ਹਾਂ ਨੇ ਵਜ਼ਾਰਤ ਵਿੱਚੋਂ ਹਟਾਇਆ ਹੋਵੇ।

ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤ ਤੋਂ ਲਾਂਭੇ ਹੋਣ ਨੂੰ ਰੱਦ ਕਰਦਿਆਂ ਕਿਹਾ ਕਿ ਉਹ ਇਕ ਫੌਜੀ ਹੈ ਅਤੇ ਉਨ੍ਹਾਂ ਵਿਚ ਪੂਰਾ ਦਮ ਹੈ ਅਤੇ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸਰਗਰਮ ਰਹਿਣਗੇ। ਉਨ੍ਹਾਂ ਨੇ ਐਲਾਨ ਕੀਤਾ, “ਮੈਂ ਅਜੇ ਟਿਕ ਕੇ ਨਹੀਂ ਬੈਠਾਂਗਾ।” ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਵਿਧਾਇਕਾਂ ਸਮੇਤ ਆਪਣੇ ਨੇੜਲੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਭਵਿੱਖ ਦੀ ਰਣਨੀਤੀ ਦਾ ਫੈਸਲਾ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਨੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਨੂੰ ਵੰਡ ਕੇ ਰੱਖ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸਮਰਥਨ ਕਰ ਰਹੇ ਵਿਧਾਇਕਾਂ ਨੂੰ ਉਨ੍ਹਾਂ ਨੇ ਖੁਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਕਿਹਾ ਸੀ ਅਤੇ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਿਧਾਇਕਾਂ ਦੀ ਮੌਜੂਦਗੀ ਦਾ ਇਹ ਮਤਲਬ ਨਹੀਂ ਕਿ ਉਹ ਸਾਰੇ ਸਿੱਧੂ ਦੀ ਹਮਾਇਤ ਕਰ ਰਹੇ ਹਨ।

ਕਾਂਗਰਸ ਲੀਡਰਸ਼ਿਪ ਦੇ ਦਾਅਵਿਆਂ ਕਿ ਉਨ੍ਹਾਂ ਵਿਧਾਇਕਾਂ ਦਾ ਵਿਸ਼ਵਾਸ ਗੁਆ ਲਿਆ, ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਿਰਫ਼ ਬਹਾਨਾ ਹੈ। ਉਨ੍ਹਾਂ ਕਿਹਾ, ''ਸਿਰਫ ਇਕ ਹਫਤਾ ਪਹਿਲਾ ਮੈਂ ਸੋਨੀਆ ਗਾਂਧੀ ਨੂੰ 63 ਵਿਧਾਇਕਾਂ ਦੀ ਸੂਚੀ ਭੇਜੀ ਸੀ ਜੋ ਮੈਨੂੰ ਸਮਰਥਨ ਕਰਦੇ ਸਨ।'' ਉਨ੍ਹਾਂ ਕਿਹਾ ਕਿ ਵਿਧਾਇਕ ਆਮ ਤੌਰ 'ਤੇ ਉਹੀ ਜਵਾਬ ਦਿੰਦੇ ਹਨ ਜੋ ਦਿੱਲੀ ਚਾਹੁੰਦੀ ਹੈ, ਇਹੋ ਮਾਮਲਾ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਹੋਇਆ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਸਾਰੇ ਵਿਧਾਇਕਾਂ ਖੁਸ਼ ਕਰਨਾ ਸੰਭਵ ਨਹੀਂ।

2017 ਤੋਂ ਆਪਣੀ ਲੀਡਰਸ਼ਿਪ ਵਿੱਚ ਕਾਂਗਰਸ ਦੀਆਂ ਹੂੰਝਾ ਫੇਰ ਜਿੱਤਾਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਦਲਣ ਦੀ ਗੱਲ ਉਹ ਸਮਝ ਨਹੀਂ ਸਕੇ। ਉਨ੍ਹਾਂ ਕਿਹਾ, ''ਪੰਜਾਬ ਦੇ ਲੋਕ ਮੇਰੀ ਸਰਕਾਰ ਨਾਲ ਸਾਫ਼ ਤੌਰ 'ਤੇ ਖੁਸ਼ ਸਨ।'' ਉਨ੍ਹਾਂ ਕਿਹਾ ਕਿ ਤਿੰਨ-ਚਾਰ ਮਹੀਨੇ ਪਹਿਲਾਂ ਤੱਕ ਪੰਜਾਬ ਵਿੱਚ ਕਾਂਗਰਸ ਦੇ ਹੱਕ ਵਿੱਚ ਲਹਿਰ ਸਪੱਸ਼ਟ ਸੀ। ਉਨ੍ਹਾਂ ਕਿਹਾ, ''ਹੁਣ ਉਨ੍ਹਾਂ ਨੇ ਆਪਣੇ ਪੈਰਾਂ ਉਤੇ ਆਪ ਕੁਹਾੜਾ ਮਾਰ ਲਿਆ ਅਤੇ ਜਿੱਤ ਦੀ ਸਥਿਤੀ ਨੂੰ ਹਾਰ ਵਿੱਚ ਬਦਲ ਦਿੱਤਾ।''

ਜਿਸ ਤਰੀਕੇ ਨਾਲ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਬੇਇੱਜ਼ਤ ਕੀਤਾ, ਉਸ ਉਤੇ ਦੁੱਖ ਅਤੇ ਹੈਰਾਨੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਅੱਜ ਵੀ, ਮੈਨੂੰ ਕਾਂਗਰਸੀ ਵਿਧਾਇਕ ਦਲ ਦੀ ਮੀਟਿੰਗ ਬਾਰੇ ਸੂਚਿਤ ਨਹੀਂ ਕੀਤਾ, ਭਾਵੇਂ ਕਿ ਮੈਂ ਆਗੂ ਸੀ। ਜਿਸ ਤਰੀਕੇ ਨਾਲ ਸਾਰਿਆਂ ਨੂੰ ਰਾਤ ਸੱਦਿਆ ਗਿਆ ਅਤੇ ਮੀਟਿੰਗ ਬਾਰੇ ਦੱਸਿਆ ਗਿਆ, ਇਹ ਸਪੱਸ਼ਟ ਸੀ ਕਿ ਉਹ ਮੈਨੂੰ ਮੁੱਖ ਮੰਤਰੀ ਵਜੋਂ ਹਟਾਉਣਾ ਚਾਹੁੰਦੇ ਹਨ।'' ਉਨ੍ਹਾਂ ਕਿਹਾ ਕਿ ਉਹ ਉਦਾਸ ਅਤੇ ਬੇਇੱਜ਼ਤ ਮਹਿਸੂਸ ਕਰ ਰਹੇ ਹਨ ਕਿ ਸੂਬੇ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਨਹੀਂ ਦਿੱਤੀ ਗਈ। ਉਨ੍ਹਾਂ ਵੱਲੋਂ ਬੇਅਦਬੀ ਤੇ ਨਸ਼ਿਆਂ ਦੇ ਮਾਮਲਿਆਂ ਸਮੇਤ ਬਿਹਤਰ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਆਂਕਿਆ ਨਹੀਂ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਥੋਂ ਤੱਕ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਲੀਡਰਸ਼ਿਪ ਵਿੱਚ ਤਬਦੀਲੀ ਤੋਂ ਬਾਅਦ ਉਨ੍ਹਾਂ ਨੂੰ ਇਸ ਢੰਗ ਨਾਲ ਬੇਇੱਜ਼ਤ ਕਰਨ ਦੀ ਉਮੀਦ ਨਹੀਂ ਸੀ। ''ਸ਼ਾਇਦ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਮੇਰੀ ਸਾਂਝ ਕਾਰਨ, '' ਉਨ੍ਹਾਂ ਨੇ ਨਿਸ਼ਚਤ ਤੌਰ 'ਤੇ ਨਿਰਾਸ਼ ਕੀਤਾ। ਉਨ੍ਹਾਂ ਕਿਹਾ ਕਿ ਸਾਢੇ 9 ਸਾਲ ਸੂਬੇ ਦੇ ਸਾਸ਼ਨ ਵਿੱਚ ਸਫਲਤਾ ਦੇ ਬਾਅਦ ਉਹ ਪਾਰਟੀ ਦੇ ਉਦੇਸ਼ ਨੂੰ ਸਮਝਣ ਵਿੱਚ ਅਸਫਲ ਹੋਏ ਹਨ। ਉਨ੍ਹਾਂ ਕਿਹਾ, ''ਪੰਜਾਬ ਨੇ ਹਰ ਖੇਤਰ ਵਿੱਚ ਬਿਹਤਰ ਕੰਮ ਕੀਤਾ ਹੈ। ਮੈਨੂੰ ਇਹ ਸਮਝ ਨਹੀਂ ਆ ਰਹੀ ਕਿ ਪਾਰਟੀ ਨੂੰ ਬਦਲਾਅ ਦੀ ਲੋੜ ਕਿਉਂ ਮਹਿਸੂਸ ਹੋ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ