Thursday, October 29, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਸੁਖਬੀਰ ਬਾਦਲ ਨੇ ਉਦਯੋਗ ਤੇ ਵਪਾਰ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਿਵੇਸ਼ ਤੇ ਵਿਕਾਸ ਦਾ ਮਾਹੌਲ ਦੇਵੇਗੀ

ਪੰਜਾਬ ਨਿਊਜ਼ ਐਕਸਪ੍ਰੈੱਸ | October 29, 2026 06:36 PM

- ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨਾਗਰ‌ਿਕਾਂ ’ਤੇ ਜ਼ੋਰ ਦੇਵੇਗੀ,
- ਇੰਸਪੈਕਟਰੀ ਰਾਜ ਖ਼ਤਮ ਕਰੇਗੀ, ਉੱਕਾ ਪੁੱਕਾ (ਯੁੱਕਮੁਸ਼ਤ) ਟੈਕਸ ਤੇ ਸਵੈ ਘੋਸ਼ਣਾ ਪੱਤਰਾਂ ’ਤੇ ਜ਼ੋਰ ਦੇਵੇਗੀ
- ਇਹ ਵੀ ਐਲਾਨ ਕੀਤਾ ਕਿ ਸੀ ਐਲ ਯੂ ਚਾਰਜ ਘਟਾਏ ਜਾਣਗੇ ਤੇ ਲੋਕਾਂ ਨੂੰ ਵਿਕਸਤ ਕਲੌਨੀਆਂ ਵਿਚ ਰਜਿਸਟਰੀਆਂ ਵਾਸਤੇ ਐਨ ਓ ਸੀ ਦੀ ਲੋੜ ਨਹੀਂ ਪਵੇਗੀ
- ਬਰਨਾਲਾ ਤੇ ਸੰਗਰੂਰ ਵਿਚ ਵਪਾਰ ਤੇ ਉਦਯੋਗ ਦੇ ਆਗੂਆਂ ਨਾਲ ਮਿਲਿਆ ਭਰਵਾਂ ਹੁੰਗਾਰਾ, ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ

ਸੰਗਰੂਰ/ ਬਰਨਾਲਾ , 29 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2027 ਵਿਚ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਾਰਟੀ ਇੰਸਪੈਕਟਰੀ ਰਾਜ ਖ਼ਤਮ ਕਰੇਗੀ, ਯਕਮੁਸ਼ਤ ਟੈਕਸ ਪ੍ਰਣਾਲੀ ਤੇ ਸਵੈ ਘੋਸ਼ਣਾ ਪੱਤਰ ਸ਼ੁਰੂ ਕਰਨ ਸਮੇਤ ਉਦਯੋਗਪਤੀਆਂ ਤੇ ਵਪਾਰੀਆਂ ਵਾਸਤੇ ਬਿਨਾਂ ਕਿਸੇ ਸਰਕਾਰੀ ਡਰ ਤੇ ਭੈਅ ਦੇ ਕੰਮ ਕਰਨ ਦਾ ਮਾਹੌਲ ਦੇਵੇਗੀ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਬਰਨਾਲਾ ਤੇ ਸੰਗਰੂਰ ਵਿਖੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਹੁੰਗਾਰੇ ਭਰੀਆਂ ਮੀਟਿੰਗਾਂ ਕੀਤੀਆਂ, ਨੇ ਕਿਹਾ ਕਿ ਡਰ ਤੇ ਭਅ ਦਾ ਮਾਹੌਲ ਜਿਸ ਕਾਰਨ ਵਪਾਰਕ ਵਰਗ ਨੂੰ ਵੱਡੇ ਘਾਟੇ ਪਏ, ਖ਼ਤਮ ਕੀਤਾ ਜਾਵੇਗਾ ਕਿਉਂਕਿ ਇਸ ਕਾਰਨ ਪੰਜਾਬ ਤੋਂ ਪੂੰਜੀ ਬਾਹਰ ਗਈ ਤੇ ਸੂਬੇ ਵਿਚ ਨਿਵੇਸ਼ ਘਟਿਆ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ ਵਪਾਰੀਆਂ ਤੇ ਉਦਯੋਗਪਤੀਆਂ ’ਤੇ ਜੀ ਐਸ ਟੀ ਦੀ ਛਾਪੇਮਾਰੀ ਹੋਈ, ਇਸਦੇ ਨਾਲ ਹੀ ਉਹਨਾਂ ਨੂੰ ਆਪ ਵਾਸਤੇ ਦੇਣਦਾਰੀ ਦੇਣ ਵਾਸਤੇ ਮਜਬੂਰ ਕੀਤਾ ਗਿਆ। ਉਹਨਾਂ ਕਿਹਾ ਕਿ ਇਹੀ ਨਹੀਂ ਬਲਕਿ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਗੈਂਗਸਟਰਾਂ ਤੋਂ ਉਗਰਾਹੀ ਵਸੂਲੀਆਂ ਦਾ ਸਾਹਮਣਾ ਕਰਨਾ ਪਿਆ।

ਉਹਨਾਂ ਨੇ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਵਿਚ ਗੈਂਗਸਟਰਵਾਦ ਦਾ ਖ਼ਾਤਮਾ ਕੀਤਾ ਜਾਵੇਗਾ ਅਤੇ ਪਾਰਦਰਸ਼ੀ ਨੀਤੀਆਂ ਲਿਆ ਕੇ ਆਪਸੀ ਵਿਸ਼ਵਾਸ ਤੇ ਮਾਣ ਸਤਿਕਾਰ ਦੀਆਂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ।
ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਦਾਰ ਬਣਨ ਮਗਰੋਂ ਰਾਹਤ ਸਕੀਮ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਵਪਾਰੀਆਂ ਵਾਸਤੇ ਸਵੈ ਘੋਸ਼ਣਾ ਪੱਤਰ ਆਧਾਰਿਤ ਯਕਮੁਸ਼ਤ ਟੈਕਸ ਸਕੀਮ ਲਾਗੂ ਕੀਤੀ ਜਾਵੇਗੀ।

ਉਹਨਾਂ ਇਹ ਵੀ ਐਲਾਨ ਕੀਤਾ ਕਿ ਸੀ ਐਲ ਯੂ ਚਾਰਜਿਜ਼ ਘਟਾਏ ਜਾਣਗੇ ਅਤੇ ਇਹ ਪੂਰਨ ਪਾਰਦਰਸ਼ੀ ਕੀਤੇ ਜਾਣਗੇ ਤੇ ਵਿਕਸਤ ਕਲੌਨੀਆਂ ਵਿਚ ਨਿਵੇਸ਼ ਕਰਨ ਵਾਲਿਆਂ ਨੂੰ ਐਨ ਓ ਸੀ ਦੀ ਲੋੜ ਨਹੀਂ ਹੋਵੇਗੀ ਤੇ ਉਹ ਰਜਿਸਟਰੀ ਵਾਸਤੇ ਸਵੈ ਘੋਸ਼ਣਾ ਪੱਤਰ ’ਤੇ ਹੀ ਕੰਮ ਕਰ ਸਕਣਗੇ।
ਇਸ ਦੌਰਾਨ ਵਪਾਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀਆਂ ਮੁਸ਼ਕਿਲਾਂ ਵੀ ਦੱਸੀਆਂ।

ਬਰਨਾਲਾ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਜੈਬ ਬਰਨਾਲਾ ਨੇ ਕਿਹਾ ਕਿ ਮਿੱਲਰਜ਼ ਨੂੰ ਵੱਡਾ ਘਾਟਾ ਝੱਲਣਾ ਪੈ ਰਿਹਾ ਹੈ ਕਿਉਂਕਿ ਦੋ ਫੀਸਦੀ ਰਿਆਇਤ ਉਹਨਾਂ ਨੂੰ ਨਹੀਂ ਮਿਲ ਰਹੀ। ਉਹਨਾਂ ਕਿਹਾ ਕਿ ਇਹੀ ਨਹੀਂ ਬਲਕਿ ਆੜ੍ਹਤੀਆਂ ਨੂੰ ਮਿਲਦੀ ਢਾਈ ਫੀਸਦੀ ਕਮਿਸ਼ਨ ਵਿਚ ਵੀ ਕਟੌਤੀ ਕੀਤੀ ਜਾ ਰਹੀ ਹੈ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹੀ ਨਹੀਂ ਬਲਕਿ ਉਹਨਾਂ ਨੂੰ ਸਟੋਰੇਜ ਦੀ ਘਾਟ ਕਾਰਨ ਵੀ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ।

ਸੰਗਰੂਰ ਤੋਂ ਕਪੜਾ ਵਪਾਰੀ ਪ੍ਰਿੰਸ ਨੇ ਦੱਸਿਆ ਕਿ ਸੂਬੇ ਵਿਚ ਜੀ ਐਸ ਟੀ ਮਾਫੀਆ ਰਾਜ ਹੈ ਤੇ ਅਫਸਰਾਂ ਨੂੰ ਟੈਕਸ ਇਕੱਠਾ ਕਰਨ ਵਾਲੇ ਕੋਟੇ ਦਿੱਤੇ ਗਏ ਹਨ ਤੇ ਉਹ ਜ਼ੁਰਮਾਨੇ ਲਗਾ ਕੇ ਪੈਸੇ ਇਕੱਠੇ ਕਰ ਰਹੇ ਹਨ। ਸੁਰਿੰਦਰ ਦੁੱਗਲ ਤੇ ਰਵੀ ਬਾਂਸਲ ਕੈਮੀਸਟ ਐਸੋਸੀਏਸ਼ਨ ਬਰਨਾਲਾ ਨੇ ਦੱਸਿਆ ਕਿ ਮੈਡੀਕਲ ਸਟੋਰ ਮਾਲਕਾਂ ਨੂੰ ਅਪਰਾਧੀਆਂ ਵਜੋਂ ਵੇਖਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ’ਚਿੱਟੇ’ ਦੀ ਵਿਕਰੀ ਵਿਚ ਰਲੀ ਹੋਈ ਹੈ ਪਰ ਦਵਾਈ ਵਿਕਰੇਤਾਵਾਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ।

ਵਪਾਰੀਆਂ ਨੇ ਇਹ ਵੀ ਦੱਸਿਆ ਕਿ ਕਿਵੇਂ ਸੀ ਐਲ ਯੂ ਚਾਰਜ ਬਹੁਤ ਜ਼ਿਆਦਾ ਹਨ ਤੇ ਉਹਨਾਂ ਨੂੰ ਪ੍ਰਵਾਨਗੀਆਂ ਲੈਣ ਵਾਸਤੇ ਰਿਸ਼ਵਤਾਂ ਦੇਣੀਆਂ ਪੈ ਰਹੀਆਂ ਹਨ। ਦਵਾਈਆਂ ਵੇਚਣ ਵਾਲਿਆਂ ਨੇ ਦੱਸਿਆ ਕਿ ਉਹਨਾਂ ਦੇ ਖਿਲਾਫ ਕੇਸ ਦਰਜ ਕੀਤੇ ਜਾ ਰਹੇ ਹਨ ਜਦੋਂ ਕਿ ਉਹਨਾਂ ਦਾ ਬ੍ਰਾਂਡਡ ਉਤਪਾਦ ਵੇਚਣ ਵਿਚ ਕੋਈ ਕਸੂਰ ਨਹੀਂ ਹੈ।
ਸੰਗਰੂਰ ਦੇ ਵਪਾਰੀਆਂ ਨੇ ਦੱਸਿਆ ਕਿ ਉਹਨਾਂ ਤੋਂ ਗਊ ਸੈਸ ਲਿਆ ਜਾ ਰਿਹਾ ਹੈ ਪਰ ਇਸਦੀ ਵਰਤੋਂ ਆਵਾਰਾ ਗਊਆਂ ਦੀ ਸੰਭਾਲ ਵਾਸਤੇ ਨਹੀਂ ਕੀਤੀ ਜਾ ਰਹੀ।

ਚਾਰਟਡ ਅਕਾਊਂਟੈਟ ਮੋਹਿਤ ਕੁਮਾਰ ਨੇ ਦੱਸਿਆ ਕਿ ਉਹਨਾਂ ਨੂੰ ਮੁਵੱਕਲਾਂ ਦੇ ਕੇਸਾਂ ਵਿਚ ਹਿੱਸਾ ਨਹੀਂ ਬਣਾਇਆ ਜਾਣਾ ਚਾਹੀਦਾ।ਭਵਾਨੀਗੜ੍ਹ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਨਰਾਤਾ ਰਾਮ ਨੇ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਵਿਚ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਹੁੰਦੀ ਸੀ। ਹੋਟਲ ਐਸੋਸੀਏਸ਼ਨ ਦੇ ਕਮਲ ਆਨੰਦ ਅਤੇ ਹਿਤੇਸ਼ ਕੁਮਾਰ ਨੇ ਦੱਸਿਆ ਕਿ ਕਿਵੇਂ ਵੱਖ-ਵੱਖ ਸਰਕਾਰਾਂ ਦੇ ਰਾਜ ਵਿਚ ਲਾਲ ਫੀਤਾਸ਼ਾਹੀ ਤੇ ਭ੍ਰ਼ਿਸ਼ਟਾਚਾਰ ਦੇ ਖ਼ਾਤਮੇ ਵਾਸਤੇ ਸਵੈ ਘੋਸ਼ਣਾ ਪੱਤਰ ਦੀ ਸ਼ੁਰੂਆਤ ਕੀਤੀ ਗਈ। ਇੰਡਸਟਰੀ ਐਸੋਸੀਏਸ਼ਨ ਦੇ ਘਣਸ਼ਿਆਮ ਅਗਰਵਾਲ ਨੇ ਸ਼ਿਕਾਇਤ ਕੀਤੀ ਕਿ ਲੰਬੇ ਸਮੇਂ ਤੋਂ ਉਦਯੋਗਪਤੀਆਂ ਨੂੰ ਜੀ ਐਸ ਟੀ ਰੀਫੰਡ ਨਹੀਂ ਮਿਲ ਰਹੇ। ਸਪੇਅਰ ਪਾਰਟ ਐਸੋਸੀਏਸ਼ਨ ਦੇ ਨਰਾਤਾ ਰਾਮ ਨੇ ਜ਼ੋਰ ਦੇ ਕੇ ਕਿਹਾ ਕਿ ਵਪਾਰ ਤੇ ਉਦਯੋਗ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਗਲੇ ਮੁੱਖ ਮੰਤਰੀ ਦੇ ਰੂਪ ਵਿਚ ਵੇਖਣਾ ਚਾਹੁੰਦੀ ਹੈ।

ਵਪਾਰੀਆਂ ਤੇ ਉਦਯੋਗਪਤੀਆਂ ਨੂੰ ਉਹਨਾਂ ਦੇ ਮਸਲਿਆਂ ਦੇ ਹੱਲ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕਰਨ ਦਾ ਭਰੋਸਾ ਦੁਆਉਂਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਤੁਹਾਡੀਆਂ ਸਾਰੀਆਂ ਸ਼ਿਕਾਇਤਾਂ ਦੂਰ ਕਰਾਂਗੇ ਕਿਉਂਕਿ ਤੁਹਾਡੇ ਮਸਲੇ ਹੱਲ ਕਰਨ ਵਾਸਤੇ ਵਚਨਬੱਧ ਹਾਂ ਨਾ ਕਿ ਅਸੀਂ ਕਾਂਗਰਸ ਤੇ ਆਪ ਵਾਂਗੂ ਹਾਂ ਜਿਹਨਾਂ ਨੂੰ ਤੁਹਾਡੇ ਮਸਲਿਆਂ ਵਿਚ ਕੋਈ ਦਿਲਚਸਪੀ ਨਹੀਂ ਤੇ ਉਹ ਸਿਰਫ ਸੂਬੇ ਦੀ ਲੁੱਟਮਾਰ ਵਿਚ ਦਿਲਚਸਪੀ ਰੱਖਦੇ ਹਨ।

ਉਹਨਾਂ ਭਰੋਸਾ ਦੁਆਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗਾਵਾਂ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਤੇ ਉਹ ਇਸਨੂੰ ਵਿਸ਼ੇਸ਼ ਪ੍ਰਾਜੈਕਟ ਬਣਾਉਣਗੇ।
ਅਕਾਲੀ ਦਲ ਦੇ ਪ੍ਰਧਾਨ ਨੂੰ ਵੱਖ-ਵੱਖ ਐਸੋਸੀਏਸ਼ਨਾਂ ਨੇ ਆਪਣੇ ਮੰਗ ਪੱਤਰ ਤੇ ਸੁਝਾਅ ਪੱਤਰ ਵੀ ਸੌਂਪੇ ਜੋ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੇ ਜਾਣਗੇ।
ਬਰਨਾਲਾ ਤੇ ਸੰਗਰੂਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੰਤਾ ਤੇ ਅਰਵਿੰਦਰ ਖੰਨਾ ਵੀ ਇਸ ਮੌਕੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਕਟਾਰੂਚੱਕ

ਹਰਪਾਲ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਮਾਨ ਸਰਕਾਰ ਨਸ਼ਿਆਂ ਖਿਲਾਫ ਲੜ ਰਹੀ ਹੈ ਫੈਸਲਾਕੁੰਨ ਲੜਾਈ: ਹਰਪਾਲ ਚੀਮਾ

ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਕੀਤਾ ਤਬਾਹ: ਬਲਤੇਜ ਪੰਨੂ

4 ਨਵੰਬਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’, ਪੰਜਾਬ ਦੇ ਇੱਕ ਲੱਖ ਤੋਂ ਵੱਧ ਲੋਕ ਹੋਣਗੇ ਸ਼ਾਮਲ: ਪਰਗਟ ਸਿੰਘ

PSPCL ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਖੇਤੀਬਾੜੀ ਵਿਭਾਗ ਵੱਲੋਂ ਅਣ-ਅਧਿਕਾਰਤ ਗੋਦਾਮ ਕੀਤਾ ਗਿਆ ਸੀਲ, FIR ਦਰਜ

ਯੁੱਧ ਨਸ਼ਿਆਂ ਵਿਰੁੱਧ: ਅਹਿਮਦਗੜ੍ਹ ਵਿੱਚ ਨਸ਼ਾ ਤਸਕਰੀ ਦੇ ਮੁਲਜ਼ਮ ਦਾ ਘਰ ਢਾਹਿਆ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ