Wednesday, May 15, 2024

Punjab

ਸੁਖਬੀਰ ਸਿੰਘ ਬਾਦਲ ਨੇ ਬਾਦਲ ਸਰਕਾਰ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ

AMRIK SINGH | December 15, 2023 08:18 AM
 ਅੰਮ੍ਰਿਤਸਰ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਾਦਲ ਸਰਕਾਰ ਦੌਰਾਨ ਵਾਪਰੀ ਬੇਅਦਬੀ ਦੀ ਘਟਨਾ ਲਈ ਮੁਆਫ਼ੀ ਮੰਗੀ ਹੈ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ 103ਵੀਂ ਬਰਸੀ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਬੇਅਦਬੀ ਦੀਆਂ ਘਟਨਾਵਾਂ ਤੋਂ ਇਲਾਵਾ ਸੂਬੇ ਵਿੱਚ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਿਸੇ ਵੀ ਘਟਨਾ ਲਈ ਮੁਆਫ਼ੀ ਵੀ ਮੰਗੀ ਹੈ।
 
ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ 20 ਦਸੰਬਰ ਨੂੰ ਕੀਤੇ ਜਾ ਰਹੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਭਰਵੀਂ ਹਾਜ਼ਰੀ ਦਰਜ਼ ਕਰਵਾਏਗਾ। ਇਹ ਐਲਾਨ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ। ਇਸ ਇਕੱਤਰਤਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਵਿਚ ਆਗੂ ਸ਼ਾਮਲ ਸਨ।
ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਦਲ ਦੇ ਸਮੂਹ ਆਗੂ ਅਤੇ ਵਰਕਰ ਇਸ ਵਿਚ ਉਤਸ਼ਾਹ ਨਾਲ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਵਿਚ ਹਰ ਹਲਕੇ ਤੋਂ ਭਰਵੀਂ ਗਿਣਤੀ ਹਾਜ਼ਰੀ ਦਰਜ ਕਰਵਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਖ ਤੋਂ ਸਹਿਯੋਗ ਦਿੱਤਾ ਜਾਵੇਗਾ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਉਂਕਿ ਪੰਥ ਦਾ ਨੁਮਾਇੰਦਾ ਰਾਜਸੀ ਦਲ ਹੈ, ਇਸ ਲਈ ਬੰਦੀ ਸਿੰਘਾਂ ਦੇ ਕੌਮੀ ਮੁੱਦੇ ’ਤੇ ਆਪਣਾ ਫ਼ਰਜ਼ ਮੋਹਰੀ ਸਫਾ ਵਿਚ ਨਿਭਾਏਗਾ। ਉਨ੍ਹਾਂ ਸਰਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਿੱਖ ਕੌਮ ਨਾਲ ਵਿਤਕਰਾ ਠੀਕ ਨਹੀਂ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਆਯੋਜਤ ਕੀਤੇ ਜਾ ਰਹੇ 20 ਦਸੰਬਰ ਦੇ ਦਿੱਲੀ ਰੋਸ ਮਾਰਚ ਵਿਚ ਸਮਰਥਨ ਦੇਣ ਵਾਲੀਆਂ ਸਾਰੀਆਂ ਧਿਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਲੜਿਆ ਜਾ ਰਿਹਾ ਸੰਘਰਸ਼ ਹੈ, ਜੋ ਕੌਮੀ ਏਕੇ ਨਾਲ ਇਤਿਹਾਸਕ ਹਾਜ਼ਰੀ ਦਰਜ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਰੋਸ ਮਾਰਚ ਸ਼ਾਂਤਮਈ ਤਰੀਕੇ ਨਾਲ ਆਪਣੇ ਆਪ ਵਿਚ ਇਕ ਮਿਸਾਲ ਸਾਬਤ ਹੋਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਇਸ ਇਕੱਤਰਤਾ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੰਥਕ ਮਾਮਲਿਆਂ ’ਤੇ ਕੁਝ ਮਤੇ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਆਗੂਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।
ਇਕੱਤਰਤਾ ਮੌਕੇ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ, ਸ. ਬਿਕਰਮ ਸਿੰਘ ਮਜੀਠੀਆ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਹੀਰਾ ਸਿੰਘ ਗਾਬੜੀਆ, ਪ੍ਰੋ. ਵਿਰਸਾ ਸਿੰਘ ਵਲਟੋਹਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਜਨਮੇਜਾ ਸਿੰਘ ਸੇਖੋਂ, ਸ. ਵੀਰ ਸਿੰਘ ਲੋਪੋਕੇ, ਸ. ਰਵੀਕਰਨ ਸਿੰਘ ਕਾਹਲੋਂ, ਸ. ਇਕਬਾਲ ਸਿੰਘ ਝੂੰਦਾ, ਸ. ਚਰਨਜੀਤ ਸਿੰਘ ਬਰਾੜ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਤਲਬੀਰ ਸਿੰਘ ਗਿੱਲ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਜਸਬੀਰ ਸਿੰਘ ਘੁੰਮਣ, ਸ. ਹਰਭਜਨ ਸਿੰਘ ਮਸਾਣਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਇੰਦਰਮੋਹਨ ਸਿੰਘ, ਸ. ਮੋਹਨ ਸਿੰਘ ਬੰਗੀ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਕੇਵਲ ਸਿੰਘ ਬਾਦਲ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਜੋਧ ਸਿੰਘ ਸਮਰਾ, ਸ. ਅਜਮੇਰ ਸਿੰਘ ਖੇੜਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਮੀਤ ਸਿੰਘ ਬੂਹ, ਬਾਬਾ ਟੇਕ ਸਿੰਘ, ਸ. ਸ਼ੇਰ ਸਿੰਘ ਮੰਡਵਾਲਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਜੋਗਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸਤਪਾਲ ਸਿੰਘ ਤਲਵੰਡੀ, ਸ. ਪਰਮਜੀਤ ਸਿੰਘ ਖਾਲਸਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਦੇਸ਼ ਰਾਜ ਧੁੱਗਾ, ਸ. ਤੇਜਾ ਸਿੰਘ ਕਾਮਲਪੁਰ ਅਤੇ ਵੱਡੀ ਗਿਣਤੀ ਹੋਰ ਅਕਾਲੀ ਆਗੂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ