Thursday, April 25, 2024

Punjab

ਸੁਨੀਲ ਜਾਖੜ ਅੱਜ ਗੁਰਦਾਸਪੁਰ ਵਿੱਚ ਨੰਗਾ ਕਰਨਗੇ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ : ਪਾਹੜਾ

PUNJAB NEWS EXPRESS | October 29, 2020 12:53 PM

ਗੁਰਦਾਸਪੁਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਕਿਸਾਨਾਂ ਦੀ ਭਲਾਈ ਲਈ ਕਾਂਗਰਸ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ 29 ਅਕਤੂਬਰ ਨੂੰ ਗੁਰਦਾਸਪੁਰ ਵਿਖੇ ਵਿਸ਼ਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਸੁਨੀਲ ਜਾਖੜ ਦੇ ਇਲਾਵਾ ਜ਼ਿਲ੍ਹੇ ਨਾਲ ਸਬੰਧਿਤ ਕੈਬਨਿਟ ਮੰਤਰੀ, ਵਿਧਾਇਕ ਤੇ ਹੋਰ ਅਹੁੱਦੇਦਾਰ ਸਵੇਰੇ 10 ਵਜੇ ਪ੍ਰਿੰਸ ਪੈਲੇਸ ਕਲਾਨੌਰ ਰੋਡ ਗੁਰਦਾਸਪੁਰ ਵਿਖੇ ਪਹੁੰਚਣਗੇ। ਪਾਹੜਾ ਨੇ ਦੱਸਿਆ ਕਿ ਇਸ ਵੱਡੀ ਮੀਟਿੰਗ ਰੂਪੀ ਰੈਲੀ ਵਿਚ ਹਜਾਰਾਂ ਕਾਂਗਰਸੀ ਵਰਕਰ ਤੇ ਕਿਸਾਨ ਪਹੁੰਚਣਗੇ ਤਾਂ ਜੋ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਨਾਲ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ। ਪਾਹੜਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਸਮੇਤ ਹੋਰ ਪਾਰਟੀਆਂ ਦਾ ਦੋਗਲਾ ਚਿਹਰਾ ਸਾਹਮਣੇ ਆ ਚੁੱਕਾ ਹੈ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਰੂਪ ਵਿੱਚ ਕਿਸਾਨਾਂ ਦੀ ਬਾਂਹ ਫੜਦਿਆਂ ਵਿਧਾਨ ਸਭਾ ਵਿੱਚ ਕੇਂਦਰ ਦੇ ਖੇਤੀ ਕਾਨੂੰਨ ਰੱਦ ਕਰਦਿਆਂ ਨਵੇਂ ਬਿੱਲ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਕਾਂਗਰਸ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਨਿਰੰਤਰ ਯਤਨਸ਼ੀਲ ਰਹੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੂਥ ਵਰਕਰਾਂ, ਸੀਨੀਅਰ ਆਗੂਆਂ ਤੇ ਅਹੁੱਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ 29 ਅਕਤੂਬਰ ਨੂੰ ਸਵੇਰੇ 10 ਵਜੇ ਮੀਟਿੰਗ ਵਿੱਚ ਪਹੁੰਚਣ।  

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ