Thursday, May 02, 2024

Punjab

ਸੁਨੀਲ ਜਾਖੜ ਕਿਸਾਨਾਂ ਨੂੰ ਸੁਝਾਅ ਦੇਣ ਦੀ ਬਜਾਏ ਭਾਜਪਾ ਦੀ ਕੇਂਦਰ ਸਰਕਾਰ ਤੋਂ ਕਿਸਾਨੀ ਮਸਲੇ ਹੱਲ ਕਰਵਾਉਣ ਦੀ ਹਿੰਮਤ ਕਰੇ: ਦਵਿੰਦਰ ਪੂਨੀਆ

ਦਲਜੀਤ ਕੌਰ  | March 08, 2024 09:10 AM
 ਪਟਿਆਲਾ : ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦਵਿੰਦਰ ਸਿੰਘ ਪੂਨੀਆ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ  ਕਿਸਾਨ ਜੱਥੇਬੰਦੀਆਂ ਦੇ ਵਿਰੁੱਧ ਦਿੱਤੇ ਬਿਆਨ ਦਾ ਸਖਤ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੀ ਸੁਨੀਲ ਜਾਖੜ ਜਿਹੜੇ ਪਿਛਲੇ ਸਾਲ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ, ਜਿਸ ਤੋਂ ਸਾਫ ਤੇ ਸਪੱਸ਼ਟ ਹੈ ਕਿ ਉਹ ਸੱਤਾ ਦੇ ਭੁੱਖੇ ਹੋਣ ਕਰਕੇ ਕਿਤੇ ਵੀ ਜਾ ਸਕਦੇ ਹਨ।
 
ਉਨਾਂ ਨੇ ਬਹੁਤ ਹੀ ਅਜੀਬ ਤੇ ਕੋਝੇ ਢੰਗ ਨਾਲ ਕਿਸਾਨਾਂ ਨਾਲ ਝੂਠੀ ਹਮਦਰਦੀ ਪ੍ਰਗਟ ਕਰਕੇ ਐਮ.ਐਸ.ਪੀ. ਦਿਵਾਉਣ ਦਾ ਖੇਖਨ ਕਰਦਿਆਂ ਕਿਸਾਨਾਂ ਤੇ ਸ਼ਰਤਾਂ ਲਾਉਣ ਦਾ ਬਚਕਾਨਾ ਬਿਆਨ ਦਿੱਤਾ ਹੈ ਕਿ ਕਿਸਾਨਾਂ ਨੂੰ ਕਣਕ, ਝੋਨੇ ਤੇ ਐਮ. ਐਸ. ਪੀ. ਮਿਲ ਰਹੀ ਹੈ ਫਿਰ ਉਹ ਸਾਰੇ ਦੇ ਸਾਰੇ ਕਿਸਾਨਾਂ ਦੀ ਲੜਾਈ ਕਿਉ ਲੜ ਰਹੇ ਹਨ? ਉਹ ਕਣਕ ਤੇ ਝੋਨੇ ਦੀ ਥਾਂ ਕਿਹੜੀ ਫਸਲ ਬੀਜਣਗੇ, ਉਸ ਫਸਲ ਤੇ ਐਮ ਐਸ ਪੀ ਨਾਲ ਜਾ ਕੇ ਦਿਵਾਉਣ ਲਈ ਤਿਆਰ ਹਾਂ। ਉਕਤ ਬਿਆਨ ਦੇ ਸੰਬੰਧ ਵਿਚ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਕਿਸਾਨ ਗੁਰੂ ਨਾਨਕ ਦੇਵ ਜੀ ਦੇ ਸੇਵਕ ਹਨ ਜਾਖੜ ਵਰਗੇ ਖੁੱਦਗਰਜ ਨਹੀ।
 
ਇਸ ਲਈ ਸਰਬਤ ਦੇ ਭਲੇ ਲਈ ਸੰਘਰਸ਼ ਕਰਦੇ ਹਨ। ਫਿਰ ਵੀ ਜੋ ਫਸਲਾਂ ਦੀ ਵਿਭਿੰਨਤਾ ਦੀ ਗੱਲ ਹੈ ਕੇਵਲ ਪੰਜਾਬ ਦੇ ਕਿਸਾਨ ਹੀ ਨਹੀਂ ਸਗੋਂ ਸਾਰੇ ਹੀ ਦੇਸ ਦੇ ਕਿਸਾਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਨੂੰ ਤਿਆਗ ਕੇ  ਸਾਰੀਆਂ ਫਸਲਾਂ ਬੀਜਣ ਲਈ ਤਿਆਰ ਹਨ  ਕਿਉਂਕਿ ਕੇਂਦਰ ਸਰਕਾਰ ਵੱਲੋਂ ਹਰ ਸਾਲ 23 ਫਸਲਾਂ ਤੇ ਐਮ ਐਸ ਪੀ ਦੇਣ ਦਾ ਢੌਂਗ ਕੀਤਾ ਜਾਂਦਾ ਜਦੋਂ ਕਿ ਜ਼ਮੀਨੀ ਹਕੀਕਤ ਕੁੱਝ ਹੋਰ ਹੈ ਕਣਕ ਅਤੇ ਝੋਨੇ ਉੱਤੇ ਵੀ ਅੰਸ਼ਿਕ ਰੂਪ ਵਿੱਚ ਕਿਸਾਨਾਂ ਨੂੰ ਐਮ ਐਸ ਪੀ ਮਿਲਦੀ ਹੈ, ਇਸੇ ਕਰਕੇ ਕਿਸਾਨਾਂ ਵੱਲੋਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਲੈਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਵਲੋਂ ਸਾਰੀਆ ਫਸਲਾਂ ਦੀ ਸਵਾਨੀਨਾਥਨ ਕਮਿਸ਼ਨ ਦੀਆਂ ਸਿਫਾਰਸਾਂ ਮੁਤਾਬਕ  C2+50%  ਤੇ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਦਿਤੀ  ਜਾਵੇ ।
 
ਜੇਕਰ ਸ਼੍ਰੀ ਜਾਖੜ ਵਿਚ ਦਮ ਹੇ ਤਾਂ ਆਪਣੀ ਪਾਰਟੀ ਦੀ ਕੇਦਰ ਸਰਕਾਰ ਤੋਂ ਸਾਰੀਆਂ ਫਸਲਾਂ  ਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸਾਂ ਮੁਤਾਬਕ  C2+ 50% ਐਮ  ਐਸ ਪੀ ਦੇਣ ਦੀ ਕਾਨੂੰਨੀ ਗਰੰਟੀ ਦਿਵਾਉਣ। ਫੌਰੀ ਤੌਰ ਤੇ  ਜਾਖੜ ਹਰਿਆਣਾ ਦੀ ਬੀ ਜੇ ਪੀ ਸਰਕਾਰ ਵੱਲੋਂ ਕਿਸਾਨਾਂ  ਉੱਤੇ ਕੀਤੇ ਤਸ਼ਦੱਦ ਦੀ ਨਿਖੇਧੀ ਕਰਦੇ ਹੋਏ ਕਿਸਾਨਾਂ ਦੇ ਕੀਤੇ ਜਾਨੀ ਤੇ ਮਾਲੀ ਨੁਕਸਾਨ ਦੀ ਭਰਪਾਈ ਕਰਵਾਉਣ ਅਤੇ ਨੌਜਵਾਨ ਕਿਸਾਨ ਸੁੱਭਕਰਨ ਦੇ ਕਾਤਲਾਂ ਨੂੰ ਸਜਾਵਾਂ ਦੇਣ ਦੀ ਮੰਗ ਕਰਨ। ਫਿਰ ਹੀ ਕਿਸਾਨਾਂ ਨੂੰ ਕੋਈ ਨਸੀਹਤ ਦੇਣ ਦੇ ਯੋਗ ਹੋ ਸਕਦੇ ਹਨ,   ਵਰਨਾ ਉਨ੍ਹਾਂ ਦਾ ਇਹ ਬਿਆਨ ਕਿਸਾਨਾਂ ਨੂੰ ਗੁਮਰਾਹ ਕਰਕੇ ਆਪਣੀ ਘਟੀਆ ਤੇ ਹੋਸ਼ੀ ਰਾਜਨੀਤੀ ਨੂੰ ਚਮਕਾਉਣ ਅਤੇ ਵਧਾਉਣ ਤੋਂ ਵੱਧ ਕੁਝ ਵੀ ਨਹੀਂ ਹੈ।ਭਵਿੱਖ ਵਿੱਚ ਉਨ੍ਹਾਂ ਨੂੰ ਅਜਿਹੇ ਬੇ ਸਿਰ ਪੈਰ ਬਿਆਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਨਹੀਂ ਤਾਂ ਕਿਸਾਨਾਂ ਵੱਲੋਂ ਭਵਿੱਖ ਵਿਚ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ