Sunday, July 12, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ SIR ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਨਿਊਜ਼ ਐਕਸਪ੍ਰੈੱਸ | July 12, 2026 05:14 PM

- *ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਏ*
- *ਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ*

ਚੰਡੀਗੜ੍ਹ, 12 ਜੁਲਾਈ: ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ। ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਕੋਲ ਜਮ੍ਹਾਂ ਕਰਵਾਏ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ।

ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਸਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰਨ।

ਸ੍ਰੀਮਤੀ ਮਿਤਰਾ ਨੇ ਕਿਹਾ, "ਹਰੇਕ ਯੋਗ ਵੋਟਰ ਦਾ ਨਾਮ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਗਣਨਾ ਫਾਰਮ ਨਿਰਧਾਰਤ ਸਮੇਂ ਦੇ ਅੰਦਰ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਉਣਾ ਲੋਂੜੀਦਾ ਹੈ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਤਰਨਤਾਰਨ 'ਚ 55 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ 'ਪ੍ਰੋਜੈਕਟ ਉਡਾਨ' ਸ਼ੁਰੂ: ਗਵਰਨਰ ਨੇ ਮਹਿਲਾ ਕੈਦੀਆਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਵੱਡੀ ਖ਼ਬਰ: ਚਚੇਰੇ ਭਰਾ ਅਤੇ ਭੈਣ ਦੀ ਪਾਣੀ 'ਚ ਡੁੱਬਣ ਕਾਰਨ ਮੌਤ

ਸਿੱਖ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਬਿਨਾਂ ਟੋਲ ਦਿੱਤੇ ਲੰਘ ਰਹੇ ਵਾਹਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪੂਰੀ ਮਰਿਯਾਦਾ ਨਾਲ ਭੇਜੀਆਂ ਕੈਨੇਡਾ: ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ - SGPC

ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ

ਗੈਂਗਸਟਰਾਂ 'ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 1,708 ਬਲਾਕ ਕੋਆਰਡੀਨੇਟਰਾਂ ਅਤੇ 1.25 ਲੱਖ ਤੋਂ ਵੱਧ ਪਿੰਡ ਰੱਖਿਆ ਕਮੇਟੀ ਮੈਂਬਰਾਂ ਦੀ ਤਾਇਨਾਤੀ

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਚੀਮਾ