Tuesday, June 09, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Punjab

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ: ਭਲਕੇ ਜਥਾ ਪਾਕਿਸਤਾਨ ਹੋਵੇਗਾ ਰਵਾਨਾ

ਪੰਜਾਬ ਨਿਊਜ਼ ਐਕਸਪ੍ਰੈੱਸ | June 09, 2026 02:13 PM

- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ
- ਭਲਕੇ 10 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ

ਅੰਮ੍ਰਿਤਸਰ, 9 ਜੂਨ: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਭਲਕੇ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਮੈਂਬਰ ਸ. ਗੁਰਮੀਤ ਸਿੰਘ ਬੂਹ ਜਾਣਗੇ।

ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਜਥੇ ਵਿਚ ਜਾ ਰਹੇ ਸ਼ਰਧਾਲੂਆਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 10 ਜੂਨ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 561 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 541 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਆਪਣੇ ਪਾਸਪੋਰਟ ਪ੍ਰਾਪਤ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਆਦਿ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਵਿਜੀਲੈਂਸ ਨੇ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਅਕਾਲੀ-ਭਾਜਪਾ ਗਠਜੋੜ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆਉਣਾ, ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਦਿਆਂ 700 ਤੋਂ ਵੱਧ ਕਿਸਾਨ ਸ਼ਹੀਦ ਹੋਏ -CM ਮਾਨ

ਪੰਜਾਬ 'ਚ ਈਡੀ ਨੇ ਫੇਰ ਮਾਰੇ ਛਾਪੇ

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਿਆ, ਸਥਾਨਕ ਸੰਗਤ ਵੱਲੋਂ ਭਰਵਾਂ ਸਵਾਗਤ

ਭਲਕੇ 10 ਜੂਨ ਨੂੰ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਮਨਪ੍ਰੀਤ ਇਆਲੀ ਨੇ MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਕੀਤੀ ਜੁਆਇਨ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ