Sunday, July 12, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪੂਰੀ ਮਰਿਯਾਦਾ ਨਾਲ ਭੇਜੀਆਂ ਕੈਨੇਡਾ: ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ - SGPC

ਪੰਜਾਬ ਨਿਊਜ਼ ਐਕਸਪ੍ਰੈੱਸ | July 12, 2026 03:35 PM

ਅੰਮ੍ਰਿਤਸਰ, 12 ਜੁਲਾਈ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ `ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਮੰਦਭਾਗਾ ਅਤੇ ਨਿੰਦਣਯੋਗ ਹੈ।

ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਦੀਆਂ ਸੰਗਤਾਂ ਅਤੇ ਉਥੋਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਲੰਮੇ ਸਮੇਂ ਤੋਂ ਪ੍ਰਗਟਾਈ ਜਾ ਰਹੀ ਧਾਰਮਿਕ ਲੋੜ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪੂਰਨ ਮਰਿਆਦਾ ਅਨੁਸਾਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਕੈਨੇਡਾ ਭੇਜੀਆਂ ਗਈਆਂ ਹਨ। ਇਸ ਸਮੁੱਚੀ ਪ੍ਰਕਿਰਿਆ ਦੌਰਾਨ ਗੁਰਮਰਿਆਦਾ, ਸਤਿਕਾਰ ਅਤੇ ਪੰਥਕ ਪਰੰਪਰਾਵਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇੰਗਲੈਂਡ, ਆਸਟਰੇਲੀਆ, ਬੈਂਕਾਕ ਸਮੇਤ ਹੋਰ ਵੱਖ ਵੱਖ ਦੇਸ਼ਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈਣ ਦੀਆਂ ਪੁੱਜੀਆਂ ਮੰਗਾਂ ਪੁਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਪ੍ਰਵਾਨਗੀ ਹੋਣ ਮਗਰੋਂ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮਿਤੀ 19 ਸਤੰਬਰ 2009 ਵਿਚ ਪ੍ਰਵਾਨ ਹੋਏ ਮਤਾ ਨੰਬਰ 2 ਦੀ ਰੋਸ਼ਨੀ ਵਿਚ ਮਰਯਾਦਾ ਅਨੁਸਾਰ ਪਾਵਨ ਸਰੂਪ ਪਹਿਲਾਂ ਵੀ ਵਿਦੇਸ਼ ਭੇਜੇ ਗਏ ਹਨ। ਹੁਣ ਵੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ, ਕੈਨੇਡਾ ਵੱਲੋਂ ਪੁੱਜੀ ਮੰਗ ਪੁਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਿਤੀ 28 ਜੁਲਾਈ 2025 ਦੀ ਇਕੱਤਰਤਾ ਦੇ ਮਤਾ ਨੰਬਰ 798 ਰਾਹੀਂ ਹੋਈ ਪ੍ਰਵਾਨਗੀ ਉਪਰੰਤ ਹੀ ਪਾਵਨ ਸਰੂਪ ਸਤਿਕਾਰ ਤੇ ਮਰਯਾਦਾ ਸਹਿਤ ਉਕਤ ਗੁਰਦੁਆਰਾ ਸਾਹਿਬ ਵਿਖੇ ਭੇਜੇ ਗਏ ਹਨ।

ਕਾਹਲਵਾਂ ਨੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਭੇਜਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਕੈਨੇਡਾ ਜਾ ਕੇ ਉਥੇ ਕੀਤੇ ਗਏ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਵੀ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਪਾਵਨ ਬੀੜਾਂ ਦੇ ਦਰਸ਼ਨ ਕੀਤੇ ਅਤੇ ਉਥੇ ਮਰਿਆਦਾ ਅਨੁਸਾਰ ਕੀਤੇ ਪ੍ਰਬੰਧਾਂ `ਤੇ ਤਸੱਲੀ ਪ੍ਰਗਟਾਈ ਹੈ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਇਸ ਗੱਲ ਨੂੰ ਵੀ ਪੂਰੀ ਤਰ੍ਹਾਂ ਰੱਦ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੇ ਸਬੰਧ ਵਿੱਚ ਕਿਸੇ ਕਿਸਮ ਦਾ ਵਪਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਚਾਰ ਸਰਾਸਰ ਝੂਠਾ, ਬੇਬੁਨਿਆਦ ਅਤੇ ਸੰਗਤਾਂ ਨੂੰ ਗੁੰਮਰਾਹ ਕਰਨ ਵਾਲਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਲੋੜ ਅਤੇ ਮੰਗ ਦੇ ਆਧਾਰ `ਤੇ ਪੂਰੀ ਪੜਤਾਲ ਉਪਰੰਤ ਪਾਵਨ ਸਰੂਪ ਭੇਟਾ ਰਹਿਤ ਸੰਗਤਾਂ ਨੂੰ ਦਿੱਤੇ ਜਾ ਰਹੇ ਹਨ। ਇਸ ਲਈ ਵਪਾਰ ਜਾਂ ਆਰਥਿਕ ਲਾਭ ਦੇ ਦੋਸ਼ਾਂ ਦਾ ਹਕੀਕਤ ਨਾਲ ਕੋਈ ਸਬੰਧ ਨਹੀਂ ਹੈ।

ਕਾਹਲਵਾਂ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਜਾਣਕਾਰੀ ਨੂੰ ਸੱਚ ਮੰਨਣ ਤੋਂ ਪਹਿਲਾਂ ਉਸ ਦੀ ਪੜਤਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਗੁਰਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸ. ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਲੋੜਾਂ ਅਤੇ ਭਾਵਨਾਵਾਂ ਦਾ ਸਨਮਾਨ ਕਰਦਿਆਂ ਗੁਰਮਰਿਆਦਾ ਅਨੁਸਾਰ ਆਪਣੀਆਂ ਸੇਵਾਵਾਂ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਤਿਕਾਰ ਲਈ ਸੰਗਤਾਂ ਤੋਂ ਮਿਲੇ ਸੁਝਾਵਾਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਰਨਤਾਰਨ 'ਚ 55 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ 'ਪ੍ਰੋਜੈਕਟ ਉਡਾਨ' ਸ਼ੁਰੂ: ਗਵਰਨਰ ਨੇ ਮਹਿਲਾ ਕੈਦੀਆਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ SIR ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਵੱਡੀ ਖ਼ਬਰ: ਚਚੇਰੇ ਭਰਾ ਅਤੇ ਭੈਣ ਦੀ ਪਾਣੀ 'ਚ ਡੁੱਬਣ ਕਾਰਨ ਮੌਤ

ਸਿੱਖ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਬਿਨਾਂ ਟੋਲ ਦਿੱਤੇ ਲੰਘ ਰਹੇ ਵਾਹਨ

ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ

ਗੈਂਗਸਟਰਾਂ 'ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 1,708 ਬਲਾਕ ਕੋਆਰਡੀਨੇਟਰਾਂ ਅਤੇ 1.25 ਲੱਖ ਤੋਂ ਵੱਧ ਪਿੰਡ ਰੱਖਿਆ ਕਮੇਟੀ ਮੈਂਬਰਾਂ ਦੀ ਤਾਇਨਾਤੀ

ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਚੀਮਾ