Saturday, April 25, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਪੰਜਾਬ ਨਿਊਜ਼ ਐਕਸਪ੍ਰੈੱਸ | April 25, 2026 03:39 PM

ਚੰਡੀਗੜ੍ਹ 25 ਅਪ੍ਰੈਲ: ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ। ਇਸ ਬੇਮਿਸਾਲੀ ਫ਼ੈਸਲੇ ਸਦਕਾ ਸਮੁੱਚੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਸੂਬੇ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਅਤੇ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧਾਰਮਿਕ ਮਰਿਆਦਾ ਅਤੇ ਭਾਵਨਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਰਗੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾਏਗਾ। ਆਪਣੀ ਸਰਕਾਰ ਨੂੰ ਇਹ ਕਾਨੂੰਨ ਲਿਆਉਣ ਦਾ ਮੌਕਾ ਦੇਣ ਲਈ ਉਨ੍ਹਾਂ ਨੇ ਗੁਰੂ ਸਾਹਿਬ ਦਾ ਧੰਨਵਾਦ ਵੀ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਮੁੱਚੇ ਧਾਰਮਿਕ ਅਸਥਾਨਾਂ ਦੇ ਮਾਣ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ - ਖੁੱਡੀਆਂ

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ - ਐਡਵੋਕੇਟ ਧਾਮੀ

ਪਹਿਲੀ ਪਤਨੀ ਦੇ ਜ਼ਿੰਦਾ ਹੋਣ 'ਤੇ ਦੂਜਾ ਵਿਆਹ ਜਾਇਜ਼ ਨਹੀਂ: ਹਾਈ ਕੋਰਟ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਪੰਜਾਬ ਦੇ ਲੋਕਾਂ ਦੇ ਗਰਮੀ ਨੇ ਕੱਢੇ ਵੱਟ, ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚਿਆ

ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਲਾਰੈਂਸ ਗੈਂਗ ਵੱਲੋਂ 'ਲਾਰੈਂਸ ਆਫ਼ ਪੰਜਾਬ' ਦਾ ਵਿਰੋਧ ਕਰਨ ਵਾਲਿਆਂ ਨੂੰ ਧਮਕੀਆਂ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: CM ਮਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ