Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

Punjab

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਪੰਜਾਬ ਨਿਊਜ਼ ਐਕਸਪ੍ਰੈੱਸ | October 06, 2026 04:34 PM

- 27 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ
- 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜੇਗਾ ਨਗਰ ਕੀਰਤਨ

ਅੰਮ੍ਰਿਤਸਰ, 6 ਅਕਤੂਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ ਸ. ਗੁਰਮੰਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ. ਜੈਇੰਦਰ ਸਿੰਘ, ਡੀਸੀਪੀ ਸ. ਰਵਿੰਦਰਪਾਲ ਸਿੰਘ, ਏਡੀਸੀਪੀ ਬੀਬੀ ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰ ਸਾਲ ਵਾਂਗ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਸ ਇਤਿਹਾਸਕ ਨਗਰੀ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

ਇਸ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ ਤੇ ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ - ਮੁੰਡੀਆਂ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਸਾਬਕਾ ਮੈਨੇਜਰ ਤੇ ਸਰਾਂ ਦਾ ਕਰਮਚਾਰੀ ਮੁਅੱਤਲ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਜਾਂਚ ਰਿਪੋਰਟ ਦੇ ਤੱਥ ਐਡਵੋਕੇਟ ਧਾਮੀ ਨੇ ਕੀਤੇ ਜਨਤਕ

ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ