Friday, August 07, 2026

Punjab

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਪੰਜਾਬ ਨਿਊਜ਼ ਐਕਸਪ੍ਰੈੱਸ | August 07, 2026 03:14 PM

ਅੰਮ੍ਰਿਤਸਰ, 7 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਸੇਵਕ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਜਿਥੇ ਕੀਰਤਪੁਰ ਸਾਹਿਬ ਵਿਖੇ ਦੁਖੀਆਂ ਦੇ ਦੁਖ ਦੂਰ ਕੀਤੇ, ਉਥੇ ਹੀ ਜਦੋਂ ਦਿੱਲੀ ਵਿਖੇ ਮਹਾਂਮਾਰੀ ਫੈਲੀ ਹੋਈ ਸੀ ਅਤੇ ਕੋਈ ਵੀ ਸਹਾਰਾ ਨਹੀਂ ਸੀ, ਉਸ ਵੇਲੇ ਰੋਗੀਆਂ ਨੂੰ ਧਰਵਾਸ ਦਿੱਤਾ ਅਤੇ ਆਪ ਰੋਗੀਆਂ ਦੀ ਸੇਵਾ ਕੀਤੀ। ਗੁਰੂ ਜੀ ਦੀ ਰਹਿਮਤ ਭਰੀ ਨਜ਼ਰ ਜਿਸ ’ਤੇ ਪਈ, ਉਸ ਦਾ ਜੀਵਨ ਸਫ਼ਲ ਹੋਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਸਮਾਗਮ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਘੱਟ ਗਿਣਤੀ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਸਕੀਮਾਂ ਮੁੜ ਸ਼ੁਰੂ ਕਰਵਾਉਣ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਮਾਮਲਾ ਉਠਾਇਆ ਜਾਵੇਗਾ: ਜਤਿੰਦਰ ਮਸੀਹ ਗੌਰਵ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਸੱਤ ਮਹੀਨਿਆਂ ਵਿੱਚ NDPS ਐਕਟ ਤਹਿਤ 1201 ਮਾਮਲੇ ਦਰਜ, 1,440 ਨਸ਼ਾ ਤਸਕਰ ਗ੍ਰਿਫ਼ਤਾਰ

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਮੁੱਦੇ 'ਤੇ ਡਾ. ਰਵਜੋਤ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਕੀਤਾ ਜਾ ਰਿਹਾ ਸੁਰਜੀਤ: ਹਰਪਾਲ ਚੀਮਾ

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ, ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਕਿਹਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ