Friday, May 17, 2024

Punjab

ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ: ਕੁਲਤਾਰ ਸਿੰਘ ਸੰਧਵਾਂ

PUNJAB NEWS EXPRESS5 | May 11, 2023 08:49 PM

ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਚੰਡੀਗੜ੍ਹ, : ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸਰਦਾਰ ਸੰਧਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲਗਾਤਾਰ ਵਾਪਰੀਆਂ ਘਟਨਾਵਾਂ ਨਾਲ ਪੂਰੀ ਦੁਨੀਆਂ ਤੋਂ ਸ਼ਰਧਾ ਨਾਲ ਆਉਣ ਵਾਲੇ ਯਾਤਰੀਆਂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਸਰਕਾਰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।

ਉਨ੍ਹਾਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਤੋਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ ਜਿਸ ਨੂੰ ਤਾਰ-ਤਾਰ ਕਰਨ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।

ਸਪੀਕਰ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਇਸ ਨਾਪਾਕ ਸਾਜ਼ਿਸ਼ ਦੇ ਘਾੜਿਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ