Thursday, August 13, 2026

Punjab

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਪੰਜਾਬ ਨਿਊਜ਼ ਐਕਸਪ੍ਰੈੱਸ | August 13, 2026 04:32 PM

ਅੰਮ੍ਰਿਤਸਰ, 13 ਅਗਸਤ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਨਾਲ ਦਰਸ਼ਨ ਦੀਦਾਰ ਕਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਨਜ਼ਦੀਕ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬੀਜ ਘੁਟਾਲਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ

ਡਾ. ਗੁਰਦਿਆਲ ਕੁਮਾਰ ਨੇ ਖੇਤੀਬਾੜੀ ਅਫਸਰ (ਵਿਸਥਾਰ) ਵਜੋਂ ਅਹੁਦਾ ਸੰਭਾਲਿਆ

ਰਿਆਤ ਬਾਹਰਾ ਗਰੁੱਪ ਵੱਲੋਂ ‘ਐਲੀਵੇਟ’ ਅਧਿਆਪਕ ਵਿਕਾਸ ਲੜੀ ਦੀ ਸ਼ੁਰੂਆਤ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

‘ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੱਡੀ ਖ਼ਬਰ: ਸੁਖਬੀਰ ਬਾਦਲ ’ਤੇ ਹਮਲਾ, ਨਾਂਦੇੜ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਵਿਖੇ ਵਾਪਰੀ ਘਟਨਾ

ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

ਗੈਂਗਸਟਰਾਂ 'ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਆਜ਼ਾਦੀ ਦਿਹਾੜਾ: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ