Saturday, June 13, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਚੀਮਾ

ਪੰਜਾਬ ਨਿਊਜ਼ ਐਕਸਪ੍ਰੈੱਸ | June 05, 2026 06:55 PM

- ਦੂਜੇ ਪੜਾਅ ਦੇ ਕੰਮ ਸ਼ੁਰੂ ਕਰਨ ਲਈ 10 ਜੂਨ ਦੀ ਡੈੱਡਲਾਈਨ ਅਤੇ ਮੁਕੰਮਲ ਕਰਨ ਲਈ 31 ਜੁਲਾਈ: ਹਰਪਾਲ ਸਿੰਘ ਚੀਮਾ
- ਤੀਜੇ ਪੜਾਅ ਦੇ ਪ੍ਰਸਤਾਵ ਦੋ ਦਿਨਾਂ ਦੇ ਅੰਦਰ ਜਮ੍ਹਾਂ ਕਰਵਾਏ ਜਾਣ, ਬਿਨਾਂ ਵਜ੍ਹਾ ਦੇਰੀ ਕਾਰਨ ਵਿਕਾਸ ਗ੍ਰਾਂਟਾਂ ਰੋਕ ਦਿੱਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ
- ਮੁੱਖ ਸਕੱਤਰ ਵੱਲੋਂ ਬਿੱਲਾਂ ਵਿੱਚ ਦੇਰੀ ਕਰਨ ਵਾਲੀਆਂ ਕਾਰਜਕਾਰੀ ਏਜੰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ, ਵਧੀਕ ਮੁੱਖ ਸਕੱਤਰ ਵੱਲੋਂ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ, 5 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੇ ਦੋ ਦਿਨਾਂ ਦੇ ਅੰਦਰ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਪੂਰੀ ਤਰ੍ਹਾਂ ਰੋਕ ਦਿੱਤੀ ਜਾਵੇਗੀ।

ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੀਮ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਬੰਧਤ ਪ੍ਰੋਜੈਕਟ ਇਸ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

ਸੂਬੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਾ ਕਰਨ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦ੍ਰਿੜ੍ਹਤਾ ਨਾਲ ਕਿਹਾ, "ਤੀਜੇ ਪੜਾਅ ਦੇ ਪ੍ਰਸਤਾਵਾਂ ਲਈ ਦੋ ਦਿਨਾਂ ਦਾ ਸਮਾਂ ਆਖਰੀ ਹੈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ। ਜੇਕਰ ਤੀਜੇ ਪੜਾਅ ਦੇ ਪ੍ਰਸਤਾਵ ਦੋ ਦਿਨਾਂ ਦੇ ਅੰਦਰ ਜਮ੍ਹਾਂ ਨਾ ਕੀਤੇ ਗਏ, ਤਾਂ ਸਬੰਧਤ ਖੇਤਰਾਂ ਦੀਆਂ ਵਿਕਾਸ ਗ੍ਰਾਂਟਾਂ ਬਿਨਾਂ ਵਜ੍ਹਾ ਦੇਰੀ ਕਾਰਨ ਰੋਕ ਦਿੱਤੀਆਂ ਜਾਣਗੀਆਂ।"

ਇਸ ਤੋਂ ਇਲਾਵਾ, ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਉਣ ਵਾਲੇ ਬਰਸਾਤ ਦੇ ਮੌਸਮ ਨੂੰ ਵਿਸ਼ੇਸ਼ ਤੌਰ 'ਤੇ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਕੰਮਾਂ ਦੀ ਰਣਨੀਤੀ ਬਣਾਉਣ ਅਤੇ ਇਨ੍ਹਾਂ ਨੂੰ ਨੇਪਰੇ ਚਾੜ੍ਹਨ ਤਾਂ ਜੋ ਚੱਲ ਰਹੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਮੌਸਮ ਕਾਰਨ ਕੋਈ ਵਿਘਨ ਜਾਂ ਦੇਰੀ ਨਾ ਹੋਵੇ।

ਪ੍ਰਸ਼ਾਸਨਿਕ ਅਨੁਸ਼ਾਸਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਵਿੱਤੀ ਬਿੱਲਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ। ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਪ੍ਰਸ਼ਾਸਨਿਕ ਦੇਰੀ ਦੀ ਪੂਰੀ ਜ਼ਿੰਮੇਵਾਰੀ ਸਿੱਧੇ ਤੌਰ 'ਤੇ ਸਬੰਧਤ ਕਾਰਜਕਾਰੀ ਏਜੰਸੀ ਸਿਰ ਮੜ੍ਹੀ ਜਾਵੇਗੀ ਅਤੇ ਕੋਤਾਹੀ ਵਰਤਣ ਵਾਲਿਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਵਿੱਤੀ ਪਾਰਦਰਸ਼ਤਾ ਨੂੰ ਹੋਰ ਹੁਲਾਰਾ ਦਿੰਦਿਆਂ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਪਹਿਲਾਂ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਬਕਾਇਆ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਸਥਾਈ ਅਤੇ ਸਮਾਂ-ਬੱਧ ਪ੍ਰਣਾਲੀ ਸਥਾਪਤ ਕਰਨ ਤਾਂ ਜੋ ਭਵਿੱਖ ਵਿੱਚ ਸਾਰੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕੀਤੇ ਜਾ ਸਕਣ ਅਤੇ ਪੰਜਾਬ ਭਰ ਵਿੱਚ ਵਿਕਾਸ ਫੰਡਾਂ ਦਾ ਪ੍ਰਵਾਹ ਨਿਰਵਿਘਨ ਜਾਰੀ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਜੋਤ ਬੈਂਸ ਨੇ ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

ਵੱਡੀ ਖ਼ਬਰ: ਹਰਜੋਤ ਬੈਂਸ ਨੇ ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਉਣ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਪੰਜਾਬ ਕਾਂਗਰਸ ਦੇ ਅੰਦਰ ਧੜੇਬੰਦੀ ਜਾਰੀ !, ਹਾਈਕਮਾਂਡ ਨੇ ਰਿਪੋਰਟ ਤਿਆਰ ਕਰਨ ਲਈ ਤਿੰਨ ਕੇਂਦਰੀ ਨਿਗਰਾਨ ਕੀਤੇ ਨਿਯੁਕਤ

ਸਪੀਕਰ ਸੰਧਵਾਂ ਨੇ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ: ਹਵਾਈ ਅੱਡੇ ਤੋਂ ਵਾਪਿਸ ਮੋੜਿਆ

ਕਾਕਰੋਚ ਜਨਤਾ ਪਾਰਟੀ ਹੁਣ ਪੰਜਾਬ 'ਚ ਕਰਨ ਜਾ ਰਹੀ ਐਂਟਰੀ