Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ

ਪੰਜਾਬ ਨਿਊਜ਼ ਐਕਸਪ੍ਰੈੱਸ | September 23, 2026 06:04 PM

- *ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਵੇਦਨਸ਼ੀਲ ਅਗਵਾਈ ਹੇਠ ਹਰ ਲੋੜਵੰਦ ਬੱਚੇ ਨੂੰ ਸੁਰੱਖਿਆ, ਸਨਮਾਨ ਅਤੇ ਪਿਆਰ ਭਰਿਆ ਪਰਿਵਾਰ ਦੇਣ ਲਈ ਪੰਜਾਬ ਸਰਕਾਰ ਵਚਨਬੱਧ*
- *‘ਜੀਵਨਜੋਤ 2.0’ ਤਹਿਤ ਸੜਕਾਂ ’ਤੇ ਭੀਖ ਮੰਗਣ ਵਾਲੀ ਬੱਚੀ ਤੋਂ ਲੈ ਕੇ ਸਥਾਈ ਪਰਿਵਾਰ ਤੱਕ ਦਾ ਸਫ਼ਰ, ਬਾਲ ਸੁਰੱਖਿਆ ਪ੍ਰਣਾਲੀ ਦੀ ਸਫ਼ਲਤਾ ਦਾ ਪ੍ਰਤੀਕ*
- *ਡਾ. ਬਲਜੀਤ ਕੌਰ ਦਾ ਸੰਦੇਸ਼: ਹਰ ਬੱਚੇ ਨੂੰ ਪਿਆਰ, ਸੁਰੱਖਿਆ, ਸਿੱਖਿਆ ਅਤੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲਣਾ ਉਸਦਾ ਅਧਿਕਾਰ*

ਚੰਡੀਗੜ੍ਹ, 23 ਸਤੰਬਰ: ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਇੱਕ ਹੋਰ ਪ੍ਰੇਰਣਾਦਾਇਕ ਉਦਾਹਰਨ ਸਾਹਮਣੇ ਆਇਆ ਹੈ, ਜਿੱਥੇ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀ ਇੱਕ ਨੰਨ੍ਹੀ ਬੱਚੀ ਨੂੰ ਹੁਣ ਇੱਕ ਪਿਆਰ ਭਰੇ ਅਤੇ ਸੁਰੱਖਿਅਤ ਪਰਿਵਾਰ ਦੀ ਛਾਂ ਮਿਲੀ ਹੈ। ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਇਹ ਬੱਚੀ ਹੁਣ ਆਪਣੇ ਜੀਵਨ ਦੇ ਇੱਕ ਨਵੇਂ ਅਧਿਆਇ ਵਿੱਚ ਦਾਖ਼ਲ ਹੋ ਗਈ ਹੈ, ਜਿੱਥੇ ਉਸਨੂੰ ਪਿਆਰ, ਸਨੇਹ, ਸੁਰੱਖਿਆ ਅਤੇ ਬਿਹਤਰ ਭਵਿੱਖ ਦੀਆਂ ਸੰਭਾਵਨਾਵਾਂ ਮਿਲਣਗੀਆਂ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਬੱਚਿਆਂ ਨੂੰ ਮੁਸ਼ਕਲ ਹਾਲਾਤਾਂ ਵਿਚੋਂ ਬਾਹਰ ਕੱਢਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਨਮਾਨਪੂਰਨ ਜੀਵਨ, ਸੁਰੱਖਿਅਤ ਭਵਿੱਖ ਅਤੇ ਪਰਿਵਾਰਕ ਪਿਆਰ ਦਾ ਅਹਿਸਾਸ ਕਰਵਾਉਣਾ ਵੀ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਗਰੀਬੀ, ਬੇਸਹਾਰਾਪਣ ਜਾਂ ਹਾਲਾਤਾਂ ਦਾ ਸ਼ਿਕਾਰ ਹੋ ਕੇ ਆਪਣੇ ਬਚਪਨ ਤੋਂ ਵਾਂਝਾ ਨਾ ਰਹੇ, ਇਹ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਸਰਕਾਰ ਵੱਲੋਂ ਮਜ਼ਬੂਤ ਬਾਲ ਸੁਰੱਖਿਆ ਪ੍ਰਣਾਲੀ ਰਾਹੀਂ ਲੋੜਵੰਦ ਬੱਚਿਆਂ ਨੂੰ ਸੰਭਾਲ, ਪੁਨਰਵਾਸ ਅਤੇ ਜੀਵਨ ਵਿੱਚ ਅੱਗੇ ਵਧਣ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2019 ਵਿੱਚ ਜਨਮੀ ਇਸ ਬੱਚੀ ਨੂੰ 19 ਨਵੰਬਰ 2024 ਨੂੰ ਪਟਿਆਲਾ ਦੇ ਲੀਲਾ ਭਵਨ ਇਲਾਕੇ ਤੋਂ ‘ਜੀਵਨਜੋਤ 2.0’ ਮੁਹਿੰਮ ਤਹਿਤ ਰੈਸਕਿਊ ਕੀਤਾ ਗਿਆ ਸੀ। ਇਹ ਮੁਹਿੰਮ ਸੜਕਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੁਰੱਖਿਆ, ਸੰਭਾਲ ਅਤੇ ਯੋਗ ਪੁਨਰਵਾਸ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਹੈ।

ਰੈਸਕਿਊ ਤੋਂ ਬਾਅਦ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (DCPU), ਪਟਿਆਲਾ ਵੱਲੋਂ ਬੱਚੀ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਬਾਲ ਭਲਾਈ ਕਮੇਟੀ (CWC), ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਕਮੇਟੀ ਦੇ ਹੁਕਮਾਂ ਅਨੁਸਾਰ ਉਸਨੂੰ ਵਿਸ਼ੇਸ਼ ਗੋਦ ਲੈਣ ਵਾਲੀ ਏਜੰਸੀ (SAA) ਵਿੱਚ ਦੇਖਭਾਲ ਅਤੇ ਸੁਰੱਖਿਆ ਲਈ ਰੱਖਿਆ ਗਿਆ, ਜਿੱਥੇ ਉਸਨੂੰ ਕੌਂਸਲਿੰਗ, ਸਿੱਖਿਆ, ਸਿਹਤ ਸਹੂਲਤਾਂ, ਭਾਵਨਾਤਮਕ ਸਹਾਰਾ ਅਤੇ ਪਿਆਰ ਭਰਿਆ ਮਾਹੌਲ ਪ੍ਰਦਾਨ ਕੀਤਾ ਗਿਆ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਜਾਂਚ ਅਤੇ ਕੌਂਸਲਿੰਗ ਦੀ ਪ੍ਰਕਿਰਿਆ ਦੌਰਾਨ ਇਹ ਸਾਹਮਣੇ ਆਇਆ ਕਿ ਬੱਚੀ ਦੀ ਦੇਖਭਾਲ ਅਤੇ ਸੁਰੱਖਿਆ ਲਈ ਕੋਈ ਯੋਗ ਜਨਮਜਾਤ ਰਿਸ਼ਤੇਦਾਰ ਉਪਲਬਧ ਨਹੀਂ ਸੀ। ਇਸ ਉਪਰੰਤ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ 4 ਜੂਨ 2026 ਨੂੰ ਬਾਲ ਭਲਾਈ ਕਮੇਟੀ ਵੱਲੋਂ ਬੱਚੀ ਨੂੰ ਗੋਦ ਲੈਣ ਲਈ ਕਾਨੂੰਨੀ ਤੌਰ ’ਤੇ ਮੁਕਤ ਘੋਸ਼ਿਤ ਕੀਤਾ ਗਿਆ।

ਇਸ ਤੋਂ ਬਾਅਦ ਨਿਰਧਾਰਤ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਯੋਗ ਗੋਦ ਲੈਣ ਵਾਲੇ ਮਾਤਾ-ਪਿਤਾ (Prospective Adoptive Parent) ਨਾਲ ਬੱਚੀ ਦਾ ਮੇਲ ਕਰਵਾਇਆ ਗਿਆ ਅਤੇ 27 ਜੁਲਾਈ 2026 ਨੂੰ ਉਸਨੂੰ ਪ੍ਰੀ-ਅਡਾਪਸ਼ਨ ਫੋਸਟਰ ਕੇਅਰ ਵਿੱਚ ਰੱਖਿਆ ਗਿਆ। ਸਾਰੀਆਂ ਕਾਨੂੰਨੀ ਕਾਰਵਾਈਆਂ ਮੁਕੰਮਲ ਹੋਣ ਉਪਰੰਤ 22 ਸਤੰਬਰ 2026 ਨੂੰ ਸਮਰੱਥ ਅਥਾਰਟੀ ਵੱਲੋਂ ਗੋਦ ਲੈਣ ਦੀ ਪ੍ਰਕਿਰਿਆ ਨੂੰ ਅੰਤਿਮ ਮਨਜ਼ੂਰੀ ਦਿੱਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਬੱਚੇ ਨੂੰ ਬਚਾਉਣਾ ਸਿਰਫ਼ ਪਹਿਲਾ ਕਦਮ ਹੈ; ਅਸਲ ਮਕਸਦ ਉਸਦੇ ਬਚਪਨ ਨੂੰ ਮੁੜ ਸਵਾਰਨਾ, ਉਸਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣਾ ਅਤੇ ਉਸਨੂੰ ਇੱਕ ਸੁਰੱਖਿਅਤ ਪਰਿਵਾਰਕ ਮਾਹੌਲ ਪ੍ਰਦਾਨ ਕਰਨਾ ਹੈ।

ਉਨ੍ਹਾਂ ਸਟੇਟ ਅਡਾਪਸ਼ਨ ਰਿਸੋਰਸ ਏਜੰਸੀ (SARA), ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (DCPU), ਬਾਲ ਭਲਾਈ ਕਮੇਟੀ (CWC), ਵਿਸ਼ੇਸ਼ ਗੋਦ ਲੈਣ ਵਾਲੀ ਏਜੰਸੀ (SAA), ਕੌਂਸਲਰਾਂ ਅਤੇ ਗੋਦ ਲੈਣ ਨਾਲ ਜੁੜੀਆਂ ਸਾਰੀਆਂ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਾਂਝੀ ਮਿਹਨਤ ਨਾਲ ਬੱਚੀ ਨੂੰ ਨਵੀਂ ਜ਼ਿੰਦਗੀ ਮਿਲੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਬਾਲ ਸੁਰੱਖਿਆ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਲੋੜਵੰਦ ਬੱਚੇ ਨੂੰ ਸਮੇਂ ਸਿਰ ਸੰਭਾਲ, ਸੁਰੱਖਿਆ ਅਤੇ ਪੁਨਰਵਾਸ ਮਿਲ ਸਕੇ।

“ਕਿਸੇ ਵੀ ਬੱਚੇ ਦਾ ਭਵਿੱਖ ਉਸਦੀ ਮਜ਼ਬੂਰੀਆਂ ਜਾਂ ਹਾਲਾਤਾਂ ਨਾਲ ਤੈਅ ਨਹੀਂ ਹੋਣਾ ਚਾਹੀਦਾ। ਸਾਡੀ ਜ਼ਿੰਮੇਵਾਰੀ ਸਿਰਫ਼ ਬੱਚੇ ਨੂੰ ਬਚਾਉਣ ਤੱਕ ਸੀਮਿਤ ਨਹੀਂ, ਸਗੋਂ ਉਸਨੂੰ ਪਿਆਰ, ਸੁਰੱਖਿਆ ਅਤੇ ਮੌਕਿਆਂ ਨਾਲ ਭਰਪੂਰ ਜੀਵਨ ਦੇਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਉਸ ਬੱਚੇ ਦੇ ਨਾਲ ਖੜ੍ਹੀ ਹੈ, ਜਿਸਨੂੰ ਸਹਾਰੇ ਅਤੇ ਸੰਭਾਲ ਦੀ ਲੋੜ ਹੈ, ” ਡਾ. ਬਲਜੀਤ ਕੌਰ ਨੇ ਕਿਹਾ।

ਇਹ ਸਫ਼ਲ ਗੋਦ ਲੈਣ ਦੀ ਕਹਾਣੀ ਇਸ ਗੱਲ ਦਾ ਪ੍ਰਤੀਕ ਹੈ ਕਿ ਸੰਵੇਦਨਸ਼ੀਲ ਸੋਚ, ਪ੍ਰਭਾਵਸ਼ਾਲੀ ਪ੍ਰਣਾਲੀ ਅਤੇ ਸਮੇਂ ਸਿਰ ਕੀਤੀ ਦਖ਼ਲਅੰਦਾਜ਼ੀ ਕਿਸੇ ਵੀ ਬੱਚੇ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ 'ਆਪ' ਵਿੱਚ ਸ਼ਾਮਲ

ਚੋਣ ਕਮਿਸ਼ਨ ਨੇ ਅੰਦਰੂਨੀ ਟਿੱਪਣੀਆਂ ਅਤੇ ਫੈਸਲਾ ਪ੍ਰਕਿਰਿਆ ਬਾਰੇ ਦਿੱਤਾ ਸਪੱਸ਼ਟੀਕਰਨ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ

ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ 'ਆਪ' 'ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

AAP ਵਿਧਾਇਕ ਤੇ ਸਾਬਕਾ ਮੰਤਰੀ ਵਿਚਾਲੇ ਤਕਰਾਰ, ਹਾਜ਼ਰੀ ਰਜਿਸਟਰ ਬਣਿਆ ਵਿਵਾਦ ਦਾ ਕਾਰਨ

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ - ਜਥੇਦਾਰ ਗੜਗੱਜ

ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ