Friday, July 03, 2026
ਤਾਜਾ ਖਬਰਾਂ
ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ

Punjab

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਾਲਾਨਾ ਬਰਸੀ ਮੌਕੇ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਰੂਹਾਨੀ ਜਜ਼ਬੇ ਨਾਲ ਸੰਪੰਨ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 08:41 PM

ਚੰਡੀਗੜ੍ਹ, 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਵਰੋਸਾਏ 20ਵੀਂ ਸਦੀ ਦੇ ਮਹਾਨ ਧਾਰਮਿਕ ਸਿੱਖ ਵਿਦਵਾਨ, ਰਾਜਯੋਗੀ, ਬਾਣੀ-ਬਾਣੇ ਦੇ ਧਾਰਨੀ ਅਤੇ ਬੜੂ ਸਾਹਿਬ ਦੇ ਸੰਸਥਾਪਕ ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੜੂ ਸਾਹਿਬ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਬੜੀ ਸ਼ਰਧਾ, ਪ੍ਰੇਮ ਅਤੇ ਰੂਹਾਨੀ ਚੇਤਨਾ ਨਾਲ ਸੰਪੰਨ ਹੋਇਆ। ਸਮਾਗਮ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਦਾ ਆਨੰਦ ਮਾਣਿਆ।

ਸਮਾਗਮ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਪਰੰਤ ਵਾਹਿਗੁਰੂ ਗੁਰਮੰਤਰ ਦਾ ਜਾਪ, ਨਿਤਨੇਮ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ। ਇਸ ਤੋਂ ਇਲਾਵਾ ਪੁਰਾਤਨ ਆਰੰਭਕ ਗੁਰਦੁਆਰਾ ਸਾਹਿਬ, ਗੁਰਦੁਆਰਾ ਅੰਗੀਠਾ ਸਾਹਿਬ (ਸੰਤ ਬਾਬਾ ਇਕਬਾਲ ਸਿੰਘ ਜੀ) ਅਤੇ ਸੰਤ ਕੁਟੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਤਿੰਨਾਂ ਦਿਨਾਂ ਦੌਰਾਨ ਸਵੇਰ ਅਤੇ ਸ਼ਾਮ ਦੇ ਧਾਰਮਿਕ ਦੀਵਾਨ ਸਜੇ, ਜਿਨ੍ਹਾਂ ਵਿੱਚ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਦੂਜੇ ਦਿਨ 101 ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਹ ਸੇਵਾ ਦੇਸ਼-ਵਿਦੇਸ਼ ਦੀਆਂ ਸੰਗਤਾਂ, ਵੱਖ-ਵੱਖ ਸੰਗਤਾਂ ਦੇ ਗਰੁੱਪਾਂ ਅਤੇ ਸ਼ਰਧਾਲੂ ਪਰਿਵਾਰਾਂ ਵੱਲੋਂ ਸ਼ਰਧਾ ਨਾਲ ਨਿਭਾਈ ਗਈ। ਇਸ ਉਪਰੰਤ ਢਾਡੀ ਵਾਰਾਂ, ਸ਼ਬਦ ਕੀਰਤਨ ਅਤੇ ਕਥਾ-ਕੀਰਤਨ ਦੀਵਾਨ ਸਜਾਏ ਗਏ। ਹਰ ਰੋਜ਼ ਸ਼ਾਮ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਰਹਿਰਾਸ ਸਾਹਿਬ, ਸ਼ਬਦ ਕੀਰਤਨ ਅਤੇ ਆਰਤੀ ਦਾ ਗਾਇਨ ਵੀ ਕੀਤਾ ਗਿਆ।

ਸਮਾਗਮ ਦੇ ਅੰਤਿਮ ਦਿਨ ਪੁਰਾਤਨ ਆਰੰਭਕ ਗੁਰਦੁਆਰਾ ਸਾਹਿਬ, ਗੁਰਦੁਆਰਾ ਅੰਗੀਠਾ ਸਾਹਿਬ (ਸੰਤ ਬਾਬਾ ਇਕਬਾਲ ਸਿੰਘ ਜੀ) ਅਤੇ ਸੰਤ ਕੁਟੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪ੍ਰੇਮੀਆਂ ਨੇ ਅੰਮ੍ਰਿਤ ਛਕ ਕੇ ਗੁਰਸਿੱਖ ਜੀਵਨ ਅਪਣਾਉਣ ਦਾ ਸੁਭਾਗ ਪ੍ਰਾਪਤ ਕੀਤਾ।

ਸਮਾਗਮ ਦੌਰਾਨ ਭਾਈ ਹਰਜੋਤ ਸਿੰਘ ਜੀ ਜਖ਼ਮੀ, ਭਾਈ ਜਗਜੀਤ ਸਿੰਘ ਜੀ ਬਬੀਹਾ, ਸੰਤ ਬਾਬਾ ਹਰਨੇਕ ਸਿੰਘ ਜੀ ਲੰਗਰਾਂ ਵਾਲੇ ਅਤੇ ਸੰਤ ਬਾਬਾ ਭੋਲਾ ਸਿੰਘ ਜੀ ਰਤਵਾੜਾ ਸਾਹਿਬ ਵਾਲੇ ਸਮੇਤ ਹੋਰ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਸਮਾਗਮ ਦੇ ਸਮਾਪਤੀ ਸਮੇਂ ਕਲਗੀਧਰ ਟਰੱਸਟ, ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਜੀ ਨੇ ਸੰਗਤਾਂ ਨਾਲ ਗੁਰਮਤਿ ਬਚਨਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸੰਤ ਬਾਬਾ ਤੇਜਾ ਸਿੰਘ ਜੀ ਦਾ ਸਮੁੱਚਾ ਜੀਵਨ ਨਾਮ ਸਿਮਰਨ, ਸੇਵਾ, ਗੁਰਮਤਿ ਪ੍ਰਚਾਰ ਅਤੇ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਰਿਹਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਆਧੁਨਿਕ ਸਿੱਖਿਆ ਦੇ ਨਾਲ-ਨਾਲ ਗੁਰਬਾਣੀ ਅਨੁਸਾਰ ਜੀਵਨ ਜਿਉਣਾ ਬਹੁਤ ਜ਼ਰੂਰੀ ਹੈ। ਇਸੇ ਮਹਾਨ ਸੋਚ ਨੂੰ ਅੱਗੇ ਵਧਾਉਂਦਿਆਂ ਕਲਗੀਧਰ ਟਰੱਸਟ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਆਂ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਨਾਮ ਬਾਣੀ ਅਤੇ ਉੱਚੇ ਨੈਤਿਕ ਸੰਸਕਾਰਾਂ ਨਾਲ ਵੀ ਜੋੜਿਆ ਜਾ ਰਿਹਾ ਹੈ।

ਤਿੰਨ ਰੋਜ਼ਾ ਸਮਾਗਮ ਦੌਰਾਨ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸਮੁੱਚੇ ਸਮਾਗਮ ਦੌਰਾਨ ਗੁਰੂ ਕੇ ਅਤੁੱਟ ਲੰਗਰ ਨਿਰੰਤਰ ਵਰਤਾਏ ਗਏ। ਸਮਾਗਮ ਦੇ ਅੰਤ ਵਿੱਚ ਕਲਗੀਧਰ ਟਰੱਸਟ ਵੱਲੋਂ ਸਮੂਹ ਸੰਗਤਾਂ, ਸੇਵਾਦਾਰਾਂ, ਰਾਗੀ ਜਥਿਆਂ ਅਤੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਹਰ ਵਿਅਕਤੀ ਦਾ ਦਿਲੋਂ ਧੰਨਵਾਦ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

ਸਾਬਕਾ CM ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਸੰਸਦ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਫਿਰ ਸਮਾਂ ਮੰਗਿਆ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ: ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ