Saturday, October 31, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਸੰਯੁਕਤ ਕਿਸਾਨ ਮੋਰਚਾ, ਆੜਤੀ ਐਸੋਸੀਏਸ਼ਨਾਂ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਸੱਦੇ ਤੇ ਪੰਜਾਬ ਭਰ ਵਿੱਚ ਰਹੀਆਂ ਸੜਕਾਂ ਜਾਮ

ਦਲਜੀਤ ਕੌਰ  | October 13, 2024 06:43 PM
ਸੈਂਕੜੇ ਥਾਵਾਂ ਤੇ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਅਤੇ ਸੈਲਰ ਮਾਲਕਾਂ  ਨੇ ਲਾਏ ਜਾਮ
 
ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਤੇ ਕੀਤਾ ਜਾਵੇਗਾ ਹੋਰ ਤਕੜਾ ਐਕਸ਼ਨ ਪ੍ਰੋਗਰਾਮ - ਐਸ ਕੇ ਐਮ*ਮ
 
14 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ, ਆੜਤੀਆ ਐਸੋਸੀਏਸ਼ਨਾ, ਸੈਲਰ ਮਾਲਕਾਂ ਅਤੇ ਮਜ਼ਦੂਰਾਂ ਦੀ ਚੰਡੀਗੜ੍ਹ ਵਿਖੇ ਫਿਰ ਹੋਵੇਗੀ ਸਾਂਝੀ ਮੀਟਿੰਗ
ਚੰਡੀਗੜ੍ਹ :  ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜਤੀ ਐਸੋਸੀਏਸ਼ਨਾਂ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਸਾਂਝੇ ਸੱਦੇ ਤੇ ਝੋਨੇ ਦੀ ਸੁਚਾਰੂ ਖਰੀਦ ਕਰਵਾਉਣ, ਸ਼ੈਲਰਾਂ ਅਤੇ ਗੋਦਾਮਾਂ ਵਿਚੋਂ ਪੁਰਾਣੇ ਮਾਲ ਦੀ ਲਿਫਟਿੰਗ ਕਰਵਾਉਣ ਆੜਤੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਅੱਜ ਪੰਜਾਬ ਭਰ ਵਿੱਚ ਤਿੰਨ ਘੰਟਿਆਂ ਲਈ ਸੜਕਾਂ ਜਾਮ ਰਹੀਆਂ।
 
 ਸੜਕਾਂ ਜਾਮ ਕਰਨ ਦਾ ਇਹ ਸਿਲਸਿਲਾ 12 ਵਜੇ ਸ਼ੁਰੂ ਹੋਇਆ ਅਤੇ ਸ਼ਾਮ ਤਿੰਨ ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਬੱਸਾਂ, ਟਰੱਕਾਂ ਅਤੇ ਕਾਰਾਂ ਦੀਆਂ ਸੜਕਾਂ ਤੇ ਲਾਈਨਾਂ ਲੱਗ ਗਈਆਂ। ਸਾਂਝੇ ਸੰਘਰਸ਼ ਦੇ ਹੈਡਕੁਆਰਟਰ ਤੇ ਪੁੱਜੀਆਂ ਰਿਪੋਰਟਾਂ ਅਨੁਸਾਰ ਸੂਬੇ ਭਰ ਵਿੱਚ 125 ਤੋਂ ਵੱਧ ਥਾਵਾਂ ਤੇ ਕੌਮੀ ਅਤੇ ਰਾਜ ਮਾਰਗਾਂ ਤੇ ਚੱਕਾ ਜਾਮ ਕੀਤਾ ਗਿਆ। 
 
ਵੱਖ-ਵੱਖ ਥਾਵਾਂ ਤੇ ਸੰਬੋਧਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ , ਰਾਮਿੰਦਰ ਸਿੰਘ ਪਟਿਆਲਾ, ਗੁਰਮੀਤ ਸਿੰਘ ਮਹਿਮਾ, ਰੁਲਦੂ ਸਿੰਘ ਮਾਨਸਾ , ਡਾ.ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਸੁਖਦੇਵ ਸਿੰਘ ਅਰਾਈਆਂਵਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਮੱਲੀ ਨੰਗਲ, ਸੁੱਖ ਗਿੱਲ ਮੋਗਾ, ਫੁਰਮਾਨ ਸਿੰਘ ਸੰਧੂ, ਮਲੂਕ ਸਿੰਘ ਹੀਰਕੇ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਹਰਬੰਸ ਸੰਘਾ, ਪ੍ਰੇਮ ਸਿੰਘ ਭੰਗੂ, ਮੇਜਰ ਸਿੰਘ ਪੁੰਨਾਂਵਾਲ, ਹਰਜਿੰਦਰ ਸਿੰਘ ਟਾਂਡਾ, ਕੰਵਲਪ੍ਰੀਤ ਸਿੰਘ ਪੰਨੂ, ਆੜਤੀਆਂ ਐਸੋਸੀਏਸ਼ਨਾਂ ਦੇ ਰਵਿੰਦਰ ਸਿੰਘ ਚੀਮਾ, ਵਿਜੇ ਕਾਲੜਾ, ਸ਼ੈਲਰ ਮਾਲਕ ਐਸੋਸੀਏਸ਼ਨ ਦੇ ਤਰਸੇਮ ਸੈਣੀ ਅਤੇ ਭਾਰਤ ਭੂਸ਼ਨ ਬਿੰਟਾ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਹੋ ਕੇ ਸਪੇਸ ਨਹੀਂ ਬਣਦੀ ਅਤੇ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਸ਼ੁਰੂ ਨਹੀਂ ਹੁੰਦੀ ਉਨਾਂ ਚਿਰ ਸੰਘਰਸ਼ ਜਾਰੀ ਰਹੇਗਾ। ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਹੋਵੇਗੀ।
 
ਆਗੂਆਂ ਨੇ ਕਿਹਾ ਕਿ ਸੰਸਾਰ ਵਪਾਰ ਸੰਸਥਾ ਅਤੇ ਕਾਰਪੋਰੇਟ ਘਰਾਣਿਆਂ ਦੀ ਮਿਲੀ ਭੁਗਤ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਮੰਡੀਕਰਨ ਨੂੰ ਬਰਬਾਦ ਕਰਕੇ ਖੇਤੀ ਖੇਤਰ ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਇਸ ਲਈ ਪਿਛਲੇ ਸਾਲ ਦੇ ਚੌਲਾਂ ਦੀ ਵੀ ਸੈਲਰਾਂ ਵਿੱਚੋਂ ਲਿਫਟਿੰਗ ਨਹੀਂ ਕੀਤੀ ਗਈ ਅਤੇ ਹੁਣ ਤੱਕ ਸਪੈਸ਼ਲ ਟ੍ਰੇਨਾਂ ਰਾਹੀ ਅਨਾਜ ਦੀ ਲਿਫਟਿੰਗ ਵੀ ਕੱਛੂ ਦੀ ਤੋਰ ਚੱਲ ਰਹੀ ਹੈ। 
 
 
 ਬੁਲਾਰਿਆਂ ਨੇ ਕਿਹਾ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਕੇ ਸੂਬੇ ਦੀ ਆਰਥਿਕਤਾ ਨੂੰ ਬਰਬਾਦ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਆੜਤੀਆਂ ਐਸੋਸੀਏਸ਼ਨਾਂ, ਵਪਾਰ ਮੰਡਲ, ਸੈਲਰ ਮਾਲਕ ਅਤੇ ਸਮੂਹ ਪੰਜਾਬੀ ਲੋਕ ਇਹਨਾਂ ਚਾਲਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ।
 
 
ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ੈਲਰਾਂ ਵਿੱਚ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੇ ਝੋਨਾ ਭੰਡਾਰ ਕਰਨ ਲਈ ਕਦਮ ਚੁੱਕੇ ਤਾਂ ਜੋ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੇ ਨਾਲ ਨਾਲ ਖੇਤੀ ਸਨਅਤ ਨੂੰ ਵੀ ਬਚਾਇਆ ਜਾ ਸਕੇ।ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸੱਮਸਿਆ ਹੱਲ ਨਾ ਕੀਤੀ ਤਾਂ ਉਸ ਨੂੰ ਹੋਰ ਵੀ ਸਖਤ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਪਵੇਗਾ।
  
 
ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਵਪਾਰ ਮੰਡਲਾਂ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਕੱਲ੍ਹ ਦੀ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ 12 ਵਜੇ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ SSP ਖਿਲਾਫ ਮਾਣਹਾਨੀ ਦੀ ਕਾਰਵਾਈ ਆਰੰਭੀ ਜਾਵੇ: ਹਰਸਿਮਰਤ ਬਾਦਲ ਨੇ ਲੋਕ ਸਭਾ ਦੇ ਸਪੀਕਰ ਨੂੰ ਕੀਤੀ ਅਪੀਲ

‘ਆਪ’ ਦੀ ਪਹਿਲੀ ਸੂਚੀ ਨੇ ਮਹਿਲਾ ਸਸ਼ਕਤੀਕਰਨ ਅਤੇ ਇਮਾਨਦਾਰ ਸਿਆਸਤ ਦੇ ਦਾਅਵਿਆਂ ਦੀ ਖੋਲ੍ਹੀ ਪੋਲ: ਪਰਗਟ ਸਿੰਘ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਅਲੀਸ਼ੇਰ ਸੜਕ ਹਾਦਸਾ: ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਪੰਜਾਬ ਸਰਕਾਰ ਵੱਲੋਂ 2026-27 ਵਿੱਚ 2.70 ਲੱਖ ਐਸ.ਸੀ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ: ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ‘ਇਨਸਾਫ਼ ਰੈਲੀ’ ਵਿੱਚ ਪੰਜਾਬ ਦੀਆਂ 36 ਬਿਰਾਦਰੀਆਂ ਦੀ ਹੋਵੇਗੀ ਵੱਡੀ ਸ਼ਮੂਲੀਅਤ: ਅੰਗਦ ਸੈਣੀ

ਆਪ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ: ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ CM ਮਾਨ