Tuesday, November 24, 2026

Punjab

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 26 ਨਵੰਬਰ ਨੂੰ ਪਟਿਆਲਾ ਪਹੁੰਚਣ ਦਾ ਸੱਦਾ

ਦਲਜੀਤ ਕੌਰ | November 24, 2026 04:33 AM

ਭਵਾਨੀਗੜ੍ਹ ਇਲਾਕੇ ਦੇ ਕਿਸਾਨ ਵੱਡੀ ਗਿਣਤੀ 'ਚ ਪਟਿਆਲਾ ਰੈਲੀ 'ਚ ਕਰਨਗੇ ਸ਼ਮੂਲੀਅਤ: ਭੱਟੀਵਾਲ
ਭਵਾਨੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤਹਿਤ ਪੰਜਾਬ ਚੈਪਟਰ ਵੱਲੋਂ ਸੂਬੇ ਵਿੱਚ 26 ਨਵੰਬਰ ਨੂੰ ਦਿੱਲੀ ਕਿਸਾਨ ਮੋਰਚੇ ਦੀ ਵਰੇਗੰਢ ਮੌਕੇ ਚਾਰ ਥਾਵਾਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਪਟਿਆਲਾ ਦੇ ਪੁੱਡਾ ਗਰਾਂਊਂਡ ਵਿਖੇ ਹੋਣ ਵਾਲੀ ਰੈਲੀ ਵਿੱਚ ਮਾਲਵੇ ਦੇ ਸੱਤ ਜ਼ਿਲਿਆਂ (ਪਟਿਆਲਾ, ਸੰਗਰੂਰ, ਮੁਹਾਲੀ, ਲੁਧਿਆਣਾ, ਰੋਪੜ, ਫ਼ਤਿਹਗੜ ਸਾਹਿਬ ਅਤੇ ਮਲੇਰਕੋਟਲਾ) ਤੋਂ ਸ਼ਮੂਲੀਅਤ ਹੋਵੇਗੀ।

ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਰੈਲੀ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। ਰੈਲੀ ਦੌਰਾਨ ਖੇਤੀ ਖੇਤਰ ਉੱਤੇ ਥੋਪੀ ਜਾ ਰਹੀ ਕਾਰਪੋਰੇਟ ਨੀਤੀ ਅਤੇ ਕੇਂਦਰੀ ਸਰਕਾਰ ਦੀਆਂ ਕੇਂਦਰੀਕਰਨ ਦੀਆਂ ਨੀਤੀਆਂ ਵਿਰੋਧੀ ਸੁਰ ਭਾਰੂ ਰਹੇਗੀ। ਰੈਲੀ ਦੌਰਾਨ ਪੰਜਾਬ ਦੇ ਪਾਣੀਆਂ ਦੇ ਗਹਿਰੇ ਹੋ ਰਹੇ ਸੰਕਟ ਨੂੰ ਹੱਲ ਕਰਨ, ਐਮ.ਐਸ.ਪੀ. ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਸਾਮਰਾਜੀ ਦੇਸ਼ਾਂ ਖਾਸ ਕਰਕੇ ਅਮਰੀਕਾ ਨਾਲ ਕੀਤੇ ਜਾ ਰਹੇ ਕਰ ਮੁਕਤ ਵਪਾਰ ਸਮਝੌਤੇ ਰੱਦ ਕਰਨ , ਬਿਜਲੀ ਅਤੇ ਬੀਜ ਬਿਲ ਵਾਪਸ ਲੈਣ, ਸਹਿਕਾਰਤਾ ਲਹਿਰ ਦੇ ਕੇਂਦਰੀਕਰਨ ਦੀ ਨੀਤੀ ਰੱਦ ਕਰਕੇ ਸੂਬੇ ਦੀ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਖੇਤੀਬਾੜੀ ਨੀਤੀ ਬਣਾਉਣ ਆਦਿ ਮੁੱਦਿਆਂ ਨਾਲ ਸਬੰਧਤ ਮੰਗਾਂ ਸ਼ਾਮਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਕਮਾਲ, ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ: ਮਨਜੀਤ ਧਨੇਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਵਧਾਈ ਦਿੱਤੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ: ਵਿਧਾਇਕ ਧੁੰਨ

26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’, ਵਿਧਾਇਕ ਸਵਰਨ ਸਿੰਘ ਧੁੰਨ ਵੱਲੋਂ ਪੰਜਾਬੀਆਂ ਨੂੰ ਸ਼ਾਮਿਲ ਲਈ ਅਪੀਲ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੇ ਗਏ ਪੈਕੇਟ ਵਿੱਚੋਂ ਹਥਿਆਰ, ਗੋਲਾ ਬਾਰੂਦ, ਨਸ਼ੀਲੇ ਪਦਾਰਥ ਬਰਾਮਦ

ਬੰਦੂਕਧਾਰੀਆਂ ਨੇ ਮੋਹਾਲੀ ਸੈਲੂਨ, ਆਰਕੀਟੈਕਟ ਦੇ ਘਰ ਨੂੰ 30 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ*

ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ*

ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ

ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ