Wednesday, May 15, 2024

Punjab

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 14 ਮਾਰਚ ਨੂੰ ਦਿੱਲੀ ਕੂਚ ਕਰਨਗੇ ਕਿਸਾਨ

ਦਲਜੀਤ ਕੌਰ  | March 03, 2024 09:29 PM
ਮਸਤੂਆਣਾ ਸਾਹਿਬ:  ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ 14 ਮਾਰਚ ਨੂੰ ਰਾਮਲੀਲਾ ਗਰਾਊਂਡ ਦਿੱਲੀ ਵਿਖੇ ਕੀਤੀ ਜਾ ਰਹੀ ਮਹਾਂਪੰਚਾਇਤ ਦੀ ਤਿਆਰੀ ਸਬੰਧੀ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹੇ ਦੀ ਵਿਸਥਾਰੀ ਮੀਟਿੰਗ ਇੱਥੇ ਮਸਤੂਆਣਾ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਦੀ ਅਗਵਾਈ ਹੇਠ ਹੋਈ।              
 
ਇਸ ਸਬੰਧੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਵਿਸਥਾਰ ਸਹਿਤ ਕਿਸਾਨੀ ਮੰਗਾਂ ਸਬੰਧੀ, ਐਮਐਸਪੀ ਦੀ ਕਾਨੂੰਨੀ ਗਰੰਟੀ ਸਬੰਧੀ, ਦਿੱਲੀ ਜਾ ਰਹੇ ਕਿਸਾਨਾਂ ਤੇ ਮੋਦੀ ਸਰਕਾਰ ਦੀ ਸ਼ਹਿ ਤੇ ਕੀਤੇ ਤਸ਼ੱਦਦ ਅਤੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦਰਜ ਕੀਤੀ ਜੀਰੋ ਐੱਫਆਈਆਰ ਸਬੰਧੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨੀ ਮੰਗਾਂ ਨੂੰ ਲੈ ਕੇ 14 ਮਾਰਚ ਨੂੰ ਦੇਸ਼ ਵਿਆਪੀ ਮਹਾਂਪੰਚਾਇਤ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
 
ਇਸ ਮੌਕੇ ਹਾਜ਼ਰ ਕਿਸਾਨਾਂ ਨੇ ਕਿਸਾਨੀ ਮੰਗਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਮੌਜੂਦਾ ਸਮੇਂ ਪੁਜੀਸ਼ਨ ਸਬੰਧੀ ਅਤੇ ਹੋਰ ਜਾਣਕਾਰੀ ਹਾਸਿਲ ਕਰਨ ਲਈ ਸਵਾਲ ਕੀਤੇ ਜਿਨ੍ਹਾਂ ਦੇ ਰਾਮਿੰਦਰ ਪਟਿਆਲਾ ਨੇ ਕਿਸਾਨਾਂ ਨੂੰ ਤਸੱਲੀ ਬਖਸ਼ ਜਵਾਬ ਦਿੱਤੇ। ਇਸ ਤੋਂ ਬਾਅਦ ਕਿਸਾਨਾਂ ਨੇ ਇੱਕ ਮੱਤ ਹੁੰਦਿਆਂ ਦਿੱਲੀ ਕੂਚ ਨੂੰ ਸਫਲ ਬਣਾਉਣ ਲਈ ਵਿਉਂਤਬੰਦੀ ਕੀਤੀ ।ਜਿਸ ਤਹਿਤ ਬਲਾਕ ਪੱਧਰ ਤੇ ਟੀਮਾਂ ਬਣਾ ਕੇ ਪਿੰਡ ਪਿੰਡ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। 
 
ਇਸ ਮੌਕੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਜ਼ਿਲ੍ਹਾ ਵਿੱਤ ਸਕੱਤਰ ਕੁਲਦੀਪ ਸਿੰਘ, ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ, ਬਲਾਕ ਸੰਗਰੂਰ ਦੇ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ, ਬਲਾਕ ਲੌਂਗੋਵਾਲ ਦੇ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ, ਬਲਾਕ ਧੂਰੀ ਦੇ ਪ੍ਰਧਾਨ ਮੇਹਰ ਸਿੰਘ ਈਸ਼ਾਪੁਰ ਲੰਡਾ, ਮਾਲੇਰਕੋਟਲਾ ਬਲਾਕ ਦੇ ਪ੍ਰਧਾਨ ਮਾਨ ਸਿੰਘ ਸੱਦੋਪੁਰ, ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ, ਚਮਕੌਰ ਸਿੰਘ ਹਥਨ, ਹਰਦਮ ਸਿੰਘ ਰਾਜੋਮਾਜਰਾ, ਜੁਝਾਰ ਸਿੰਘ ਬਡਰੁੱਖਾਂ, ਯੂਥ ਵਿੰਗ ਦੇ ਆਗੂ ਜਸਦੀਪ ਸਿੰਘ ਬਹਾਦਰਪੁਰ, ਨਿਰਭੈ ਸਿੰਘ ਖਾਈ, ਗੁਰਪ੍ਰੀਤ ਸਿੰਘ ਖਾਈ, ਲਖਵਿੰਦਰ ਉਭਾਵਾਲ, ਹਰਜਿੰਦਰ ਸਿੰਘ ਰੱਤੋਕੇ, ਸਾਹਿਬ ਸਿੰਘ ਤਕੀਪੁਰ, ਗੁਰਪ੍ਰੀਤ ਸਿੰਘ ਕਹੇਰੂ, ਔਰਤ ਵਿੰਗ ਦੇ ਆਗੂ ਜਸਵਿੰਦਰ ਕੌਰ ਲੌਂਗੋਵਾਲ ਸਮੇਤ ਵੱਡੀ ਗਿਣਤੀ ਬਲਾਕ ਕਮੇਟੀਆਂ ਅਤੇ ਪਿੰਡ ਇਕਾਈਆਂ ਦੇ ਆਗੂ ਹਾਜ਼ਰ ਸਨ।
 
 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ