Friday, July 17, 2026
ਤਾਜਾ ਖਬਰਾਂ
ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲਿਆਂ ਦੀ ਨਵੀਂ ਜਾਂਚ ਲਈ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਕੀਤਾਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੰਜਾਬ ਫੇਰੀ ਦੌਰਾਨ ਕਰਤਾਰਪੁਰ ਲਾਂਘੇ ਦੇ ਨਾਲ-ਨਾਲ ਵਾਹਗਾ ਸਰਹੱਦ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇਜਦੋਂ ਪੰਜਾਬ ਪੁਲਿਸ ਪ੍ਰਦਰਸ਼ਨਕਾਰੀਆਂ 'ਤੇ ਸਖ਼ਤੀ ਕਰ ਰਹੀ ਹੈ, ਬੰਬੇ ਹਾਈ ਕੋਰਟ ਨੇ ਨਾਗਰਿਕਾਂ ਦੇ ਅਸਹਿਮਤੀ ਦੇ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਦਿੱਤਾਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਬੈਟਰੀ ਵਾਹਨ ਭੇਟ

ਪੰਜਾਬ ਨਿਊਜ਼ ਐਕਸਪ੍ਰੈੱਸ | July 17, 2026 05:01 PM

- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਵੱਲੋਂ ਓਐਨਜੀਸੀ ਫਾਊਂਡੇਸ਼ਨ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 17 ਜੁਲਾਈ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਚੇਅਰਮੈਨ ਸ੍ਰੀ ਅਰੁਣ ਕੁਮਾਰ ਸਿੰਘ ਦੇ ਵਿਸ਼ੇਸ਼ ਉਪਰਾਲੇ ਨਾਲ ਤਿੰਨ ਬੈਟਰੀ ਵਾਹਨ ਭੇਟ ਕੀਤੇ ਹਨ। ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਓਐਨਜੀਸੀ ਫਾਊਂਡੇਸ਼ਨ ਦੇ ਜਨਰਲ ਮੈਨੇਜਰ ਪੀਓਸ਼ ਆਰਾ, ਸੀਈਓ ਸੰਦੀਪ ਕੁਮਾਰ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ। ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਿਥੇ ਵੱਖ-ਵੱਖ ਕੰਪਨੀਆਂ ਵੱਲੋਂ ਵਾਹਨ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ, ਉਥੇ ਹੀ ਅੱਜ ਓਐਨਜੀਸੀ ਫਾਊਂਡੇਸ਼ਨ ਵੱਲੋਂ ਤਿੰਨ ਬੈਂਟਰੀ ਵਾਹਨ ਭੇਟ ਕੀਤੇ ਗਏ ਹਨ। ਇਹ ਵਾਹਨ ਬਜ਼ੁਰਗਾਂ, ਬੱਚਿਆਂ ਅਤੇ ਲੋੜਵੰਦਾਂ ਦੀ ਸਹੂਲਤ ਲਈ ਵਰਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਐਨਸੀਜੀ ਫਾਊਂਡੇਸ਼ਨ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ।

ਇਸ ਮੌਕੇ ਓਐਨਜੀਸੀ ਫਾਊਂਡੇਸ਼ਨ ਦੇ ਜਨਰਲ ਮੈਨੇਜਰ ਪੀਓਸ਼ ਆਰਾ ਤੇ ਸੀਈਓ ਸੰਦੀਪ ਕੁਮਾਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਕ ਅਜਿਹਾ ਅਧਿਆਤਮਕ ਕੇਂਦਰ ਹੈ, ਜਿਥੇ ਦੁਨੀਆਂ ਭਰ ਤੋਂ ਲੱਖਾਂ ਲੋਕ ਦਰਸ਼ਨ ਕਰਨ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਵਾਹਨ ਭੇਟ ਕਰਨ ਦਾ ਮਕਸਦ ਬੱਚੇ ਅਤੇ ਬਜ਼ੁਰਗ ਸੰਗਤ ਨੂੰ ਬੇਹਤਰ ਸੁਵਿਧਾ ਦੇਣਾ ਹੈ, ਤਾਂ ਜੋ ਉਨ੍ਹਾਂ ਨੂੰ ਦਰਸ਼ਨ ਕਰਨ ਸਮੇਂ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਟੇਕ ਸਿੰਘ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰਾਂ ਵੱਲੋਂ ਓਐਨਜੀਸੀ ਫਾਊਂਡੇਸ਼ਨ ਦੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆ, ਸ. ਜਸਬੀਰ ਸਿੰਘ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਸ. ਸੰਦੀਪ ਸਿੰਘ ਤੋਂ ਇਲਾਵਾ ਓਐਨਜੀਸੀ ਫਾਊਂਡੇਸ਼ਨ ਦੇ ਚੇਅਰਮੈਨ ਅਰੁਣ ਕੁਮਾਰ, ਡੀਜੀਐਮ ਮੋਹਿਤ ਸੂਦ, ਸੀਏ ਬੀਬੀ ਦਿਲਅਫਰੋਜ਼ ਅਤੇ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ

ਛੋਟੀ ਉਮਰ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਮਾਸਟਰ ਬਣਿਆ ਰਮਨਜੋਤ ਸਿੰਘ

ਸ਼੍ਰੋਮਣੀ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

PM ਮੋਦੀ ਨੇ ਜਲੰਧਰ 'ਚ 5470 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ, ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ

ਤੇਂਦੂਏ ਨੇ ਘਰ ‘ਚ ਵੜ ਕੇ ਵੱਛੀ ਨੂੰ ਮਾਰ ਮੁਕਾਇਆ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ SIR ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ

ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲਿਆਂ ਦੀ ਨਵੀਂ ਜਾਂਚ ਲਈ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਕੀਤਾ

ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੰਜਾਬ ਫੇਰੀ ਦੌਰਾਨ ਕਰਤਾਰਪੁਰ ਲਾਂਘੇ ਦੇ ਨਾਲ-ਨਾਲ ਵਾਹਗਾ ਸਰਹੱਦ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: CM ਮਾਨ

ਪ੍ਰੇਮਿਕਾ ਨੇ ਬੁਆਏਫ੍ਰੈਂਡ ਨੂੰ ਘਰ ਬੁਲਾ ਕੇ ਜ਼ਿੰਦਾ ਸਾੜ ਕੇ ਕੀਤਾ ਕਤਲ