Saturday, August 22, 2026
ਤਾਜਾ ਖਬਰਾਂ
ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂਅਧਿਆਪਕਾਂ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਲੈਣ ਦਾ ਸੂਚਨਾ ਪੱਤਰ ਜਿਲਾ ਸਿੱਖਿਆ ਅਫਸਰਾਂ ਨੂੰ ਸੌਂਪਿਆ

Punjab

ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ: ਕਾਲਕਾ, ਕਾਹਲੋਂ

ਪੰਜਾਬ ਨਿਊਜ਼ ਐਕਸਪ੍ਰੈੱਸ | August 22, 2026 05:27 PM

ਨਵੀਂ ਦਿੱਲੀ 22 ਅਗਸਤ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਇੱਥੇ ਇੱਕ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮੁੱਖ ਦੋਸ਼ੀ ਰਹੇ ਸ੍ਰੀ ਸੱਜਣ ਕੁਮਾਰ ਨੂੰ ਕਾਂਗਰਸ ਪਾਰਟੀ ਵੱਲੋਂ ‘ਰੋਲ ਮਾਡਲ’ ਵਜੋਂ ਪੇਸ਼ ਕਰਨਾ ਬੇਹੱਦ ਨਿੰਦਣਯੋਗ ਅਤੇ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ।

ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਅਤੇ ਅਨੇਕਾਂ ਪਰਿਵਾਰਾਂ ਨੇ ਅੱਜ ਤੱਕ ਉਸ ਦਰਦ ਨੂੰ ਆਪਣੇ ਦਿਲਾਂ ਵਿੱਚ ਸੰਭਾਲਿਆ ਹੋਇਆ ਹੈ। ਅਜਿਹੇ ਮਾਮਲੇ ਦੇ ਮੁੱਖ ਦੋਸ਼ੀ ਰਹੇ ਵਿਅਕਤੀ ਨੂੰ ‘ਰੋਲ ਮਾਡਲ’ ਦੱਸਣਾ ਨਾ ਸਿਰਫ਼ ਪੀੜਤ ਪਰਿਵਾਰਾਂ ਦਾ ਅਪਮਾਨ ਹੈ, ਸਗੋਂ ਇਹ ਕਾਂਗਰਸ ਪਾਰਟੀ ਦੀ ਸੋਚ ਅਤੇ ਮਾਨਸਿਕਤਾ ਨੂੰ ਵੀ ਬੇਨਕਾਬ ਕਰਦਾ ਹੈ। ਦੋਵੇਂ ਆਗੂਆਂ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਤੋਂ ਇਸ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਤ ਮਾਮਲੇ ਵਿੱਚ ਸਜ਼ਾ ਹੋਈ ਅਤੇ ਉਹ 8 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਇਸ ਦੇ ਬਾਵਜੂਦ ਜੇਕਰ ਕਾਂਗਰਸ ਪਾਰਟੀ ਦੇ ਆਗੂ ਉਸ ਨੂੰ ਆਦਰਸ਼ ਜਾਂ ਰੋਲ ਮਾਡਲ ਵਜੋਂ ਪੇਸ਼ ਕਰਦੇ ਹਨ ਤਾਂ ਇਹ ਬਹੁਤ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ।

ਸਰਦਾਰ ਕਾਲਕਾ ਨੇ ਕਿਹਾ ਕਿ ਸਿੱਖ ਕੌਮ 1984 ਦੇ ਕਤਲੇਆਮ ਨੂੰ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਲੰਮੀ ਲੜਾਈ ਲੜੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸੇ ਵੀ ਸਿਆਸੀ ਪਾਰਟੀ ਨੂੰ ਇਹ ਅਧਿਕਾਰ ਨਹੀਂ ਕਿ ਉਹ 1984 ਦੇ ਕਤਲੇਆਮ ਦੇ ਪੀੜਤਾਂ ਦੇ ਦਰਦ ਅਤੇ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕਰੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨਸਾਫ਼, ਸੱਚ ਅਤੇ ਇਤਿਹਾਸਕ ਜ਼ਿੰਮੇਵਾਰੀ ਦੀ ਮੰਗ ਕਰਦੀ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ।

ਸਰਦਾਰ ਕਾਲਕਾ ਅਤੇ ਕਾਹਤੋਂ ਨੇ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਕਿ ਜੇਕਰ 1984 ਦੇ ਕਤਲੇਆਮ ਨਾਲ ਜੁੜੇ ਦੋਸ਼ਾਂ ਦਾ ਸਾਹਮਣਾ ਕਰ ਚੁੱਕੇ ਵਿਅਕਤੀ ਨੂੰ ਹੀ ਰੋਲ ਮਾਡਲ ਬਣਾਇਆ ਜਾਵੇਗਾ ਤਾਂ ਫਿਰ ਕਾਂਗਰਸ ਦੀ ਅਸਲ ਸੋਚ ਅਤੇ ਸਿੱਖ ਕੌਮ ਪ੍ਰਤੀ ਉਸਦੀ ਨੀਅਤ ਨੂੰ ਕਿਵੇਂ ਸਮਝਿਆ ਜਾਵੇ? ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਨੂੰ ਲੋਕਾਂ ਸਾਹਮਣੇ ਸਪੱਸ਼ਟ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਿੱਖ ਕੌਮ 1984 ਦੇ ਸ਼ਹੀਦਾਂ ਅਤੇ ਪੀੜਤ ਪਰਿਵਾਰਾਂ ਨੂੰ ਹਮੇਸ਼ਾ ਯਾਦ ਰੱਖੇਗੀ ਅਤੇ ਉਨ੍ਹਾਂ ਨਾਲ ਹੋਏ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਦੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨੀਲ ਗਰਗ ਸਪੋਕਸਪਰਸਨ ਨਿਯੁਕਤ: ਕਿਹਾ ; ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਵੱਧ ਤੋਂ ਵੱਧ ਜਾਗਰੂਕ

ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਚੁਟਕਲੇ ਸੁਣਾ ਕੇ ਟਾਈਮ ਪਾਸ ਕਰ ਰਹੇ ਹਨ : CM ਨਾਇਬ ਸੈਣੀ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਮੁੰਡੀਆਂ

ਅਮਰੀਕਾ NRI ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

ਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ