Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਹਰਜੋਤ ਬੈਂਸ ਵੱਲੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 03:59 PM

*- ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ*
*• ਮਿਸ਼ਨ ਕਲੀਨ ਪੰਜਾਬ ਤਹਿਤ ਕਾਗਜ਼ਾਂ ‘ਤੇ ਨਹੀਂ, ਜ਼ਮੀਨੀ ਪੱਧਰ ‘ਤੇ ਹੋਵੇਗੀ ਕਾਰਵਾਈ, ਕੁਤਾਹੀ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ: ਹਰਜੋਤ ਬੈਂਸ*
*• ਸਫਾਈ ਨਾਲ ਕੋਈ ਸਮਝੌਤਾ ਨਹੀਂ, ਪੰਜਾਬ ਦੇ ਹਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੱਕ ਅਚਨਚੇਤ ਚੈਕਿੰਗ ਰਹੇਗੀ ਜਾਰੀ : ਹਰਜੋਤ ਬੈਂਸ*

ਚੰਡੀਗੜ੍ਹ/ਮੋਗਾ, 23 ਜੂਨ: ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ ਵਿੱਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ।

ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ" ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ ।

ਸਾਥਨਕ ਸਰਕਾਰਾਂ ਮੰਤਰੀ ਨੇ ਕਿਹਾ, “ਸਫਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਅੱਜ ਮੋਗਾ ਵਿੱਚ ਮੇਰੇ ਨਿਰੀਖਣ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ ਸੁਥਰੇ ਵਾਤਾਵਰਨ ਦੇ ਹੱਕਦਾਰ ਹਨ ਅਤੇ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ । ਉਹਨਾਂ ਜ਼ੋਰ ਦਿੰਦਿਆਂ ਕਿਹਾ, "ਅਸੀਂ ਕੰਮ ਦੀ ਨਿਗਰਾਨੀ ਕਰ ਰਹੇ ਹਾਂ, ਪਾੜੇ ਪੂਰੇ ਜਾ ਰਹੇ ਹਨ ਅਤੇ ਯਤਨਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ । ਇਹ ਮਿਸ਼ਨ ਕਲੀਨ ਪੰਜਾਬ ਦਾ ਮੂਲ ਸਿਧਾਂਤ ਹੈ।”

ਹਰਜੋਤ ਸਿੰਘ ਬੈਂਸ ਇਸ ਮਹੀਨੇ ਸ਼ੁਰੂ ਕੀਤੀ ਗਈ ਤਕਨੀਕ-ਸੰਚਾਲਿਤ ਸੈਨੀਟੇਸ਼ਨ ਮੁਹਿੰਮ “ਮਿਸ਼ਨ ਕਲੀਨ ਪੰਜਾਬ” ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਇਸ ਪਹਿਲਕਦਮੀ ਤਹਿਤ ਨਗਰ ਨਿਗਮ ਕਮਿਸ਼ਨਰਾਂ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਦੌਰੇ ਕਰਨਾ ਲਾਜ਼ਮੀ ਹੈ ਅਤੇ ਹਰੇਕ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਸਮਰਪਿਤ ਸੁਪਰਵਾਈਜ਼ਰੀ ਅਧਿਕਾਰੀ ਅਧੀਨ ਹਰੇਕ ਸ਼ਹਿਰ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਗਿਆ ਹੈ ।

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਾਗਰਿਕ ਸਵੱਛਤਾ ਬਾਰੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ , ਸ. ਬੈਂਸ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰੀ ਫਾਈਲਾਂ ਵਿੱਚ ਨਹੀਂ ਬਲਕਿ ਸਿੱਧੀ ਪ੍ਰਸ਼ਾਸਕੀ ਦਖਲ ਅਤੇ ਜ਼ਮੀਨੀ ਪੱਧਰ ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨੂੰ ਸੂਬੇ ਦੇ ਸ਼ਹਿਰੀ ਵਿਕਾਸ ਵਿੱਚ ਮੁੱਖ ਹਿੱਸੇਦਾਰ ਦੱਸਿਆ ।

ਬੈਂਸ ਨੇ ਕਿਹਾ, "ਅਸੀਂ ਮੋਗਾ ਵਿੱਚ ਮਿਸਾਲ ਕਾਇਮ ਕਰ ਰਹੇ ਹਾਂ। ਸਫ਼ਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਉਦੋਂ ਤੱਕ ਅਚਨਚੇਤ ਚੈਕਿੰਗ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਦਾ ਹਰ ਸ਼ਹਿਰ ਸਫ਼ਾਈ ਦੇ ਸਿਖਰਲੇ ਮਿਆਰਾਂ ਤੱਕ ਨਹੀਂ ਪਹੁੰਚਦਾ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਬਹਿਬਲ ਕਲਾਂ ਗੋਲੀਕਾਂਡ: BJP ਲੀਡਰ ਵਿਜੇ ਸਾਂਪਲਾ SIT ਅੱਗੇ ਹੋਏ ਪੇਸ਼

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਲੁਧਿਆਣਾ ਜੇਲ੍ਹ ਤੋਂ ਫਰਾਰ ਸੀਰੀਅਲ ਰੇਪਿਸਟ ਦਾ ਯੂਪੀ 'ਚ ਐਨਕਾਊਂਟਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਸੜਕ ਵੱਲੋਂ 24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ NRI ਮਿਲਣੀ

ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ