Sunday, November 16, 2025
ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾਪੰਜਾਬ ਕੈਬਨਿਟ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀਨਛੱਤਰ ਗਿੱਲ ਦੀ ਗ੍ਰਿਫ਼ਤਾਰੀ 'ਆਪ' ਸਰਕਾਰ ਦੀ ਬਦਲਾਖੋਰ ਰਾਜਨੀਤੀ ਦਾ ਸਿਖਰ; ਪੁਲਿਸ 'ਆਪ' ਦੇ 'ਗੁੰਡਾ ਵਿੰਗ' ਵਜੋਂ ਕੰਮ ਕਰ ਰਹੀ - ਬ੍ਰਹਮਪੁਰਾਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

Punjab

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

PUNJAB NEWS EXPRESS | November 15, 2025 10:50 PM

ਚੰਡੀਗੜ੍ਹ, :  ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿੱਚ ਸਾਕਾਰਤਮਕ ਬਦਲਾਅ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ 50 ਮੁੱਖ ਅਧਿਆਪਕਾਂ ਦਾ ਪੰਜਵਾਂ ਬੈਚ 15 ਤੋਂ 19 ਦਸੰਬਰ, 2025 ਤੱਕ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਵਿਖੇ ਇੱਕ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ।

ਪੰਜਾਬ ਸਰਕਾਰ ਦੀ ਦੇਸ਼ ਵਿੱਚੋਂ ਸਰਬੋਤਮ ਅਧਿਆਪਕ ਸਮਰੱਥਾ-ਨਿਰਮਾਣ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 234 ਪ੍ਰਿੰਸੀਪਲਾਂ ਅਤੇ ਵਿਦਿਅਕ ਪ੍ਰਬੰਧਕਾਂ ਨੂੰ ਸਿੰਗਾਪੁਰ ਵਿਖੇ ਉੱਨਤ ਪ੍ਰਬੰਧਕੀ ਅਤੇ ਅਕਾਦਮਿਕ ਲੀਡਰਸ਼ਿਪ ਵਿੱਚ ਸਿਖਲਾਈ ਦਿਵਾਈ ਗਈ ਹੈ। ਉਨ੍ਹਾਂ ਦੱਸਿਆ ਕਿ 199 ਹੈੱਡਮਾਸਟਰਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਆਪਣੇ ਰਣਨੀਤਕ ਅਤੇ ਪ੍ਰਬੰਧਕੀ ਹੁਨਰਾਂ ਨੂੰ ਨਿਖਾਰਿਆ ਹੈ ਅਤੇ ਹੁਣ ਤੱਕ 144 ਪ੍ਰਾਇਮਰੀ ਅਧਿਆਪਕਾਂ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਮੁਕੰਮਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਚੁਣੇ ਗਏ ਇਹ ਅਧਿਆਪਕ "ਮਾਸਟਰ ਟ੍ਰੇਨਰਾਂ" ਵਜੋਂ ਕੰਮ ਕਰਨਗੇ ਅਤੇ ਇਸ ਸਿਖਲਾਈ ਰਾਹੀਂ ਪ੍ਰਾਪਤ ਗਿਆਨ ਅਤੇ ਹੁਨਰਾਂ ਨੂੰ ਵਾਪਸ ਆ ਕੇ ਆਪਣੇ ਸਾਥੀ ਅਧਿਆਪਕਾਂ ਤੱਕ ਪਹੁੰਚਾਉਣਗੇ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ 'ਤੇ ਬਹੁਪੱਖੀ ਸਕਾਰਾਤਮਕ ਪ੍ਰਭਾਵ ਪਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਿਰਫ਼ ਇੱਕ ਸਿਖਲਾਈ ਪ੍ਰੋਗਰਾਮ ਨਹੀਂ ਹੈ ਬਲਕਿ ਇਹ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦਾ ਇੱਕ ਮਿਸ਼ਨ ਹੈ। ਫਿਨਲੈਂਡ ਦੇ ਸਹਿਯੋਗੀ ਸਿਖਲਾਈ ਮਾਡਲਾਂ ਤੋਂ ਲੈ ਕੇ ਆਈ.ਆਈ.ਐਮ. ਅਹਿਮਦਾਬਾਦ ਦੇ ਰਣਨੀਤਕ ਲੀਡਰਸ਼ਿਪ ਢਾਂਚੇ ਤੱਕ ਦੁਨੀਆ ਦੀਆਂ ਸਰਬੋਤਮ ਵਿਦਿਅਕ ਪ੍ਰਣਾਲੀਆਂ ਬਾਰੇ ਆਪਣੇ ਅਧਿਆਪਕਾਂ ਨੂੰ ਜਾਣਕਾਰੀ ਪ੍ਰਦਾਨ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਮਿਆਰ ਦੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰੇ। ਇਹਨਾਂ ਸਿਖਲਾਈ ਪ੍ਰਾਪਤ ਅਧਿਆਪਕਾਂ ਦਾ ਪ੍ਰਭਾਵ ਸੂਬੇ ਭਰ ਦੇ ਹਰ ਕਲਾਸਰੂਮ ਵਿੱਚ ਮਹਿਸੂਸ ਕੀਤਾ ਜਾਵੇਗਾ।"
ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਤਾ ਮਿਤਰਾ, ਡਾਇਰੈਕਟਰ ਐੱਸ.ਸੀ.ਆਰ.ਟੀ. ਕਿਰਨ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਕੈਬਨਿਟ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ

ਨਛੱਤਰ ਗਿੱਲ ਦੀ ਗ੍ਰਿਫ਼ਤਾਰੀ 'ਆਪ' ਸਰਕਾਰ ਦੀ ਬਦਲਾਖੋਰ ਰਾਜਨੀਤੀ ਦਾ ਸਿਖਰ; ਪੁਲਿਸ 'ਆਪ' ਦੇ 'ਗੁੰਡਾ ਵਿੰਗ' ਵਜੋਂ ਕੰਮ ਕਰ ਰਹੀ - ਬ੍ਰਹਮਪੁਰਾ

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਤਰਨ ਤਾਰਨ ਦਾ ਨਤੀਜਾ 2027 'ਚ ਸੁਖਬੀਰ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਅਕਾਲੀ ਸਰਕਾਰ ਦਾ ਮੁੱਢ ਹੈ - ਬ੍ਰਹਮਪੁਰਾ

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

ਪੰਜਾਬ ਭਾਜਪਾ ਨੇ ਬਿਹਾਰ ਚੋਣ ਨਤੀਜਿਆਂ ਨੂੰ ਵਿਕਾਸ ਦੀ ਜਿੱਤ ਦੱਸਿਆ,  ਬਿਹਾਰ ਵਿਜੇ ‘ਤੇ ਪੰਜਾਬ ਭਾਜਪਾ ਵਿੱਚ ਜਸ਼ਨ

2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪੰਜਾਬ ਦੀ 'ਆਪ' ਨੇ ਤਰਨਤਾਰਨ ਸੀਟ ਬਰਕਰਾਰ ਰੱਖੀ

ਤਰਨਤਾਰਨ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੀਡ ਵਧੀ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਮੁਕਾਬਲਾ, ਪੰਜਵੇਂ ਦੌਰ ਵਿੱਚ 'ਆਪ' 187 ਵੋਟਾਂ ਨਾਲ ਅੱਗੇ