Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਹਰਜੋਤ ਬੈਂਸ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 07:28 PM

- *ਸੂਬੇ ਭਰ ਵਿੱਚ ਸ਼ੁਰੂ ਹੋਈ ਵਿਸ਼ੇਸ਼ ਸਫ਼ਾਈ ਮੁਹਿੰਮ ਨਾਲ ਭਗਵੰਤ ਮਾਨ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਨੂੰ ਮਿਲਿਆ ਹੋਰ ਹੁਲਾਰਾ*
- *29 ਅਗਸਤ ਤੋਂ 7 ਸਤੰਬਰ ਤੱਕ ਹਰ ਰੋਜ਼ ਸਵੇਰੇ ਵਿਧਾਇਕ ਅਤੇ ਅਧਿਕਾਰੀ ਮੈਦਾਨ ਵਿੱਚ ਰਹਿ ਕੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀਵੀਪੀਜ਼) ਨੂੰ ਕਰਨਗੇ ਖ਼ਤਮ*
- *ਨਾਗਰਿਕ ਐਮ-ਸੇਵਾ ਐਪ ’ਤੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀਆਂ ਤਸਵੀਰਾਂ ਅਪਲੋਡ ਕਰਕੇ ਤੁਰੰਤ ਕਾਰਵਾਈ ਅਤੇ ਸ਼ਿਕਾਇਤ ਦੀ ਸਥਿਤੀ ਨੂੰ ਟਰੈਕ ਕਰ ਸਕਣਗੇ*

ਚੰਡੀਗੜ੍ਹ/ਨੰਗਲ 29 ਅਗਸਤ : ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀਵੀਪੀਜ਼) ਨੂੰ ਖ਼ਤਮ ਕਰਕੇ ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਅਹਿਦ ਲਿਆ।

ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ, ਸਥਾਨਕ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀ ਹਿੱਸੇਦਾਰੀ ਰਾਹੀਂ ਪੰਜਾਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਹੈ।

ਇਸ ਮੌਕੇ ਬੋਲਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੁੱਲ੍ਹੇਆਮ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨਾ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਹ ਅਥਾਹ ਅਧਿਆਤਮਿਕ ਸ਼ਕਤੀ ਵਾਲੀ ਧਰਤੀ ਹੈ। ਇਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।”

ਉਨ੍ਹਾਂ ਦੱਸਿਆ ਕਿ ਅਗਲੇ 10 ਦਿਨਾਂ ਦੌਰਾਨ ਵਿਧਾਇਕ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਕਾਰਜਕਾਰੀ ਅਧਿਕਾਰੀ, ਕੌਂਸਲਰ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਸਾਰੇ ਸਬੰਧਤ ਭਾਈਵਾਲ ਸੂਬਾ ਪੱਧਰੀ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ। ਸਾਰੇ ਸਬੰਧਤ ਅਧਿਕਾਰੀ ਅਤੇ ਜਨਤਕ ਨੁਮਾਇੰਦੇ ਹਰ ਰੋਜ਼ ਸਵੇਰੇ ਮੈਦਾਨ ਵਿੱਚ ਰਹਿ ਕੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਕੰਮ ਕਰਨਗੇ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਮ ਲੋਕਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਨਾਗਰਿਕ ਆਪਣੇ ਇਲਾਕਿਆਂ ਵਿੱਚ ਮੌਜੂਦ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀਆਂ ਤਸਵੀਰਾਂ ਪੰਜਾਬ ਸਰਕਾਰ ਦੀ ਐਮ-ਸੇਵਾ ਐਪ ’ਤੇ ਅਪਲੋਡ ਕਰ ਸਕਦੇ ਹਨ। ਹਰ ਸ਼ਿਕਾਇਤ ਲਈ ਇੱਕ ਵਿਲੱਖਣ ਆਈ.ਡੀ. ਜਾਰੀ ਕੀਤੀ ਜਾਵੇਗੀ, ਜਿਸ ਰਾਹੀਂ ਲੋਕ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਟਰੈਕ ਕਰ ਸਕਣਗੇ ਅਤੇ ਸਬੰਧਤ ਥਾਂ ਦੀ ਸਫ਼ਾਈ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਪਹਿਲਾਂ ਹੀ ਕਈ ਗਾਰਵੇਜ਼ ਵਲਨਰੇਬਲ ਪੁਆਇੰਟਸ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਇਨ੍ਹਾਂ ਥਾਵਾਂ ਨੂੰ ਸਰਕਾਰੀ ਵਿਭਾਗਾਂ, ਸਥਾਨਕ ਸਰਕਾਰਾਂ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਯੋਜਨਾਬੱਧ ਅਤੇ ਸਥਾਈ ਤੌਰ ’ਤੇ ਖ਼ਤਮ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਲੋਕ ਲਹਿਰ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਸਫ਼ਾਈ ਸੇਵਕਾਂ ਦੀ ਮਿਹਨਤ ਦਾ ਸਨਮਾਨ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਸਾਡੇ ਸਫ਼ਾਈ ਸੇਵਕ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਸਾਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਕੂੜਾ ਸੁੱਟ ਕੇ ਉਨ੍ਹਾਂ ਦੀ ਮਿਹਨਤ ਨੂੰ ਵਿਅਰਥ ਨਾ ਜਾਣ ਦਿੱਤਾ ਜਾਵੇ।”

ਮੰਤਰੀ ਨੇ ਲੋਕਾਂ ਨੂੰ ਐਮ-ਸੇਵਾ ਐਪ ਡਾਊਨਲੋਡ ਕਰਕੇ ਇਸ ਦੀ ਵਰਤੋਂ ਕਰਨ, ਗਾਰਵੇਜ਼ ਵਲਨਰੇਬਲ ਪੁਆਇੰਟਸ ਬਾਰੇ ਸੂਚਨਾ ਦੇਣ ਅਤੇ ਆਪਣੇ ਇਲਾਕਿਆਂ ਵਿੱਚ ਸਫ਼ਾਈ ਬਰਕਰਾਰ ਰੱਖਣ ਲਈ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਮੁੱਚੀ ਮੁਹਿੰਮ 'ਤੇ ਇੱਕ ਵਿਸ਼ੇਸ਼ ਨਿਗਰਾਨ ਪ੍ਰਣਾਲੀ ਰਾਹੀਂ ਨੇੜਿਓਂ ਨਜ਼ਰ ਰੱਖੀ ਜਾਵੇਗੀ। ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਗਾਰਵੇਜ਼ ਵਲਨਰੇਬਲ ਪੁਆਇੰਟਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰਨ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣ ਲਈ ਕੰਮ ਕਰਨਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕੈਬਨਿਟ ਮੰਤਰੀ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਸਪੀਕਰ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਸਪੀਕਰ ਕੁਲਤਾਰ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਵੜਿੰਗ ਦੀ ਮਾਨ ਨੂੰ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਚੁਣੌਤੀ: ਚੇਤਾਵਨੀ ਦਿੰਦਿਆਂ ਕਿਹਾ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਆਖਰੀ ਦਿਨ ਹੋਵੇਗਾ

ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਨਾ ‘ਆਪ’ ਸਰਕਾਰ ਦੀ ਤਾਨਾਸ਼ਾਹੀ ਮਾਨਸਿਕਤਾ ਦਾ ਪ੍ਰਗਟਾਵਾ: ਕੇਵਲ ਢਿੱਲੋਂ

ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਕੈਬਨਿਟ ਮੰਤਰੀ ਖੁੱਡੀਆਂ

ਪਰਿਵਾਰਾਂ, ਸੂਰਮਿਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਨਸ਼ਾ ਮੁਕਤੀ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ