Friday, April 10, 2026

Punjab

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

April 10, 2026 04:21 PM

- ਮਾਲ ਮੰਤਰੀ ਨੇ ਮਾਨ ਸਰਕਾਰ ਦੀ ਮੁਲਾਜ਼ਮਾਂ ਨੂੰ ਸਮੇਂ-ਸਿਰ ਤਰੱਕੀ ਦੇਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ
-ਅਧਿਕਾਰੀਆਂ ਦੀ ਤੈਨਾਤੀ ਮਨਪਸੰਦ ਸਟੇਸ਼ਨ ਉਪਰ ਉਨ੍ਹਾਂ ਦੇ ਘਰਾਂ ਨੇੜੇ ਕੀਤੀ*

ਚੰਡੀਗੜ੍ਹ: ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ 'ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਸਣੇ ਅਧਿਕਾਰੀਆਂ ਦੀ ਲਗਨ ਅਤੇ ਸਾਲਾਂ ਦੀ ਸੇਵਾ ਦਾ ਬਣਦਾ ਹੱਕ ਹਨ।

ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ-ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ ਆਧਾਰਤ ਤਰੱਕੀਆਂ ਨਾਲ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ ਅਤੇ ਸਰਕਾਰੀ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੁੰਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਦਉੱਨਤ ਕੀਤੇ ਅਧਿਕਾਰੀਆਂ ਦੀ ਤੈਨਾਤੀ ਉਨ੍ਹਾਂ ਵੱਲੋਂ ਸੌਂਪੇ ਤਿੰਨ ਮਨਪਸੰਦ ਸਟੇਸ਼ਨਾਂ ਦੀ ਸੂਚੀ ਵਿੱਚੋਂ ਇੱਕ ਉਪਰ ਉਨ੍ਹਾਂ ਦੀ ਰਿਹਾਇਸ਼ ਨੇੜੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮਕਸਦ ਕੰਮ ਅਤੇ ਨਿੱਤ ਦੇ ਜੀਵਨ ਦਰਮਿਆਨ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਅਧਿਕਾਰੀਆਂ ਨੂੰ ਹੋਰ ਇਕਾਗਰਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਬਣਾਉਣਾ ਹੈ।

ਖੇਤਰੀ ਅਧਿਕਾਰੀਆਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ਮਾਲ ਮੰਤਰੀ ਨੇ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਈ ਅਧਿਕਾਰੀਆਂ ਤੋਂ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਨੀਤੀਆਂ ਵਿੱਚ ਸੁਧਾਰ ਕਰਨ ਅਤੇ ਜਵਾਬਦੇਹ ਅਤੇ ਪ੍ਰਭਾਵਸ਼ਾਲੀ ਸ਼ਾਸਨ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਮਾਨ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਜਿਹੀਆਂ ਪਹਿਲਕਦਮੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਜਤਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਸਮਰਪਣ, ਇਮਾਨਦਾਰੀ ਅਤੇ ਪੇਸ਼ਾਵਾਰਾਨਾ ਢੰਗ ਨਾਲ ਕੰਮ ਕਰਨਗੇ ਅਤੇ ਲੋਕ ਸੇਵਾ ਵਿੱਚ ਅਹਿਮ ਯੋਗਦਾਨ ਪਾਉਣਗੇ।

ਸਮਾਗਮ ਦੌਰਾਨ ਸਕੱਤਰ ਮਾਲ-ਕਮ-ਡਾਇਰੈਕਟਰ ਆਫ਼ਤ ਪ੍ਰਬੰਧਨ ਸ. ਮਨਵੇਸ਼ ਸਿੰਘ ਸਿੱਧੂ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਵੱਡੀ ਖ਼ਬਰ: ਸੁਪਰੀਮ ਕੋਰਟ ਨੇ ਸਸਪੈਂਡ DIG ਭੁੱਲਰ ਨੂੰ ਜ਼ਮਾਨਤ ਦੇਣ ਤੋਂ ਕੀਤੀ ਨਾਂਹ

NRI ਜਗਜੀਤ ਬਰਾੜ ਨੇ ਸਰਕਾਰੀ ਪ੍ਰਾਇਮਰੀ ਸਕੂਲ ਚਮਿੰਡਾ ਦੇ ਬੱਚਿਆਂ ਨੂੰ ਵੰਡੀਆਂ ਵਰਦੀਆਂ ਅਤੇ ਹੋਰ ਸਮਾਨ

ਭਗਵੰਤ ਮਾਨ ਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ, 7 ਲੱਖ ਮੁਲਾਜ਼ਮਾਂ ਦਾ ਰੋਕਿਆ ਮਹਿੰਗਾਈ ਭੱਤਾ - ਭਾਜਪਾ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਲਈ ਸਮਾਂ-ਸੀਮਾ ਜਾਰੀ

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ, ਭਾਬੀ ਕਮਲ ਕੌਰ ਦੇ ਕਤਲ ਦਾ ਹੈ ਮੁੱਖ ਮੁਲਜ਼ਮ