Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਹਰਪਾਲ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 06:45 PM

- *ਮੁਲਾਜ਼ਮ ਭਲਾਈ ਭਗਵੰਤ ਮਾਨ ਸਰਕਾਰ ਦੀ ਪਹਿਲ; ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ: ਹਰਪਾਲ ਸਿੰਘ ਚੀਮਾ*
- *ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ 'ਤੇ ਹੱਲ ਹੋਣ ਵਾਲੇ ਮਸਲੇ ਤੁਰੰਤ ਹੱਲ ਕਰਨ ਦੇ ਨਿਰਦੇਸ਼*

ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।

ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ 'ਤੇ ਹੱਲ ਹੋਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਦੇਣਦਾਰੀਆਂ ਨਾਲ ਸਬੰਧਤ ਮੰਗਾਂ ਦੇ ਤੁਰੰਤ ਤੇ ਢੁਕਵੇਂ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਬੁਲਾਉਣ ਦੀ ਹਦਾਇਤ ਕੀਤੀ।

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਗ ਪੱਤਰ ਵਿੱਚ ਦਰਜ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ ਹਨ ਅਤੇ ਇਨ੍ਹਾਂ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।

ਵੱਖ-ਵੱਖ ਮੀਟਿੰਗਾਂ ਦੀ ਲੜੀ ਦੌਰਾਨ ਵਿੱਤ ਮੰਤਰੀ ਨੇ ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ, ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।

ਇਨ੍ਹਾਂ ਮੀਟਿੰਗਾਂ ਵਿੱਚ ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ ਵੱਲੋਂ ਪ੍ਰਿਆ ਸ਼ਰਮਾ, ਜਗਰੂਪ ਕੌਰ ਅਤੇ ਕੁਲਵੰਤ ਕੌਰ; ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਜਸਵੀਰ ਸਿੰਘ ਘਲੋਟੀ, ਗੁਰਚਰਨ ਸਿੰਘ, ਚੰਦਰ ਸ਼ੇਖਰ, ਸਲੀਮ ਮੁਹੰਮਦ, ਅਮਰਜੋਤ ਜੋਸ਼ੀ ਅਤੇ ਅਮਨਦੀਪ ਕੁਮਾਰ; ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ ਅਤੇ ਰਣਜੀਤ ਸਿੰਘ; ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰਾਮ ਪ੍ਰਤਾਪ, ਸੰਦੀਪ ਸਿੰਘ ਅਤੇ ਅਮਨਦੀਪ ਕੌਰ; 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ; ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ, ਸੂਬੇਦਾਰ ਨਿਰਮਲ ਸਿੰਘ ਅਤੇ ਦਰਸ਼ਨ ਸਿੰਘ; 3704 ਅਧਿਆਪਕ ਯੂਨੀਅਨ ਵੱਲੋਂ ਯਾਦਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ; ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਨੁਮਾਇੰਦਗੀ ਕਰਦਿਆਂ ਦਰਸ਼ਨ ਸਿੰਘ ਧਨੋਆ, ਅਵਿਨਾਸ਼ ਚੰਦਰ ਸ਼ਰਮਾ, ਸੁਖਵਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਵਾਲੀਆ, ਗੁਰਮੀਤ ਸਿੰਘ ਟਿਵਾਣਾ, ਨਾਹਰ ਸਿੰਘ, ਕਰਨੈਲ ਸਿੰਘ, ਬਲਵੀਰ ਸਿੰਘ ਸੈਣੀ, ਰਾਕੇਸ਼ ਸ਼ਰਮਾ ਅਤੇ ਦੇਵ ਰਾਜ ਨੇ ਸ਼ਮੂਲੀਅਤ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ ਦੇ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ*

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਵਕੀਲ ਦੀ ਮੌਤ

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਜਗਤਾਰ ਸਿੰਘ ਹਵਾਰਾ ਦਿੱਤੀ ਜਾਵੇ ਪੈਰੋਲ : ਰਾਜਾ ਵੜਿੰਗ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ