Tuesday, July 14, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਹਰਪਾਲ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 06:27 PM

- *ਮੁਲਾਜ਼ਮਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ, ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗਾਂ ਕੀਤੀਆਂ*
- *ਹਰੇਕ ਜਾਇਜ਼ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਜਲਦ, ਨਿਰਪੱਖ ਤੇ ਢੁਕਵੇਂ ਢੰਗ ਨਾਲ ਹੱਲ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ*
- *ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ; 14 ਜੁਲਾਈ 2026: ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ।

ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।"

ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾਲ ਸਬੰਧਤ ਮੁੱਦੇ ਕੇਂਦਰ ਵਿੱਚ ਰਹੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਅਤੇ ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨੇ ਆਪਣੇ ਮੰਗ ਪੱਤਰ ਪੇਸ਼ ਕੀਤੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਨੇ ਸਰਕਾਰ ਨੂੰ 2026 ਲਈ 1, 200 ਸਪੈਸ਼ਲ ਐਜੂਕੇਸ਼ਨ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਨੇ ਪ੍ਰਬੰਧਕੀ ਮੰਗਾਂ ਉਠਾਈਆਂ, ਜਿਸ ਵਿੱਚ ਸੁਪਰਡੈਂਟ ਦੀਆਂ ਤਰੱਕੀਆਂ ਲਈ ਤਜ਼ਰਬੇ ਦੀਆਂ ਸ਼ਰਤਾਂ ਵਿੱਚ ਇੱਕ ਵਾਰ ਛੋਟ ਦੇਣ, ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਨ, ਜੂਨੀਅਰ ਸਹਾਇਕਾਂ ਨੂੰ 50% ਅਨੁਪਾਤ 'ਤੇ ਤਰੱਕੀ ਦੇਣ, ਅਤੇ ਅਧਿਆਪਨ ਅਮਲੇ ਦੇ ਬਰਾਬਰ ਮਨਿਸਟੀਰੀਅਲ ਕਲੈਰੀਕਲ ਸਟਾਫ ਨੂੰ ਵੀ ਸਟੇਟ ਐਵਾਰਡ ਦੇਣ ਦੀ ਮੰਗ ਕੀਤੀ ਗਈ।

ਹੋਰਨਾਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼, ਪੰਜਾਬ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਉਸਾਰੂ ਗੱਲਬਾਤ ਕੀਤੀ। ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਨੇ ਤਨਖਾਹ, ਲਾਇਲਟੀ ਬੋਨਸ ਅਤੇ ਪੱਕੇ ਕਰਨ ਨਾਲ ਸਬੰਧਤ ਮੁੱਦਿਆਂ ਦੀ ਪੈਰਵੀ ਕੀਤੀ। ਇਸੇ ਦੌਰਾਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਬਾਕੀ ਰਹਿੰਦੇ ਕੱਚੇ ਅਤੇ ਠੇਕਾ ਆਧਾਰਿਤ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ, ਅਤੇ ਨਾਲ ਹੀ ਤਨਖਾਹ ਤੇ ਸੇਵਾਮੁਕਤੀ ਸਬੰਧੀ ਚਿੰਤਾਵਾਂ ਵੀ ਪ੍ਰਗਟਾਈਆਂ।

ਇਸ ਉਪਰੰਤ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਤੁਹਾਡੀਆਂ ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ।"

ਇਹਨਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਤੋਂ ਲਖਵੀਰ ਸਿੰਘ, ਸਰਬਜੀਤ ਸਿੰਘ ਅਤੇ ਮਨਜੀਤ ਸਿੰਘ, ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਪਰਮਪਾਲ ਸਿੰਘ, ਅਨੁਰਿਧ ਮੌਦਗਿੱਲ, ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਤੋਂ ਡਾ. ਜਤਿੰਦਰ ਸਿੰਘ, ਡਾ. ਵਿਪਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਤੋਂ ਰਸ਼ਪਾਲ ਸਿੰਘ ਅਤੇ ਬਲਬੀਰ ਸਿੰਘ, ਅਤੇ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਤੋਂ ਜਗਦੀਪ ਭਾਰਦਵਾਜ, ਰਾਜਨ ਬੈਕਟਰ ਅਤੇ ਅਸ਼ੋਕ ਗੋਇਲ ਨੇ ਆਪੋ-ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਸਮੱਸਿਆਵਾਂ ਪੇਸ਼ ਕੀਤੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਰਿਆਤ ਬਾਹਰਾ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਮਿਸ ਨਾਰਦਰਨ ਇੰਡੀਆ 2026 ਵਿੱਚ ਜਿੱਤੇ ਦੋ ਵੱਕਾਰੀ ਖਿਤਾਬ

ਜ਼ਰੂਰੀ ਖ਼ਬਰ: ਸੱਪ ਦੇ ਡੰਗ ਦਾ ਇਲਾਜ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਵਿੱਚ ਉਪਲਭਧ

ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 3 ਅਗਸਤ ਤੋਂ

ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ