Wednesday, August 26, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਪੰਜਾਬ ਨਿਊਜ਼ ਐਕਸਪ੍ਰੈੱਸ | August 26, 2026 09:07 PM

- *ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਚਿੰਤਾਵਾਂ ਪ੍ਰਤੀ ਡੂੰਘੀ ਹਮਦਰਦੀ ਰੱਖਦੀ ਹੈ ਅਤੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*
- *ਜ਼ਿਆਦਾਤਰ ਪ੍ਰਮੁੱਖ ਮੰਗਾਂ 'ਤੇ ਕਾਰਵਾਈ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ: ਹਰਪਾਲ ਸਿੰਘ ਚੀਮਾ*
- *ਵਿੱਤ ਮੰਤਰੀ ਨੇ ਟਰਾਂਸਪੋਰਟ, ਸਿੱਖਿਆ, ਪਸ਼ੂ ਪਾਲਣ ਅਤੇ ਵਿੱਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼*

ਚੰਡੀਗੜ੍ਹ; 26 ਅਗਸਤ 2026 : ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ ਦਫ਼ਤਰ ਵਿਖੇ ਹੋਈਆਂ ਅਤੇ ਲਗਭਗ ਤਿੰਨ ਘੰਟੇ ਚੱਲੀਆਂ। ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਉਨ੍ਹਾ ਦੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਹਮਦਰਦ ਹੈ ਅਤੇ ਜ਼ਿਆਦਾਤਰ ਪ੍ਰਮੁੱਖ ਮੰਗਾਂ 'ਤੇ ਕਾਰਵਾਈ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ।

ਮੀਟਿੰਗ ਦੌਰਾਨ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਵਿੱਤ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ, “ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੋ। ਉਨ੍ਹਾਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ।”

ਇਨ੍ਹਾਂ ਵਿਆਪਕ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇ-ਪੈਰਿਟੀ, ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ਼ ਪੰਜਾਬ, ਬੇਰੁਜ਼ਗਾਰ ਸਾਂਝਾ ਮੋਰਚਾ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦਾਂ ਨਾਲ ਗੱਲਬਾਤ ਕੀਤੀ।

ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਦਾ ਵਿਸਤ੍ਰਿਤ ਵੇਰਵਾ ਪੇਸ਼ ਕੀਤਾ, ਜਿਸ ਵਿੱਚ ਮੁੱਖ ਤੌਰ 'ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ 'ਤੇ ਤਬਦੀਲ ਕਰਨ ਅਤੇ ਤਨਖਾਹ-ਪੈਰਿਟੀ ਦੀਆਂ ਖਾਮੀਆਂ ਨੂੰ ਦੂਰ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ।

ਮੀਟਿੰਗ ਵਿੱਚ ਹਾਜ਼ਰ ਹੋਣ ਵਾਲਿਆਂ ਵਿੱਚ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇ-ਪੈਰਿਟੀ ਵੱਲੋਂ ਡਾ: ਪੁਨੀਤ ਮਲਹੋਤਰਾ, ਡਾ: ਅਬਦੁਲ ਮਜੀਦ, ਡਾ: ਗੁਰਦੀਪ ਸਿੰਘ ਕਲੇਰ, ਡਾ: ਹਰਮਨਦੀਪ ਸਿੰਘ ਅਤੇ ਡਾ: ਰਾਜਿੰਦਰ ਸਿੰਘ ਸ਼ਾਮਲ ਸਨ। ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਨੁਮਾਇੰਦਗੀ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਰੋਹੀ ਰਾਮ, ਬਲਜੀਤ ਸਿੰਘ, ਬਲਵਿੰਦਰ ਸਿੰਘ ਰੱਥ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ ਨੇ ਕੀਤੀ, ਜਦਕਿ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਹਰਮਿੰਦਰ ਸਿੰਘ, ਲਖਵਿੰਦਰ ਸਿੰਘ ਮਹਿਦਾਵਾਂ ਅਤੇ ਬਚਿੱਤਰ ਸਿੰਘ ਨੇ ਨੁਮਾਇੰਦਗੀ ਕੀਤੀ।

ਇਸ ਤੋਂ ਇਲਾਵਾ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦ ਵਿੱਚ ਤੇਜਿੰਦਰ ਕੌਰ, ਕਰਮਿੰਦਰ ਸਿੰਘ, ਇੰਦਰਜੀਤ ਹਾਂਡਾ ਅਤੇ ਕਿਰਨਜੀਤ ਕੌਰ ਸ਼ਾਮਲ ਸਨ। ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ ਪੰਜਾਬ ਵੱਲੋਂ ਲਖਵੀਰ ਸਿੰਘ ਸਿਰੀਏਵਾਲਾ, ਮਨਜੀਤ ਸਿੰਘ ਅਤੇ ਲਖਵੀਰ ਸਿੰਘ ਹਾਜ਼ਰ ਹੋਏ। ਇਨ੍ਹਾਂ ਵਿਚਾਰ-ਵਟਾਂਦਰਿਆਂ ਵਿੱਚ ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ ਮਲੋਟ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਮੋਫਰ ਅਤੇ ਹਰਜਿੰਦਰ ਸਿੰਘ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਕਰਦੇ ਹੋਏ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ ਵੀ ਸ਼ਾਮਲ ਹੋਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

PSPCL ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ ਸਨਮਾਨ ਰਾਸ਼ੀ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਸੌਂਦ

ਸਪੀਕਰ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਚੀਨੀ ਤੋਂ ਬਾਅਦ ਗੁੜ ਵੀ ਮਹਿੰਗਾ, ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜਿਆ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ