Thursday, April 16, 2026

Punjab

ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਪੰਜਾਬ ਨਿਊਜ਼ ਐਕਸਪ੍ਰੈੱਸ | April 16, 2026 05:18 PM

*ਭਗਵੰਤ ਮਾਨ ਸਰਕਾਰ ਅਣਕਿਆਸੇ ਕੰਮਕਾਜੀ ਦੁਖਾਂਤ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਨੂੰ ਪਹਿਲ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ 'ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ ਰਮਨਦੀਪ ਸਿੰਘ 2 ਜਨਵਰੀ 2017 ਨੂੰ ਆਊਟਸੋਰਸਿੰਗ ਏਜੰਸੀ ਰਾਹੀਂ ਪੀ.ਆਰ.ਟੀ.ਸੀ. ਵਿੱਚ ਬਤੌਰ ਕੰਡਕਟਰ ਭਰਤੀ ਹੋਇਆ ਸੀ। ਵਿੱਤ ਮੰਤਰੀ ਵੱਲੋਂ ਮ੍ਰਿਤਕ ਦੇ ਪਿਤਾ ਪ੍ਰਗਟ ਸਿੰਘ ਨੂੰ ਚੈੱਕ ਸੌਂਪਿਆ ਗਿਆ।

ਇਸ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਮੁਆਵਜ਼ਾ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਲੇ ਹੋਏ ਬੀਮਾ ਸਮਝੌਤੇ ਦੇ ਹਿੱਸੇ ਵਜੋਂ ਤੈਅ ਕੀਤੀਆਂ ਗਈਆਂ ਕਾਰਪੋਰੇਟ ਬੀਮਾ ਸ਼ਰਤਾਂ ਤਹਿਤ ਦੁਖੀ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਹੈ।"

ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਅਣਕਿਆਸੇ ਕੰਮਕਾਜੀ ਦੁਖਾਂਤ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਨੂੰ ਪਹਿਲ ਦੇਣ ਲਈ ਹਮੇਸ਼ਾ ਵਚਨਬੱਧ ਹੈ।"

ਇਸ ਮੌਕੇ ਟਰਾਂਸਪੋਰਟ ਮੰਤਰੀ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਨੁਮਾਇੰਦੇ ਵੀ ਪਰਿਵਰ ਨਾਲ ਦੁੱਖ ਸਾਂਝਾ ਕਰਨ ਲਈ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ*

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

“ਆਮ ਘਰਾਂ ਦਾ ਕਾਕਾ” ਖਾਸ ਲੋਕਾਂ ਦੀ ਸੇਵਾ ਵਿੱਚ ਮਸ਼ਰੂਫ ਭਗਵੰਤ ਮਾਨ ਦੀ ਆਪ ਸਰਕਾਰ ਦਾ ਚਾਰ ਸਾਲਾ ਲੋਕ ਵਿਰੋਧੀ ਰਾਜ

ਅਕਾਲ ਅਕੈਡਮੀ ਖੂਈਆਂ ਸਰਵਰ ਦੇ ਦਸਵੀਂ ਬੋਰਡ ਨਤੀਜੇ ਰਹੇ ਸ਼ਾਨਦਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਪਰ ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਪ੍ਰੇਸ਼ਾਨ - ਬਰਸਟ

ਹਰਪਾਲ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ