Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਹਰਪਾਲ ਚੀਮਾ ਵੱਲੋਂ ਸਿਹਤ ਵਿਭਾਗ ਨੂੰ NHM ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 07:40 PM

- *ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਅਤੇ ਆਪਣੇ ਕਰਮਚਾਰੀਆਂ ਨਾਲ ਵਿਸ਼ਵਾਸ ਮਜ਼ਬੂਤ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*
- *ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਧਿਆਪਕਾਂ ਦੀਆਂ ਤਨਖਾਹਾਂ ਅਤੇ ਬਦਲੀਆਂ ਦੇ ਮਸਲੇ ਮਿੱਥੇ ਸਮੇਂ ਅੰਦਰ ਹੱਲ ਕਰਨ ਦੇ ਆਦੇਸ਼*

ਚੰਡੀਗੜ੍ਹ; 15 ਸਤੰਬਰ 2026 : ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਹਿਮ ਉਪਰਾਲਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ। ਇਸ ਕਮੇਟੀ ਵਿੱਚ ਸਿਹਤ, ਵਿੱਤ ਅਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀ, ਸਿੱਖਿਆ ਵਿਭਾਗ ਤੋਂ ਇੱਕ ਵਿਸ਼ੇਸ਼ ਇਨਵਾਈਟੀ ਅਤੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਦੋ ਮੈਂਬਰ ਸ਼ਾਮਲ ਹੋਣਗੇ। ਇਸ ਦੌਰਾਨ, ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਵੱਖ-ਵੱਖ ਅਧਿਆਪਕ ਯੂਨੀਅਨਾਂ ਦੀਆਂ ਤਨਖਾਹਾਂ ਅਤੇ ਬਦਲੀਆਂ ਦੀਆਂ ਅਹਿਮ ਚਿੰਤਾਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਆਉਂਦੀਆਂ ਹੋਰਨਾਂ ਯੂਨੀਅਨਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਇੱਕ ਵਿਆਪਕ ਏਜੰਡਾ ਤਿਆਰ ਕੀਤਾ ਜਾਵੇ, ਤਾਂ ਜੋ ਨਵੀਂ ਬਣੀ ਕਮੇਟੀ ਉਨ੍ਹਾਂ ਦੇ ਮਸਲਿਆਂ ਦਾ ਸੁਖਾਵਾਂ ਹੱਲ ਕੱਢ ਸਕੇ।
ਵਿੱਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, "ਸਾਂਝੀ ਕਮੇਟੀ ਨੂੰ ਯੂਨੀਅਨਾਂ ਦੀਆਂ ਮੰਗਾਂ ਨਾਲ ਜੁੜੀਆਂ ਵਿੱਤੀ ਦੇਣਦਾਰੀਆਂ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਂਦਰਾ ਕਰਕੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ।" ਉਨ੍ਹਾਂ ਸਿਹਤ ਵਿਭਾਗ ਨੂੰ ਅਗਲੇਰੀ ਕਰਵਾਈ ਲਈ ਅੰਤਿਮ ਤਜਵੀਜ਼ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ, ਕੰਪਿਊਟਰ ਟੀਚਰਜ਼ ਯੂਨੀਅਨ ਅਤੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਸਮੇਤ ਅਧਿਆਪਕ ਯੂਨੀਅਨਾਂ ਦੀਆਂ ਚਿੰਤਾਵਾਂ ਵੀ ਸੁਣੀਆਂ। ਉਨ੍ਹਾਂ ਦੇ ਜ਼ਿਆਦਾਤਰ ਮਸਲੇ ਬਦਲੀਆਂ ਅਤੇ ਤਨਖਾਹਾਂ ਨਾਲ ਸਬੰਧਿਤ ਸਨ। ਉਨ੍ਹਾਂ ਸਿੱਖਿਆ ਵਿਭਾਗ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਸੂਬੇ ਦਾ ਭਵਿੱਖ ਘੜਨ ਵਾਲੇ ਅਧਿਆਪਕਾਂ ਨੂੰ ਵੱਡੀ ਰਾਹਤ ਮਿਲ ਸਕੇ।

ਵਿੱਤ ਮੰਤਰੀ ਨੇ ਦੁਹਰਾਇਆ, "ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ, ਜਿਸ ਨਾਲ ਸੂਬਾ ਸਰਕਾਰ ਅਤੇ ਇਸਦੇ ਕਰਮਚਾਰੀਆਂ ਵਿਚਕਾਰ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।"

ਇਹਨਾਂ ਮੀਟਿੰਗਾਂ ਵਿੱਚ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਡਾ. ਵਾਹਿਦ ਮੁਹੰਮਦ, ਡਾ. ਅਮਨਦੀਪ ਕੌਰ, ਡਾ. ਜਤਿੰਦਰ ਸੰਧੂ ਅਤੇ ਰਣਜੀਤ ਕੌਰ; 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਵੱਲੋਂ ਸੰਦੀਪ ਸਿੰਘ, ਬਲਕਾਰ ਸਿੰਘ ਅਤੇ ਕੁਲਦੀਪ ਸਿੰਘ; 3704 ਅਧਿਆਪਕ ਯੂਨੀਅਨ ਵੱਲੋਂ ਜਗਜੀਵਨਜੋਤ ਸਿੰਘ, ਰਾਜੇਸ਼ਵਰ ਰਾਏ, ਰਾਕੇਸ਼ ਕੁਮਾਰ ਅਤੇ ਸੁਮੀਤਪਾਲ ਸਿੰਘ; ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਸੁਨੀਤ ਸਰੀਨ, ਗਗਨਦੀਪ ਸਿੰਘ ਅਤੇ ਸੀਤਲ ਸਿੰਘ; ਅਤੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਗੌਰਵ ਕਾਂਤ ਅਤੇ ਪਰਸ਼ੋਤਮ ਸਮੇਤ ਨੁਮਾਇੰਦਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਵਿੱਤ ਮੰਤਰੀ ਹਰਪਾਲ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਕਟਾਰੂਚੱਕ ਵੱਲੋਂ DFSCs ਨੂੰ ਨਿਰਦੇਸ਼

ਮਾਲ ਮੰਤਰੀ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਪੁਲਿਸ ਵੱਲੋਂ ਅੰਨ੍ਹਾ ਕਤਲ 6 ਘੰਟਿਆਂ ਦੇ ਅੰਦਰ ਟਰੇਸ, ਇੱਕ ਗ੍ਰਿਫਤਾਰ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ - ਕੇਜਰੀਵਾਲ