Friday, September 18, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਨਿਊਜ਼ ਐਕਸਪ੍ਰੈੱਸ | September 18, 2026 07:43 PM

- *ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ ਕਰਨ ਵੇਲੇ ਮੌਸਮ ਕਾਰਨ ਪੈਣ ਵਾਲੇ ਪ੍ਰਭਾਵਾਂ ਨੂੰ ਵੀ ਧਿਆਨ ਵਿੱਚ ਰੱਖਣ ਦੇ ਦਿੱਤੇ ਹੁਕਮ*
- *ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਇਨਫ੍ਰਾਸਟ੍ਰਕਚਰ ਡਿਵੈਲਪਮੈਂਟ ਅਸਿਸਟੈਂਸ ਦੇ ਪ੍ਰਾਜੈਕਟਾਂ ਨੂੰ ਵਿਸ਼ੇਸ਼ ਤਰਜੀਹ ਦੇ ਹੁਕਮ*

ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਕੰਮਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ/ਪੁਲ ਨਿਰਮਾਣ ਸਬੰਧੀ ਪ੍ਰਾਜੈਕਟਾਂ ਦੀ ਟੈਂਡਰਿੰਗ ਪ੍ਰਕਿਰਿਆ ਦੌਰਾਨ ਪ੍ਰਾਜੈਕਟ ਉਸਾਰੀ ਲਈ ਢੁਕਵਾਂ ਸਮਾਂ ਦਿੱਤਾ ਜਾਵੇ, ਜਿਸ ਵਿੱਚ ਬਾਰਿਸ਼/ ਸਰਦੀ ਆਦਿ ਦੇ ਮੌਸਮ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋ ਤੈਅ ਕੀਤੇ ਸਮੇਂ ਵਿੱਚ ਹੀ ਕੰਮ ਮੁਕੰਮਲ ਕੀਤੇ ਜਾ ਸਕਣ।

ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਸ਼ੇਸ਼ ਤਰਜੀਹ ਦੇਣ ਅਤੇ ਠੇਕੇਦਾਰਾਂ ਨੂੰ ਸਮੇਂ ਸਿਰ ਅਦਾਇਗੀਆਂ ਵੀ ਕੀਤੀਆਂ ਜਾਣ ਤਾਂ ਜੋ ਮਹਿਕਮੇ ਦੇ ਵਿੱਤੀ ਟੀਚੇ ਹਾਸਿਲ ਕੀਤੇ ਜਾ ਸਕਣ। ਸੜਕ ਸੁਰੱਖਿਆ ਵਿੱਚ ਸੁਧਾਰ ਲਈ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ।

ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ। ਉਹਨਾਂ ਕਿਹਾ ਕਿ ਹੁਣ ਲੁਕ ਦੇ ਕੰਮ ਲਈ ਮੌਸਮ ਬਿਲਕੁਲ ਢੁਕਵਾਂ ਹੈ ਅਤੇ ਕੰਮਾਂ ਦੀ ਪ੍ਰਗਤੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਇਗੀਆਂ ਕੀਤੀਆਂ ਜਾਣ ਤਾਂ ਜੋ ਕੰਮਾਂ ਦੀ ਪ੍ਰਗਤੀ ਵਿੱਚ ਕੋਈ ਦੇਰੀ ਨਾ ਹੋਵੇ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਉਹ ਮੁੜ ਛੇਤੀ ਹੀ ਕੰਮਾਂ ਬਾਰੇ ਪ੍ਰਗਤੀ ਦੀ ਦੁਬਾਰਾ ਸਮੀਖਿਆ ਕਰਨਗੇ।

ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਣਜੀਤ ਕੌਰ ਆਈ.ਏ.ਐਸ., ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ., ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਅਨਿਲ ਗੁਪਤਾ, ਸ਼੍ਰੀ ਅਰਸ਼ਦੀਪ ਸਿੰਘ, ਸੁਪਰੀਟੇਂਡਿੰਗ ਇੰਜੀਨੀਅਰਜ਼ ਅਤੇ ਕਾਰਜਕਾਰੀ ਇੰਜੀਨੀਅਰਜ਼ ਸ਼ਾਮਿਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਹੁਸ਼ਿਆਰਪੁਰ ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਜਗਤਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ

ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ- ਜਥੇਦਾਰ ਗੜਗੱਜ

PRTC-ਪਨਬੱਸ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਕੀਤਾ ਐਲਾਨ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸੌਂਦ