ਅੰਮ੍ਰਿਤਸਰ, 7 ਅਗਸਤ : ਮੁਤਾਬਕ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵਿੱਚ ਵੱਡਾ ਫੇਰਬਦਲ ਕੀਤਾ ਹੈ। DIG ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ। ਮੌਜੂਦਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ ਅਤੇ ਹਰਮਨਬੀਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ।