Thursday, September 03, 2026
ਤਾਜਾ ਖਬਰਾਂ
ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

Punjab

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਨੌਜਵਾਨ ਗ੍ਰਿਫ਼ਤਾਰ, SGPC ਵੱਲੋਂ ਨਿੰਦਾ

ਪੰਜਾਬ ਨਿਊਜ਼ ਐਕਸਪ੍ਰੈੱਸ | September 03, 2026 05:39 PM

ਅੰਮ੍ਰਿਤਸਰ , 3 ਸਤੰਬਰ: ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ। ਜਾਣਕਾਰੀ ਮੁਤਾਬਕ ਇੱਕ ਨੌਜਵਾਨ ਨੇ ਗੁਟਕਾ ਸਾਹਿਬ ਦੇ ਕੁਝ ਅੰਗ ਪਾੜ ਦਿੱਤੇ। ਇਸ ਤੋਂ ਬਾਅਦ ਉਸ ਨੇ ਪਾੜੇ ਗਏ ਹਿੱਸਿਆਂ ਨੂੰ ਇੱਕ ਔਰਤ ਦੇ ਦੁਪੱਟੇ ਦੇ ਦੁਪੱਟੇ ਨਾਲ ਬੰਨ੍ਹ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕੋਤਵਾਲੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।

ACP ਸੈਂਟਰਲ ਅੰਮ੍ਰਿਤਸਰ ਸੁਰਿੰਦਰ ਸਿੰਘ ਮੁਤਾਬਕ ਮੁਲਜ਼ਮ ਦੀ ਪਛਾਣ ਸ਼ਹੀਦ ਊਧਮ ਸਿੰਘ ਨਗਰ ਦੇ ਰਹਿਣ ਵਾਲੇ ਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮਨਦੀਪ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਇਸ ਦੌਰਾਨ ਉਸ ਨੇ ਗੁਟਕਾ ਸਾਹਿਬ ਦੇ ਅਰਦਾਸ ਵਾਲੇ ਹਿੱਸੇ ਪਾੜ ਦਿੱਤੇ। ਪੁਲਿਸ ਮੁਤਾਬਕ ਜਿਸ ਔਰਤ ਦੇ ਦੁਪੱਟੇ ਦੇ ਪੱਲੂ ਨਾਲ ਪਾੜੇ ਗਏ ਹਿੱਸੇ ਬੰਨ੍ਹੇ ਗਏ ਸਨ, ਉਹ ਵੀ ਸ਼ਹੀਦ ਊਧਮ ਸਿੰਘ ਨਗਰ ਦੀ ਰਹਿਣ ਵਾਲੀ ਹੈ ਅਤੇ ਆਪਣੇ ਪਰਿਵਾਰ ਨਾਲ ਮੱਥਾ ਟੇਕਣ ਲਈ ਸ੍ਰੀ ਹਰਿਮੰਦਰ ਸਾਹਿਬ ਆਈ ਹੋਈ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਕੁਲਵੰਤ ਸਿੰਘ ਮੰਨਣ ਨੇ ਕੀਤੀ ਸਖ਼ਤ ਨਿੰਦਾ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਇਕ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੰਨਣ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦੇਣ ਵਾਲੀ ਹੈ, ਪ੍ਰੰਤੂ ਮਾੜੀ ਬਿਰਤੀ ਦੇ ਕੁਝ ਲੋਕਾਂ ਵੱਲੋਂ ਅਜਿਹੀਆਂ ਹਰਕਤਾਂ ਕਰਕੇ ਸਿੱਖ ਸੰਗਤਾਂ ਦੇ ਹਿਰਦੇ ਨੂੰ ਠੇਸ ਪਹੁੰਚਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨ ਕਰਨ ਆਈ ਇਕ ਬੀਬੀ ਦੇ ਪੱਲੇ ਨਾਲ ਦੋਸ਼ੀ ਵਿਅਕਤੀ ਨੇ ਗੁਟਕਾ ਸਾਹਿਬ ਦਾ ਇਕ ਪੰਨਾ ਬੰਨ੍ਹ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਗੁਰੂ ਘਰ ’ਚ ਅਜਿਹੀ ਹਰਕਤ ਕੀਤੇ ਜਾਣਾ ਹੋਰ ਵੀ ਵੱਡੀ ਚਿੰਤਾ ਵਾਲੀ ਗੱਲ ਹੈ।

ਮੰਨਣ ਨੇ ਕਿਹਾ ਕਿ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪ੍ਰੰਤੂ ਦੋਸ਼ੀ ਫੜ੍ਹੇ ਜਾਣ ਬਾਅਦ ਵੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ ਹੈ।

ਮੰਨਣ ਨੇ ਕਿਹਾ ਕਿ ਤਾਜ਼ਾ ਘਟਨਾ ਦੇ ਦੋਸ਼ੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਹਵਾਲੇ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਿਥੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ, ਉਥੇ ਹੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਨਿਹੰਗ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਪੰਜਾਬ ਸਰਕਾਰ ਨੇ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ 'ਤੇ ਲਾਈ ਮੁਕੰਮਲ ਰੋਕ

ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗ

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ