Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 09:18 PM

* ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3, 824.87 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਸਨਮਾਨ ਲਈ ਸਮਾਜਿਕ ਇਨਕਲਾਬ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ, ਇੱਕ ਕਰੋੜ ਔਰਤਾਂ ਨੂੰ ਕਵਰ ਕਰਨ ਦਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਕੋਈ ਵੀ ਯੋਗ ਲਾਭਪਾਤਰੀ ਮਹਿਲਾ ਯੋਜਨਾ ਦੇ ਲਾਭਾਂ ਤੋਂ ਵਾਂਝੀ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਗੁਰਮੇਲ ਕੌਰ ਉਰਫ਼ ਮੇਲੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਆਸ਼ੀਰਵਾਦ; ਮੁੱਖ ਮੰਤਰੀ ਨੇ ਦਿੱਤੇ ਤੋਹਫ਼ੇ

ਚੰਡੀਗੜ੍ਹ; 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 75 ਲੱਖ ਤੋਂ ਵੱਧ ਔਰਤਾਂ ਦੀ ਪਹਿਲਾਂ ਹੀ ਰਜਿਸਟ੍ਰੇਸ਼ਨ ਹੋਣ ਅਤੇ ਸਨਮਾਨ ਰਾਸ਼ੀ ਵਜੋਂ 3, 824.87 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣ ਦੇ ਨਾਲ ਇਹ ਯੋਜਨਾ ਪੂਰੇ ਪੰਜਾਬ ਵਿੱਚ ਔਰਤਾਂ ਲਈ ਸਤਿਕਾਰ ਅਤੇ ਵਿੱਤੀ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੀ ਹੈ।

ਇਹ ਮੌਕਾ ਉਸ ਵੇਲੇ ਭਾਵੁਕ ਹੋ ਗਿਆ, ਜਦੋਂ ਇਸ ਯੋਜਨਾ ਦੀ ਲਾਭਪਾਤਰੀ ਗੁਰਮੇਲ ਕੌਰ ਉਰਫ਼ ਮੇਲੋ, ਜੋ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਆਈ ਸੀ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੂੰ ਦੇਖਦਿਆਂ ਹੀ ਉਸ ਨੇ ਤੁਰੰਤ ਮੁੱਖ ਮੰਤਰੀ ਨੂੰ ਕਲਾਵੇ ਵਿੱਚ ਲੈ ਲਿਆ ਅਤੇ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਆਰ ਤੇ ਸਤਿਕਾਰ ਦੇ ਪ੍ਰਤੀਕ ਵਜੋਂ ਉਸ ਨੂੰ ਤੋਹਫ਼ੇ ਭੇਟ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ ਅਤੇ ਅਰਦਾਸ ਕੀਤੀ ਕਿ ਵਾਹਿਗੁਰੂ ਬੀਬੀ ਗੁਰਮੇਲ ਕੌਰ ਦੇ ਚਿਹਰੇ 'ਤੇ ਹਮੇਸ਼ਾ ਮੁਸਕਰਾਹਟ ਬਣਾਈ ਰੱਖੇ।

ਇਹ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਜਨੀਕ ਮਾਤਾ ਜੀ, ਅੱਜ ਤੁਹਾਨੂੰ ਮਿਲ ਕੇ ਮੇਰੀ ਰੂਹ ਨੂੰ ਸੱਚਾ ਸਕੂਨ ਮਿਲਿਆ ਹੈ। ਵਾਹਿਗੁਰੂ ਤੁਹਾਡੇ ਚਿਹਰੇ 'ਤੇ ਇਹ ਮੁਸਕਰਾਹਟ ਹਮੇਸ਼ਾ ਬਣਾਈ ਰੱਖੇ। ਤੁਹਾਡਾ ਪੁੱਤ ਹਮੇਸ਼ਾ ਪੰਜਾਬ ਦੀ ਸੇਵਾ ਵਿੱਚ ਡਟਿਆ ਰਹੇਗਾ। ਪੰਜਾਬ ਦੀਆਂ ਉਨ੍ਹਾਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਤਹਿ ਦਿਲੋਂ ਧੰਨਵਾਦ, ਜਿਨ੍ਹਾਂ ਨੇ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਇਆ।”

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਹਰ ਮਾਂ ਅਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ ਹੈ। ਇਹ ਯੋਜਨਾ ਇੱਕ ਸਮਾਜਿਕ ਇਨਕਲਾਬ ਹੈ, ਜੋ ਸਾਡੀਆਂ ਮਾਵਾਂ ਅਤੇ ਧੀਆਂ ਦਾ ਆਤਮ-ਵਿਸ਼ਵਾਸ ਅਤੇ ਆਤਮ-ਸਨਮਾਨ ਵਧਾਏਗੀ।”

ਮੁੱਖ ਮੰਤਰੀ ਨੇ ਪਿੰਡ ਆਦਮਪੁਰਾ ਦੀ ਬੀਬੀ ਗੁਰਮੇਲ ਕੌਰ (ਮੇਲੋ) ਦਾ ਸਨਮਾਨ ਕੀਤਾ, ਜੋ ਇਸ ਯੋਜਨਾ ਦੀ ਲਾਂਚਿੰਗ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਿਤ ਹੋਈ ਸੀ।

ਉਨ੍ਹਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ, “ਤੁਹਾਨੂੰ ਮਿਲ ਕੇ ਮੇਰੀ ਰੂਹ ਨੂੰ ਸਕੂਨ ਮਿਲਿਆ ਹੈ। ਮੈਂ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਤੁਹਾਡੇ ਚਿਹਰੇ 'ਤੇ ਹਮੇਸ਼ਾ ਮੁਸਕਰਾਹਟ ਬਣਾਈ ਰੱਖੇ। ਤੁਹਾਡਾ ਪੁੱਤਰ ਪੰਜਾਬ ਦੀ ਸੇਵਾ ਲਈ ਵਚਨਬੱਧ ਹੈ ਅਤੇ ਉਹ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।”

ਇਸ ਯੋਜਨਾ ਨੂੰ ਵੱਡੀ ਸਫ਼ਲਤਾ ਦਿਵਾਉਣ ਲਈ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੀਆਂ ਉਨ੍ਹਾਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਬਹੁਤ ਵੱਡੀ ਸਫ਼ਲਤਾ ਦਿਵਾਈ ਹੈ। ਹੁਣ ਤੱਕ ਸਤਿਕਾਰ ਰਾਸ਼ੀ ਵਜੋਂ 3, 824.87 ਕਰੋੜ ਰੁਪਏ ਸਿੱਧੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਇਹ ਔਰਤਾਂ ਲਈ ਵਿੱਤੀ ਆਜ਼ਾਦੀ ਦਾ ਰਸਤਾ ਹੈ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਹਨ। ਸਾਡਾ ਟੀਚਾ ਇੱਕ ਕਰੋੜ ਬੀਬੀਆਂ ਤੱਕ ਸਤਿਕਾਰ ਰਾਸ਼ੀ ਦਾ ਲਾਭ ਪਹੁੰਚਾਉਣਾ ਹੈ।”

ਉਨ੍ਹਾਂ ਕਿਹਾ, “ਦੇਸ਼ ਵਿੱਚ ਇਹ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਸਾਰੀਆਂ ਯੋਗ ਲਾਭਪਾਤਰੀ ਬੀਬੀਆਂ ਨੂੰ ਸਤਿਕਾਰ ਰਾਸ਼ੀ ਦਿੱਤੀ ਜਾ ਰਹੀ ਹੈ। ਔਰਤਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਬਣਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ। ਮੈਂ ਬਾਕੀ ਰਹਿੰਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਯੋਜਨਾ ਦਾ ਲਾਭ ਉਠਾਉਣ। 18 ਸਾਲ ਤੋਂ ਵੱਧ ਉਮਰ ਦੀ ਹਰ ਬੀਬੀ ਨੂੰ ਹੁਣ 1, 000 ਰੁਪਏ ਅਤੇ ਐੱਸ.ਸੀ. ਵਰਗ ਦੀਆਂ ਬੀਬੀਆਂ ਨੂੰ 1, 500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਮੈਸੇਜ ਆ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀਆਂ ਲਗਪਗ 97 ਫ਼ੀਸਦੀ ਬੀਬੀਆਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9, 300 ਕਰੋੜ ਰੁਪਏ ਰੱਖੇ ਹਨ। ਇਹ ਪੈਸਾ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾ ਰਿਹਾ ਹੈ।”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਆਤਮ-ਸਨਮਾਨ ਜ਼ਰੂਰ ਦੇਵੇਗੀ। ਔਰਤਾਂ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਸਾਡੀਆਂ ਮਾਵਾਂ ਅਤੇ ਭੈਣਾਂ ਦਾ ਆਸ਼ੀਰਵਾਦ ਸਾਨੂੰ ਦੁਨੀਆ ਦੀ ਹਰ ਚੁਣੌਤੀ ਪਾਰ ਕਰਨ ਵਿੱਚ ਮਦਦ ਕਰ ਸਕਦਾ ਹੈ।”

ਉਨ੍ਹਾਂ ਕਿਹਾ, “ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਬੀਬੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝੀ ਨਹੀਂ ਰਹੇਗੀ। ਉਨ੍ਹਾਂ ਕਿਹਾ, “ਜਦੋਂ ਤੱਕ ਮੈਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਿਹਾ ਹਾਂ, ਕੋਈ ਵੀ ਯੋਗ ਲਾਭਪਾਤਰੀ ਮਹਿਲਾ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਲਾਭਾਂ ਤੋਂ ਵਾਂਝੀ ਨਹੀਂ ਰਹੇਗੀ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਅੱਗੇ ਲਿਜਾਣ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰੋ: ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸ਼ਰਾਬ ਦੇ ਠੇਕੇ 'ਤੇ ਸਾਬਕਾ ਸਰਪੰਚ ਦਾ ਕੁਹਾੜੀ ਨਾਲ ਕਤਲ

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ