Wednesday, May 15, 2024

Punjab

ਹਾਈਕੋਰਟ ਪੁੱਜਿਆ ਪੰਜਾਬੀ ਯੂਨੀਵਰਸਿਟੀ ਵਾਇਸ ਚਾਂਸਲਰ ਨਿਯੁਕਤੀ ਦਾ ਮਾਮਲਾ

PUNJAB NEWS EXPRESS | February 29, 2024 07:27 PM

ਅਧਿਆਪਕ ਸੰਘ ਵਲੋਂ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਪਾਈ ਪਟੀਸ਼ਨ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਾਇਸ ਚਾਂਸਲਰ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਵੀਸੀ ਦੀ ਨਿਯੁਕਤੀ ਨੂੰ ਹਾਈਕੋਰਟ ਵਿਚ ਚਣੌਤੀ ਦਿੱਤੀ ਗਈ ਹੈ। ਸੰਘ ਦੇ ਵਕੀਲ ਹਰਦੀਪ ਸਿੰਘ ਨੇ ਅਦਾਲਤ ਵਲੋਂ ਯੂਨੀਅਰ ਆਫ ਇੰਡੀਆ, ਪ੍ਰਿੰਸੀਪਲ ਸੈਕਟਰੀ ਪੰਜਾਬ ਸਰਕਾਰ, ਭਾਰਤ ਸਰਕਾਰ ਸਿੱਖਿਆ ਮੰਤਰਾਲਾ, ਯੂ.ਜੀ.ਸੀ ਤੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਨੋਟਿਸ ਭੇਜਿਆ ਗਿਆ ਹੈ, ਜਿਸਦੀ ਅਗਲੀ ਸੁਣਵਾਈ 10 ਅਪ੍ਰੈਲ ਨੂੰ ਹੋਵੇਗੀ।

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਰਵਿੰਦ ਦੀ ਬਤੌਰ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੰਦਿਆਂ ਮਿਤੀ 26 ਫਰਵਰੀ 2024 ਨੂੰ ਐਡਵੋਕੇਟ ਹਰਦੀਪ ਸਿੰਘ ਸੈਣੀ ਰਾਹੀਂ ਇੱਕ ਰਿਟ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਰਿਟ ਪਟੀਸ਼ਨ ਵਿਚ ਐਡਵੋਕੇਟ ਹਰਦੀਪ ਸਿੰਘ ਸੈਣੀ ਨੇ ਦੱਸਿਆ ਹੈ ਕਿ ਡਾ ਅਰਵਿੰਦ, ਵਾਇਸ ਚਾਂਸਲਰ ਦੀ ਨਿਯੁਕਤੀ ਲਈ ਲੋੜੀਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ। ਐਡਵੋਕੇਟ ਅਨੁਸਾਰ ਉਹਨਾਂ ਦੀ ਨਿਯੁਕਤੀ ਆਈ.ਆਈ.ਐੱਸ.ਆਰ ਮੋਹਾਲੀ ਵਿਖੇ ਬਤੌਰ ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ ਨਿਯਮਾਂ ਦੇ ਉਲਟ ਜਾ ਕੇ ਕੀਤੀ ਗਈ ਸੀ। ਇਸ ਬਾਬਤ ਮਨਿਸਟਰੀ ਆਫ ਐਜੂਕੇਸ਼ਨ, ਭਾਰਤ ਸਰਕਾਰ ਵੱਲੋਂ ਪੜਤਾਲੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ, ਜਿਨਾਂ ਵੱਲੋਂ ਪੜਤਾਲ ਕਰਨ ਉਪਰੰਤ ਆਪਣੀ ਰਿਪੋਰਟ ਭਾਰਤ ਸਰਕਾਰ ਨੂੰ ਭੇਜ ਦਿੱਤੀ ਗਈ ਸੀ। ਜਿਨਾਂ ਦੇ ਆਧਾਰ ’ਤੇ ਅੱਜ ਤੱਕ ਵੀ ਡਾ. ਅਰਵਿੰਦ ਦੀ ਬਤੌਰ ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ ਦੀ ਨਿਯੁਕਤੀ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ।

ਹਰਦੀਪ ਸਿੰਘ ਅਨੁਸਾਰ ਡਾ.ਅਰਵਿੰਦ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਯੂ.ਜੀ.ਸੀ ਦੇ ਨਿਯਮਾਂ ਅਧੀਨ ਬਤੌਰ ਪ੍ਰੋਫੈਸਰ ਲੋੜੀਂਦਾ 10 ਸਾਲ ਦਾ ਤਜਰਬਾ ਪੂਰਾ ਨਹੀਂ ਕਰਦੇ। ਜਿਸ ਕਾਰਨ ਉਹ ਇਸ ਆਹੁਦੇ ਦੀ ਨਿਯੁਕਤੀ ਲਈ ਅਯੋਗ ਸਨ। ਐਡਵੋਕੇਟ ਹਰੀਦਪ ਸਿੰਘ ਨੇ ਕਿਹਾ ਕਿ 28 ਫਰਵਰੀ 2024 ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਮਸਲੇ ਉੱਤੇ ਡੁੰਘਾਈ ਨਾਲ ਸੁਣਵਾਈ ਕਰਦਿਆਂ ਨੋਟਿਸ ਆਫ ਮੋਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹਰਦੀਪ ਸਿੰਘ ਨੇ ਦੱਸਿਆ ਕਿ ਅਦਾਲਤ ਵਲੋਂ ਯੂਨੀਅਰ ਆਫ ਇੰਡੀਆ, ਪ੍ਰਿੰਸੀਪਲ ਸੈਕਟਰੀ ਪੰਜਾਬ ਸਰਕਾਰ, ਭਾਰਤ ਸਰਕਾਰ ਸਿੱਖਿਆ ਮੰਤਰਾਲਾ, ਯੂ.ਜੀ.ਸੀ ਤੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਨੋਟਿਸ ਭੇਜਿਆ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ