Tuesday, September 08, 2026
ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

Punjab

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | September 08, 2026 03:57 PM

- ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ, ਦੋਸ਼ੀਆਂ ਵਿਰੁੱਧ ਹੋਏ ਸਖ਼ਤ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਬੇਹੱਦ ਮੰਦਭਾਗਾ ਹੈ ਅਤੇ ਅਜਿਹੀਆਂ ਘਟਨਾਵਾਂ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਭਵਿੱਖ ਉੱਤੇ ਬੁਰਾ ਪ੍ਰਭਾਵ ਪਾ ਸਕਦੀਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਲਈ ਸੁਖਾਵਾਂ ਤੇ ਸਨਮਾਨਜਨਕ ਵਾਤਾਵਰਨ ਮੁਹੱਈਆ ਕਰਵਾਉਣਾ ਸਕੂਲ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੈਗਿੰਗ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਿੱਖਿਆ ਸੰਸਥਾਵਾਂ ਨੂੰ ਇਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਸਾਹਮਣੇ ਆਈ ਵੀਡੀਓ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਚਿੰਤਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਇੱਜ਼ਤ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਨੂੰ ਜ਼ਿੰਮੇਵਾਰੀ ਨਾਲ ਵਿਵਹਾਰ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਰਿਵਾਰ ਵੱਲੋਂ ਕੀਤੀ ਗਈ ਸ਼ਿਕਾਇਤ ਉਪਰੰਤ ਹਿਮਾਚਲ ਪ੍ਰਦੇਸ਼ ਪੁਲਿਸ ਵੱਲੋਂ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰਨਾ ਸਵਾਗਤਯੋਗ ਹੈ, ਪਰੰਤੂ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਸਾਰੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰੈਗਿੰਗ ਕਰਨ ਵਾਲੇ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਤੈਅ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਹ ਵੀ ਜਾਂਚਿਆ ਜਾਣਾ ਚਾਹੀਦਾ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਲੋੜੀਂਦੇ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਵਿਰੁੱਧ ਵੀ ਪਰਚਾ ਦਰਜ ਹੋਣਾ ਚਾਹੀਦਾ ਹੈ।

ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਕਿਸੇ ਵੀ ਵਿਦਿਆਰਥੀ ਨੂੰ ਰੈਗਿੰਗ ਵਰਗੀ ਘਟੀਆ ਹਰਕਤ ਨਾਲ ਪ੍ਰੇਸ਼ਾਨ ਕਰਨਾ ਗ਼ਲਤ ਹੈ ਅਤੇ ਖ਼ਾਸ ਕਰਕੇ ਸਿੱਖ ਬੱਚਿਆਂ ਨੂੰ ਨਿਸ਼ਾਨੇ ’ਤੇ ਲੈਣਾ ਕਿਸੇ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਕੂਲ ਪ੍ਰਬੰਧਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਲਈ ਬੋਰਡਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਰੈਗਿੰਗ ਰੋਕਣ ਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਹਰ ਸਕੂਲ ਵਿਚ ਇਹ ਗੱਲ ਦ੍ਰਿੜ੍ਹਤਾ ਨਾਲ ਰੱਖਣ ਕਿ ਬੱਚਿਆਂ ਪ੍ਰਤੀ ਅਜਿਹਾ ਵਰਤਾਰਾ ਕਦੇ ਨਾ ਵਾਪਰੇ ਅਤੇ ਸਕੂਲ ਪ੍ਰਬੰਧਕ ਆਪਣੀ ਜ਼ੁੰਮੇਵਾਰੀ ਸੁਚੇਤ ਹੋ ਕੇ ਨਿਭਾਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

3 ਮਹੀਨੇ ਦੀ ਗਰਭਵਤੀ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਤੀ ’ਤੇ ਕਤਲ ਦੇ ਦੋਸ਼

ਅਦਾਲਤ ਦੇ ਹੁਕਮ ’ਤੇ ਸਕੂਲ ਨੇ ਵਿਦਿਆਰਥਣ ਨੂੰ ਦਿੱਤਾ ਦਾਖਲਾ

ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਰਾਹੁਲ ਅਤੇ ਪ੍ਰਿਯੰਕਾ ਨੂੰ ਮਿਲੇ

ਰਾਘਵ ਚੱਢਾ ਦੇ ਵੋਟ ਵਿਵਾਦ ’ਚ AAP ਦੀ ਐਂਟਰੀ, ਮੋਹਾਲੀ ਫਲੈਟ ਦੀ ਵੀਡੀਓ ਦਿਖਾ ਕੇ ਚੁੱਕੇ ਸਵਾਲ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਮੁੜ ਸੰਮਨ

ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਦਰਸ਼ਨਕਾਰੀਆਂ ’ਤੇ ਵਾਟਰ ਕੈਨਨ, ਰਾਜਾ ਵੜਿੰਗ ਸਮੇਤ ਕਈ ਆਗੂ ਹਿਰਾਸਤ ਵਿੱਚ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

ਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇ

ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਪੰਜਾਬ ਵਿੱਚ ਸਵਾਈਨ ਫਲੂ ਨਾਲ ਪਹਿਲੀ ਸ਼ੱਕੀ ਮੌਤ