Friday, September 18, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

ਹੁਸ਼ਿਆਰਪੁਰ ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਪੰਜਾਬ ਨਿਊਜ਼ ਐਕਸਪ੍ਰੈੱਸ | September 18, 2026 06:18 PM

- ਇੱਕ ਸਾਲ ਬਾਅਦ ਅਦਾਲਤ ਦਾ ਵੱਡਾ ਫੈਸਲਾ

ਹੂਸ਼ਿਆਰਪੁਰ 18 ਸਤੰਬਰ: ਪੰਜ ਸਾਲਾ ਬੱਚੇ ਨਾਲ ਕਥਿਤ ਕੁਕਰਮ ਤੋਂ ਬਾਅਦ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨਾਨਕ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਮਾਮਲਾ ਕਰੀਬ ਇੱਕ ਸਾਲ ਪੁਰਾਣਾ ਹੈ। ਫੈਸਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਅਦਾਲਤ ਦੇ ਫੈਸਲੇ ’ਤੇ ਸੰਤੁਸ਼ਟੀ ਜ਼ਾਹਰ ਕੀਤੀ ਹੈ। ਸੁਰੱਖਿਆ ਕਾਰਨਾਂ ਅਤੇ ਖਤਰੇ ਦੀ ਸੰਭਾਵਨਾ ਨੂੰ ਦੇਖਦਿਆਂ ਸਜ਼ਾ ਸੁਣਾਉਣ ਦੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ। ਸੁਣਵਾਈ ਦੌਰਾਨ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ ਦੋਸ਼ੀ ਨੂੰ ਉਸ ਦੇ ਜੁਰਮ ਅਤੇ ਸਜ਼ਾ ਬਾਰੇ ਜਾਣਕਾਰੀ ਦਿੱਤੀ।

ਪੀੜਤ ਪੱਖ ਦੇ ਵਕੀਲ ਐਡਵੋਕੇਟ ਅਸ਼ਵਨੀ ਕੁਮਾਰ ਵਰਮਾ ਨੇ ਦੱਸਿਆ ਕਿ ਉਹ ਅਤੇ ਪਰਿਵਾਰ ਸ਼ੁਰੂ ਤੋਂ ਹੀ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕਰ ਰਹੇ ਸਨ। ਉਨ੍ਹਾਂ ਮੁਤਾਬਕ ਉਨ੍ਹਾਂ ਨੇ ਬਿਨਾਂ ਕੋਈ ਫੀਸ ਲਏ ਆਪਣੇ ਨਿੱਜੀ ਖਰਚ ’ਤੇ ਮਾਮਲੇ ਦੀ ਪੈਰਵੀ ਕੀਤੀ।

ਫੈਸਲੇ ਤੋਂ ਬਾਅਦ ਭਾਵੁਕ ਹੋਇਆ ਪਰਿਵਾਰ
ਅਦਾਲਤ ਦੇ ਫੈਸਲੇ ਤੋਂ ਬਾਅਦ ਬੱਚੇ ਦੇ ਪਰਿਵਾਰਕ ਮੈਂਬਰ ਭਾਵੁਕ ਨਜ਼ਰ ਆਏ। ਪਰਿਵਾਰ ਨੇ ਐਡਵੋਕੇਟ ਵਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਫੀਸ ਲਏ ਮਾਮਲੇ ਦੀ ਪੈਰਵੀ ਕੀਤੀ। ਪਰਿਵਾਰ ਨੇ ਇਹ ਵੀ ਮੰਗ ਕੀਤੀ ਕਿ ਜਦੋਂ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇ ਤਾਂ ਉਨ੍ਹਾਂ ਨੂੰ ਵੀ ਮੌਕੇ ’ਤੇ ਮੌਜੂਦ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ।

ਸਮਾਜਿਕ ਕਾਰਕੁਨਾਂ ਨੇ ਵੀ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਫੈਸਲੇ ਨਾਲ ਪੀੜਤ ਪਰਿਵਾਰ ਨੂੰ ਨਿਆਂ ਮਿਲਣ ਦੀ ਉਮੀਦ ਮਜ਼ਬੂਤ ਹੋਈ ਹੈ। ਹੁਣ ਅਗਲੀ ਕਾਨੂੰਨੀ ਪ੍ਰਕਿਰਿਆ ਅਤੇ ਸਜ਼ਾ ਨੂੰ ਲਾਗੂ ਕਰਨ ਨਾਲ ਸਬੰਧਤ ਕਾਰਵਾਈ ’ਤੇ ਨਜ਼ਰ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਜਗਤਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ

ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ- ਜਥੇਦਾਰ ਗੜਗੱਜ

PRTC-ਪਨਬੱਸ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਕੀਤਾ ਐਲਾਨ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸੌਂਦ

ਪੰਜਾਬ ’ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ