Saturday, May 16, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕਰੀਬ ਨੌਂ ਘੰਟੇ ਬਾਅਦ ਸੁਰੱਖਿਅਤ ਕੱਢਿਆ 

ਪੰਜਾਬ ਨਿਊਜ਼ ਐਕਸਪ੍ਰੈੱਸ | May 16, 2026 11:30 AM

- ਡਿਪਟੀ ਕਮਿਸ਼ਨਰ ਨੇ ਬੱਚੇ ਨੂੰ ਬਚਾਉਣ ਲਈ ਕੀਤੇ ਅਣਥੱਕ ਯਤਨਾਂ ਲਈ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ.,   ਪੰਜਾਬ ਪੁਲਿਸ, ਸਿਵਲ ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਦਾ ਕੀਤਾ ਧੰਨਵਾਦ
- ਬਚਾਅ ਕਾਰਜ ਦੌਰਾਨ ਅਖੀਰ ਤੱਕ ਮੌਜੂਦ ਰਹੇ ਪੰਜਾਬ ਦੇ ਜੇਲ੍ਹ ਮੰਤਰੀ ਡਾ: ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ, 15 ਮਈ : ਨੇੜਲੇ ਪਿੰਡ ਚੱਕ ਸਮਾਣਾ ਵਿਖੇ ਸ਼ੁੱਕਰਵਾਰ ਸ਼ਾਮ ਚਾਰ ਵਜੇ ਦੇ ਕਰੀਨ ਬੋਰਵੈੱਲ 'ਚ ਡਿੱਗੇ ਚਾਰ ਸਾਲਾ ਬੱਚੇ ਨੂੰ ਐੱਨ.ਡੀ.ਆਰ.ਐੱਫ., ਐੱਸ.ਡੀ.ਆਰ.ਐੱਫ., ਪੰਜਾਬ ਪੁਲਿਸ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰੀਬ ਨੌਂ ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਬੋਰਵੈੱਲ ‘ਚ ਡਿੱਗੇ ਬੱਚੇ ਗੁਰਕਰਨ ਸਿੰਘ, ਪੁੱਤਰ ਹਰਿੰਦਰ ਅਤੇ ਆਸ਼ਾ, ਜੋ ਕਿ ਮਜ਼ਦੂਰੀ ਕਰਦੇ ਹਨ, ਨੂੰ ਰਾਤ ਕਰੀਬ 12:40 ਵਜੇ ਦੇ ਕਰੀਬ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਆਪ੍ਰੇਸ਼ਨ ਦੀ ਸ਼ੁਰੂ ਤੋਂ ਮੋਹਰੇ ਹੋ ਕੇ ਅਗਵਾਈ ਕੀਤੀ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਟੀਮਾਂ ਦੀ ਦ੍ਰਿੜਤਾ ਦੀ ਭਰਵੀਂ ਸ਼ਲਾਘਾ ਕੀਤੀ।

ਬਚਾਅ ਕਾਰਜ ਸਫਲਤਾਪੂਰਵਕ ਮੁਕੰਮਲ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬੱਚੇ ਨੂੰ ਬਚਾਅ ਤੋਂ ਬਾਅਦ ਐਂਬੂਲੈਂਸ ਵਿੱਚ ਡਾਕਟਰੀ ਟੀਮ ਦੇ ਨਾਲ ਅਗਲੇਰੀ ਜਾਂਚ ਲਈ ਹਸਪਤਾਲ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਸ਼ਾਮ 4 ਵਜੇ ਦੇ ਕਰੀਬ ਇਹ ਘਟਨਾ ਵਾਪਰੀ ਅਤੇ ਸੂਚਨਾ ਮਿਲਣ 'ਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ  ਦੱਸਿਆ ਕਿ ਗੁਰਕਰਨ ਆਪਣੇ  ਘਰ ਦੇ ਨਾਲ ਲੱਗਦੇ ਇੱਕ ਖੁੱਲੇ ਬੋਰਵੈੱਲ ਵਿੱਚ ਜਾ ਡਿੱਗਿਆ, ਜੋ ਕੱਲ੍ਹ ਪੁੱਟਿਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬੋਰਵੈੱਲ ਦੇ ਬਿਲਕੁਲ ਨਾਲ 30 ਫੁੱਟ ਤੋਂ ਜ਼ਿਆਦਾ ਡੂੰਘਾ ਟੋਇਆ ਪੁੱਟਣ ਤੋਂ ਬਾਅਦ, ਬਚਾਅ ਟੀਮਾਂ ਵੱਲੋਂ ਬੋਰ ਦੇ ਨਾਲ ਬਣਾਏ ਗਏ ਇੱਕ ਤੰਗ ਰਾਹ ਰਾਹੀਂ ਸ਼ਾਫਟ ਤੱਕ ਪਹੁੰਚ ਕੇ ਕਾਫੀ ਜੱਦੋ-ਜਹਿਦ ਤੋਂ ਬਾਅਦ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।  ਉਨ੍ਹਾਂ ਦੱਸਿਆ ਕਿ ਬੱਚਾ ਬੋਰਵੈੱਲ ਵਿੱਚ ਡਿੱਗਣ ਤੋਂ ਬਾਅਦ ਕਰੀਬ 30 ਫੁੱਟ ਦੇ ਨੇੜੇ ਫਸ ਗਿਆ ਸੀ ਅਤੇ ਬਚਾਅ ਕਾਰਜ ਤੇਜ਼ ਕਰਨ ਲਈ ਲੋੜੀਂਦੀ ਮਸ਼ੀਨਰੀ ਨੂੰ ਮੌਕੇ 'ਤੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਫਟ ਵਿੱਚ ਇੱਕ ਕੈਮਰਾ ਅਤੇ ਆਕਸੀਜਨ ਪਾਈਪ ਵੀ ਹੇਠਾਂ ਉਤਾਰੀ ਜਿਸ ਨਾਲ ਫੁਟੇਜ ਵਿੱਚ ਬੱਚੇ ਦੀ ਮੂਵਮੈਂਟ ਨੂੰ ਦੇਖਿਆ ਜਾ ਰਿਹਾ ਸੀ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਜਿਸ ਵਿੱਚ 40 ਤੋਂ ਵੱਧ ਮੈਂਬਰ  ਸ਼ਾਮਲ ਸਨ, ਨੇ ਇਸ ਔਖੇ ਸਮੇਂ ਵਿੱਚ ਆਪਣੀ ਮੁਹਾਰਤ ਨਾਲ ਆਪ੍ਰੇਸ਼ਨ ਨੂੰ ਸੁਰੱਖਿਅਤ ਢੰਗ ਨਾਲ ਸਫਲ ਬਣਾਇਆ। 

ਇਸ ਦੌਰਾਨ ਪੰਜਾਬ ਦੇ ਜੇਲ੍ਹ ਮੰਤਰੀ ਡਾ: ਰਵਜੋਤ ਸਿੰਘ ਅਤੇ ਹੁਸ਼ਿਆਰਪੁਰ ਤੋਂ  ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਜੋ ਇਸ ਸਾਰੀ ਕਾਰਵਾਈ ਦੌਰਾਨ ਮੌਕੇ 'ਤੇ ਮੌਜੂਦ ਰਹੇ, ਨੇ ਗੁਰਕਰਨ ਨੂੰ ਬਚਾਉਣ ਲਈ ਸਾਰੀਆਂ ਟੀਮਾਂ ਵੱਲੋਂ ਕੀਤੇ ਅਣਥੱਕ ਯਤਨਾਂ ਦੀ ਸਲਾਹੁਤਾ ਕੀਤੀ। ਡਾ: ਰਵਜੋਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਐਨ.ਡੀ.ਆਰ.ਐਫ., ਹੋਰ ਟੀਮਾਂ ਅਤੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਜਿਨ੍ਹਾਂ ਨੇ ਗੁਰਕਰਨ ਦੀ ਜਾਨ ਬਚਾਈ। ਮੈਂਬਰ ਪਾਰਲੀਮੈਂਟ ਡਾ: ਚੱਬੇਵਾਲ ਨੇ ਕਿਹਾ ਕਿ ਇਹ ਬਹੁਤ ਹੀ ਨਾਜੁਕ ਆਪ੍ਰੈਸ਼ਨ ਸੀ ਅਤੇ ਟੀਮਾਂ ਦੇ ਲਗਾਤਾਰ ਯਤਨਾਂ ਸਦਕਾ ਕਰੀਬ ਸੱਤ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਇਸ ਨੂੰ ਸਫ਼ਲ ਬਣਾਇਆ ਗਿਆ।

ਐਸ.ਐਸ. ਪੀ. ਸੰਦੀਪ ਕੁਮਾਰ ਮਲਿਕ ਨੇ ਵੀ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਟੀਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟੀਮਾਂ ਦਾ ਜਜ਼ਬਾ ਬਹੁਤ ਸ਼ਲਾਘਾਯੋਗ ਸੀ ਜਿਸ ਕਾਰਨ ਗੁਰਕਰਨ ਦੀ ਜਾਨ ਬਚ ਗਈ।ਜ਼ਿਕਰਯੋਗ ਹੈ ਕਿ ਬਚਾਅ ਕਾਰਜਾਂ ਦੌਰਾਨ ਸਮਾਜਿਕ, ਧਾਰਮਿਕ ਅਤੇ ਜਥੇਬੰਦੀਆਂ ਨੇ ਵੀ ਟੀਮਾਂ ਦੀ ਹੌਸਲਾਅਫਜਾਈ ਦੇ ਨਾਲ-ਨਾਲ ਵੱਖ-ਵੱਖ ਢੰਗ ਨਾਲ ਮਦਦ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਏਅਰਪੋਰਟ ’ਤੋਂ ਪੌਣੇ ਤਿੰਨ ਕਰੋੜ ਦਾ ਸੋਨਾ ਬਰਾਮਦ

Punjab: ਸਰਕਾਰੀ ਰਿਹਾਇਸ਼ ਤੋਂ ਮਹਿਲਾ ਐਸਡੀਐਮ ਗ੍ਰਿਫ਼ਤਾਰ

ਵਿਜੀਲੈਂਸ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹੁਸ਼ਿਆਰਪੁਰ 'ਚ ਬੋਰਵੈੱਲ ਵਿੱਚ ਡਿੱਗਿਆ 3 ਸਾਲ ਦਾ ਬੱਚਾ

ਸੁਰਜੀਤ ਸਿੰਘ ਰੱਖੜਾ 'ਆਪ' ਵਿੱਚ ਸ਼ਾਮਲ ਹੋਣਗੇ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ, ਮੋਹਾਲੀ ਬਾਰਡਰ 'ਤੇ ਹੋਈ ਪੁਲਿਸ ਨਾਲ ਝੜਪ

ਪਟਿਆਲਾ ਕੇਂਦਰੀ ਜੇਲ੍ਹ ’ਚੋਂ ਤਿੰਨ ਕੈਦੀ ਫਰਾਰ