Thursday, April 09, 2026
ਤਾਜਾ ਖਬਰਾਂ
ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

Punjab

ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

April 09, 2026 04:33 PM

- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ- ਐਡਵੋਕੇਟ ਧਾਮੀ

ਅੰਮ੍ਰਿਤਸਰ: ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ’ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕੇ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ। ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।

ਇਸੇ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ETO. ਵਲੋਂ PWD ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਖ਼ਾਲਸਾ ਕਾਲਜ ਵਿਖੇ ਫੁੱਲਾਂ ਦੀ ਰਹਿੰਦ-ਖੂੰਹਦ ਦੀ ਰੀਸਾਈਕਲਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ

ਛੀਨਾ ਨੇ ਸਰਹੱਦੀ ਵਾੜ ਦਾ ਹੱਲ ਕਰਨ ’ਤੇ ਕੇਂਦਰ ਦੇ ਫੈਸਲੇ ਦਾ ਕੀਤਾ ਸਵਾਗਤ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਵਿਧਾਇਕ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ, ਪੜ੍ਹੋ ਕੀ ਹੈ ਮਾਮਲਾ

ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਭਗਵੰਤ ਮਾਨ ਸਰਕਾਰ ਦਾ ਮਕਸਦ -ਬਰਿੰਦਰ ਗੋਇਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਕੋਟਕਪੂਰਾ ਗੋਲੀਬਾਰੀ ਕੇਸ ਚੰਡੀਗੜ੍ਹ ਦੀ ਅਦਾਲਤ ਵਿੱਚ ਸ਼ਿਫਟ